Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਕੈਨੇਡਾ

ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ

April 10, 2024 09:05 AM

ਓਟਵਾ, 10 ਅਪਰੈਲ (ਪੋਸਟ ਬਿਊਰੋ) : ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਗਵਾਹੀ ਦਿੱਤੇ ਜਾਣ ਦੀ ਸੰਭਾਵਨਾ ਹੈ।
ਜਾਂਚ ਦੌਰਾਨ ਹੁਣ ਤੱਕ ਇਹ ਸਾਹਮਣੇ ਆ ਚੁੱਕਿਆ ਹੈ ਕਿ ਚੀਨ ਤੇ ਹੋਰ ਦੇਸ਼ਾਂ ਵੱਲੋਂ ਕੈਨੇਡਾ ਵਿੱਚ ਹੋਈਆਂ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਕੋਸਿ਼ਸ਼ ਕੀਤੀ ਗਈ ਪਰ ਇਸ ਗੱਲ ਦੇ ਸਬੂਤ ਬਹੁਤ ਘੱਟ ਹਨ ਕਿ ਇਸ ਮਾਮਲੇ ਵਿੱਚ ਇਹ ਦੇਸ਼ ਸਫਲ ਵੀ ਰਹੇ। ਪਿਛਲੇ ਸਾਲ ਤੋਂ ਟਰੂਡੋ ਇਹ ਆਖਦੇ ਆ ਰਹੇ ਹਨ ਕਿ ਵਿਦੇਸ਼ੀ ਦਖ਼ਲਅੰਦਾਜ਼ੀ ਦਾ ਕੈਨੇਡਾ ਦੀਆਂ ਸਾਫ ਸੁਥਰੇ ਢੰਗ ਨਾਲ ਕਰਵਾਈਆਂ ਗਈਆਂ ਚੋਣਾਂ ਉੱਤੇ ਕੋਈ ਅਸਰ ਨਹੀਂ ਪਿਆ ਹੈ। ਇਹੋ ਸਾਰੀਆਂ ਗੱਲਾਂ ਸੀਨੀਅਰ ਸਰਕਾਰੀ ਅਧਿਕਾਰੀਆਂ ਵੱਲੋਂ ਪਾਰਲੀਆਮੈਂਟ ਵਿੱਚ ਵੀ ਕੀਤੀਆਂ ਜਾ ਚੁੱਕੀਆਂ ਹਨ।
ਟਰੂਡੋ ਮੰਤਰੀ ਮੰਡਲ ਦੇ ਕਈ ਮੈਂਬਰਾਂ ਵੱਲੋਂ ਵੀ ਗਵਾਹੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਮੈਂਬਰਾਂ ਵਿੱਚ ਸਰਕਾਰ ਦੀ ਹਾਊਸ ਲੀਡਰ ਕਰੀਨਾ ਗੋਲਡ ਵੀ ਸ਼ਾਮਲ ਹੈ, ਜੋ ਕਿ ਇਸ ਸਮੇਂ ਮੈਟਰਨਟੀ ਲੀਵ ਉੱਤੇ ਚੱਲ ਰਹੀ ਹੈ। ਡੈਮੋਕ੍ਰੈਟਿਕ ਇੰਸਟੀਚਿਊਸ਼ਨ ਦੀ ਸਾਬਕਾ ਮੰਤਰੀ ਹੋਣ ਨਾਤੇ ਉਨ੍ਹਾਂ ਨੂੰ ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਨੂੰ ਰੋਕਣ ਦੀ ਜਿ਼ੰਮੇਵਾਰੀ ਵੀ ਮਿਲੀ ਹੋਈ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂ ਨਹੀਂ ਰਹੇ ਕਮਿਊਨਿਟੀ ਲੀਡਰ ਅਤੇ ਕਾਰੋਬਾਰੀ ਲੈਰੀ ਬ੍ਰੈਡਲੀ ਮਿਸੀਸਿਪੀ ਨਦੀ ਵਿੱਚੋਂ ਮਿਲੀ ਕਾਰਲਟਨ ਪਲੇਸ ਤੋਂ ਲਾਪਤਾ ਵਿਅਕਤੀ ਦੀ ਲਾਸ਼ ਵਿਨੀਪੈਗ ਦੇ ਇੱਕ ਘਰ ਵਿਚੋਂ ਬੁਰੇ ਹਾਲਾਤਾਂ `ਚ 68 ਕਤੂਰੇ ਮਿਲੇ ਫੋਰਟ ਨੇਲਸਨ, ਬੀ.ਸੀ. ਦੇ ਨੇੜੇ ਜੰਗਲ `ਚ ਲੱਗੀ ਅੱਗ, ਮੇਅਰ ਨੇ ਪੁਸ਼ਟੀ ਕੀਤੀ 28 ਜੂਨ ਤੋਂ ਮਨੋਰੰਜਨ ਕਰਨ ਆ ਰਹੀ ਹੈ ਰੌਇਲ ਕੈਨੇਡੀਅਨ ਇੰਟਰਨੈਸ਼ਨਲ ਸਰਕਸ ਆਲਸ ਛੱਡੋ! ਮਿਸੀਸਾਗਾ ਸੈਲੀਬ੍ਰੇਸ਼ਨ ਸਕੁਆਇਰ 'ਤੇ ਆ ਗਈਆਂ ਗਰਮੀਆਂ ਦੀਆਂ ਮਨਮੋਹਕ ਗਤੀਵਿਧੀਆਂ ਟੋਰਾਂਟੋ ਪੁਲਿਸ ਨੇ 5 ਮਿਲੀਅਨ ਡਾਲਰ ਦੀਆਂ ਚੋਰੀ ਹੋਈਆਂ ਘੜੀਆਂ ਬਰਾਮਦ ਕੀਤੀਆਂ ਟੋਰੰਟੋ ਪੁਲਿਸ ਨੇ ਪਾਥ ਹਮਲੇ ਦੀ ਜਾਂਚ ਵਿੱਚ ਸ਼ੱਕੀ ਤਸਵੀਰਾਂ ਕੀਤੀਆਂ ਜਾਰੀ