Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਖੇਡਾਂ

ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ

April 04, 2024 05:11 PM

ਨਵੀਂ ਦਿੱਲੀ, 4 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡੇ ਗਏ ਆਈ.ਪੀ.ਐੱਲ. ਦੇ ਰੋਮਾਂਚਕ ਮੁਕਾਬਲੇ 'ਚ ਸ਼ਸ਼ਾਂਕ ਸਿੰਘ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾ ਕੇ ਸੀਜ਼ਨ 'ਚ ਦੂਜੀ ਜਿੱਤ ਹਾਸਲ ਕੀਤੀ। ਸ਼ਸ਼ਾਂਕ ਸਿੰਘ ਨੇ 29 ਗੇਂਦਾਂ 'ਚ 6 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ ਨਾਬਾਦ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
ਇਸ ਸਮੇਂ ਦੋਵੇਂ ਟੀਮਾਂ 4-4 ਮੈਚ ਖੇਡ ਚੁੱਕੀਆਂ ਹਨ ਤੇ ਦੋਵਾਂ ਨੂੰ 2-2 ਮੈਚਾਂ 'ਚ ਜਿੱਤ ਅਤੇ ਇੰਨੇ ਹੀ ਮੁਕਾਬਲਿਆਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਰ ਬਿਹਤਰ ਨੈੱਟ ਰਨ-ਰੇਟ ਦੇ ਆਧਾਰ 'ਤੇ ਪੰਜਾਬ 5ਵੇਂ, ਜਦਕਿ ਗੁਜਰਾਤ 6ਵੇਂ ਸਥਾਨ 'ਤੇ ਕਾਬਜ਼ ਹੈ।
ਇਸ ਤੋਂ ਪਹਿਲਾਂ ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਸ਼ਿਖਰ ਧਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਸ ਨੇ ਕਪਤਾਨ ਸ਼ੁੱਭਮਨ ਗਿੱਲ ਦੀ 48 ਗੇਂਦਾਂ 'ਚ 6 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 89 ਦੌੜਾਂ ਦੀ ਸ਼ਾਨਦਾਰ ਪਾਰੀ ਤੋਂ ਬਾਅਦ ਸਾਈ ਸੁਦਰਸ਼ਨ (33), ਕੇਨ ਵਿਲੀਅਮਸਨ (26) ਅਤੇ ਰਾਹੁਲ ਤੇਵਤੀਆ (23) ਦੀਆਂ ਉਪਯੋਗੀ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 4 ਵਿਕਟਾਂ ਗੁਆ ਕੇ 199 ਦੌੜਾਂ ਬਣਾਈਆਂ।
200 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਨੂੰ ਦੂਜੇ ਓਵਰ 'ਚ ਹੀ ਕਪਤਾਨ ਸ਼ਿਖਰ ਧਵਨ ਦੇ ਰੂਪ 'ਚ ਵੱਡਾ ਝਟਕਾ ਲੱਗਾ, ਜੋ ਕਿ ਸਿਰਫ਼ 1 ਦੌੜ ਬਣਾ ਕੇ ਉਮੇਸ਼ ਯਾਦਵ ਦੀ ਗੇਂਦ 'ਤੇ ਕਲੀਨ ਬੋਲਡ ਹੋ ਗਿਆ।
ਇਸ ਤੋਂ ਬਾਅਦ ਜੌਨੀ ਬੇਅਰਸਟਾ (22) ਤੇ ਪ੍ਰਭਸਿਮਰਨ ਸਿੰਘ (35) ਨੇ ਸ਼ਾਨਦਾਰ ਬੱਲੇਬਾਜ਼ੀ ਕਰ ਕੇ ਟੀਮ ਨੂੰ ਮੁਸ਼ਕਲ ਸਥਿਤੀ 'ਚੋਂ ਬਾਹਰ ਕੱਢਿਆ। ਸਿਕੰਦਰ ਰਜ਼ਾ (15) ਤੇ ਜਿਤੇਸ਼ ਸ਼ਰਮਾ (16) ਨੇ ਵੀ ਉਪਯੋਗੀ ਪਾਰੀਆਂ ਖੇਡੀਆਂ।
ਸ਼ਸ਼ਾਂਕ ਸਿੰਘ ਤੇ ਆਸ਼ੂਤੋਸ਼ ਸ਼ਰਮਾ ਨੇ ਆਖਰੀ ਓਵਰਾਂ 'ਚ ਤੂਫ਼ਾਨੀ ਬੱਲੇਬਾਜ਼ੀ ਕੀਤੀ ਤੇ ਟੀਮ ਨੂੰ ਜਿੱਤ ਦੀ ਦਹਿਲੀਜ਼ ਤੱਕ ਪਹੁੰਚਾਇਆ। ਆਖ਼ਰੀ ਓਵਰ 'ਚ ਪੰਜਾਬ ਨੂੰ 7 ਦੌੜਾਂ ਦੀ ਲੋੜ ਸੀ। ਪਹਿਲੀ ਹੀ ਗੇਂਦ 'ਤੇ ਆਸ਼ੁਤੋਸ਼ ਸ਼ਰਮਾ 31 ਦੌੜਾਂ ਬਣਾ ਕੇ ਦਰਸ਼ਨ ਨਾਲਕੰਡੇ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ।
ਨਾਲਕੰਡੇ ਨੇ ਅਗਲੀਆਂ 2 ਗੇਂਦਾਂ ਵਾਈਡ ਸੁੱਟ ਦਿੱਤੀਆਂ, ਜਿਸ ਕਾਰਨ ਹੁਣ ਪੰਜਾਬ ਨੂੰ 3 ਗੇਂਦਾਂ 'ਚ ਸਿਰਫ਼ 5 ਦੌੜਾਂ ਚਾਹੀਦੀਆਂ ਸਨ। ਸ਼ਸ਼ਾਂਕ ਸਿੰਘ ਨੇ ਬਿਹਤਰੀਨ ਪਾਰੀ ਖੇਡੀ ਤੇ ਟੀਮ ਨੂੰ ਜਿੱਤ ਦਿਵਾ ਕੇ ਹੀ ਸਾਹ ਲਿਆ। ਉਸ ਨੇ ਓਵਰ ਦੀ ਚੌਥੀ ਗੇਂਦ 'ਤੇ ਚੌਕਾ ਮਾਰ ਦਿੱਤਾ ਤੇ ਅਗਲੀ ਗੇਂਦ 'ਤੇ 1 ਦੌੜ ਲੈ ਕੇ ਜਿੱਤ ਮੈਚ ਜਤਾ ਦਿੱਤਾ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ