Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਖੇਡਾਂ

ਏਸ਼ੀਆ ਕੱਪ ਦੇ ਫਾਈਨਲ ਵਿਚ ਪਹੁੰਚਿਆ ਭਾਰਤ, ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ

September 12, 2023 01:41 PM

ਕੋਲੰਬੋ, 12 ਸਤੰਬਰ (ਪੋਸਟ ਬਿਊਰੋ): ਭਾਰਤ ਨੇ ਏਸ਼ੀਆ ਕੱਪ 2023 ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ। ਟੀਮ ਨੇ ਆਪਣੇ ਦੂਜੇ ਸੁਪਰ-4 ਮੈਚ ਵਿਚ ਮੌਜੂਦਾ ਚੈਂਪੀਅਨ ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ।
ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 213 ਦੌੜਾਂ ਬਣਾਈਆਂ। ਜਵਾਬ ਵਿਚ ਸ਼੍ਰੀਲੰਕਾ ਦੀ ਟੀਮ 41.3 ਓਵਰਾਂ ਵਿਚ 172 ਦੌੜਾਂ 'ਤੇ ਆਊਟ ਹੋ ਗਈ।
214 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਸ੍ਰੀਲੰਕਾ ਦੀ ਟੀਮ ਦੀ ਸ਼ੁਰੂਆਤ ਖਰਾਬ ਰਹੀ। ਟੀਮ ਨੇ ਤੀਜੇ ਓਵਰ ਵਿਚ ਪਥੁਮ ਨਿਸਾਂਕਾ (6 ਦੌੜਾਂ) ਦਾ ਵਿਕਟ ਗੁਆ ਦਿੱਤਾ। ਕੁਸਲ ਮੈਂਡਿਸ (15 ਦੌੜਾਂ) ਨੇ ਪਾਰੀ ਨੂੰ ਸੰਭਾਲਣ ਦੀ ਕੋਸਿ਼ਸ਼ ਕੀਤੀ ਪਰ ਉਹ ਵੀ 7ਵੇਂ ਓਵਰ ਵਿਚ ਬੁਮਰਾਹ ਦਾ ਸਿ਼ਕਾਰ ਬਣ ਗਏ। 8ਵੇਂ ਓਵਰ ਵਿੱਚ ਮੁਹੰਮਦ ਸਿਰਾਜ ਨੇ ਦਿਮੁਥ ਕਰੁਣਾਰਤਨੇ (2 ਦੌੜਾਂ) ਨੂੰ ਪੈਵੇਲੀਅਨ ਭੇਜਿਆ। ਸ੍ਰੀਲੰਕਾ ਨੇ ਪਹਿਲੇ 10 ਓਵਰਾਂ ਵਿਚ 39 ਦੌੜਾਂ ਬਣਾ ਕੇ 3 ਵਿਕਟਾਂ ਗੁਆ ਦਿੱਤੀਆਂ।
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 53 ਦੌੜਾਂ ਬਣਾਈਆਂ। ਰੋਹਿਤ ਨੇ ਆਪਣੇ ਵਨਡੇ ਕਰੀਅਰ ਦਾ 51ਵਾਂ ਅਰਧ ਸੈਂਕੜਾ ਲਗਾਇਆ। ਉਨ੍ਹਾਂ ਨੇ 10 ਹਜ਼ਾਰ ਵਨਡੇ ਦੌੜਾਂ ਵੀ ਪੂਰੀਆਂ ਕੀਤੀਆਂ। ਰੋਹਿਤ ਤੋਂ ਇਲਾਵਾ ਕੇ.ਐੱਲ. ਰਾਹੁਲ ਨੇ 39 ਦੌੜਾਂ ਅਤੇ ਵਿਕਟਕੀਪਰ ਈਸ਼ਾਨ ਕਿਸ਼ਨ ਨੇ 33 ਦੌੜਾਂ ਦਾ ਯੋਗਦਾਨ ਪਾਇਆ। ਅਕਸ਼ਰ ਅਤੇ ਸਿਰਾਜ ਨੇ ਆਖਰੀ ਵਿਕਟ ਲਈ 26 ਦੌੜਾਂ ਦੀ ਸਾਂਝੇਦਾਰੀ ਕੀਤੀ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ ਕੈਨੇਡਾ ਦੀ ਮੈਸੇ ਨੇ ਓਲੰਪਿਕ ਟ੍ਰਾਇਲ ਵਿੱਚ ਔਰਤਾਂ ਦੀ 100 ਮੀਟਰ ਬੈਕਸਟ੍ਰੋਕ ਦੌੜ ਜਿੱਤੀ ਟੀ-20 ਵਿਸ਼ਵ ਕੱਪ 'ਚ ਅੱਤਵਾਦੀ ਹਮਲੇ ਦੀ ਮਿਲੀ ਧਮਕੀ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ