Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਕੈਨੇਡਾ

ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ

April 14, 2024 11:41 PM

ਓਟਵਾ, 14 ਅਪਰੈਲ (ਪੋਸਟ ਬਿਊਰੋ) : ਵੀਡੀਓ ਕਾਨਫਰੰਸ ਰਾਹੀਂ ਐਤਵਾਰ ਨੂੰ ਕੀਤੀ ਗਈ ਮੀਟਿੰਗ ਵਿੱਚ ਕੈਨੇਡਾ ਦੇ ਜੀ-7 ਦੇ ਹੋਰਨਾਂ ਮੈਂਬਰ ਮੁਲਕਾਂ ਦੇ ਆਗੂਆਂ ਨੇ ਆਖਿਆ ਕਿ ਵੀਕੈਂਡ ਉੱਤੇ ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਗਏ ਹਮਲੇ ਨਾਲ ਮੱਧ ਪੂਰਬ ਵਿੱਚ ਸਥਿਤੀ ਹੋਰ ਤਣਾਅਪੂਰਣ ਹੋ ਜਾਵੇਗੀ। ਇਸ ਨਾਲ ਇਸ ਰੀਜਨ ਵਿੱਚ ਤਣਾਅ ਹੋਰ ਵੱਧ ਜਾਵੇਗਾ ਜਿਸ ਉੱਤੇ ਕਾਬੂ ਪਾਉਣਾ ਔਖਾ ਹੋ ਜਾਵੇਗਾ।
ਸੱਤ ਅਗਾਂਹਵਧੂ ਜਮਹੂਰੀ ਮੁਲਕਾਂ ਦੇ ਗਰੁੱਪ ਦੇ ਆਗੂਆਂ ਨੇ ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਆਖਿਆ ਕਿ ਸੈਂਕੜੇ ਡਰੋਨਜ਼ ਤੇ ਮਿਜ਼ਾਈਲਾਂ ਨਾਲ ਕੀਤਾ ਇਹ ਹਮਲਾ ਸਿੱਧਾ ਧਾਵਾ ਬੋਲਣ ਦੇ ਤੁਲ ਹੈ। ਇਨ੍ਹਾਂ ਦੇਸ਼ਾਂ ਦੇ ਆਗੂਆਂ ਨੇ ਆਖਿਆ ਕਿ ਭਾਵੇਂ ਇਜ਼ਰਾਈਲ ਨੇ ਆਪਣੇ ਸਹਿਯੋਗੀ ਮੁਲਕਾਂ ਦੀ ਬਦੌਲਤ ਇਸ ਹਮਲੇ ਦਾ ਟਾਕਰਾ ਕਰ ਲਿਆ ਤੇ ਇਸ ਨਾਲ ਬਹੁਤਾ ਨੁਕਸਾਨ ਵੀ ਨਹੀਂ ਹੋਣ ਦਿੱਤਾ ਪਰ ਫਿਰ ਵੀ ਇਸ ਹਮਲੇ ਨਾਲ ਸਾਰਾ ਗਣਿਤ ਗੜਬੜਾ ਸਕਦਾ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਆਫਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਅਸੀਂ ਇਜ਼ਰਾਈਲ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਤੇ ਇਸ ਦੀ ਸਕਿਊਰਿਟੀ ਲਈ ਆਪਣੀ ਵਚਨਬੱਧਤਾ ਮੁੜ ਦੁਹਰਾਉਂਦੇ ਹਾਂ। ਇਹ ਵੀ ਆਖਿਆ ਗਿਆ ਕਿ ਅਸੀਂ ਹਾਲਾਤ ਨੂੰ ਸਥਿਰ ਕਰਨ ਵੱਲ ਕੰਮ ਕਰਨਾ ਜਾਰੀ ਰੱਖਾਂਗੇ ਤੇ ਇਸ ਇਲਾਕੇ ਵਿੱਚ ਹੋਰ ਗੜਬੜੀ ਨਹੀਂ ਹੋਣ ਦੇਵਾਂਗੇ। ਇਸ ਦਰਮਿਆਨ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਇਰਾਨ ਤੇ ਉਸ ਦੇ ਸਾਥੀ ਹਮਲੇ ਬੰਦ ਕਰ ਦੇਣ ਨਹੀਂ ਤਾਂ ਮਜਬੂਰਨ ਸਾਨੂੰ ਅਗਲੇ ਕਦਮ ਚੁੱਕਣੇ ਪੈਣਗੇ।
ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਖਿਆ ਕਿ ਇਸ ਹਮਲੇ ਦੀ ਪ੍ਰਤੀਕਿਰਿਆ ਲਈ ਅਸੀਂ ਸਾਂਝਾ ਡਿਪਲੋਮੈਟਿਕ ਹੱਲ ਕੱਢਣ ਲਈ ਹੋਰਨਾਂ ਮੁਲਕਾਂ ਨਾਲ ਤਾਲਮੇਲ ਕਰ ਰਹੇ ਹਾਂ।ਜਿ਼ਕਰਯੋਗ ਹੈ ਕਿ ਇਰਾਨ ਨੇ ਵੀਕੈਂਡ ਉੱਤੇ 300 ਮਿਜ਼ਾਈਲਾਂ ਤੇ ਡਰੋਨਜ਼ ਨਾਲ ਇਜ਼ਰਾਈਲ ਉੱਤੇ ਹਮਲਾ ਕੀਤਾ ਸੀ ਪਰ ਇਜ਼ਰਾਈਲ ਦਾ ਕਹਿਣਾ ਹੈ ਕਿ ਉਸ ਵੱਲੋਂ ਆਪਣੇ ਸਾਥੀਆਂ ਨਾਲ ਰਲ ਕੇ 99 ਫੀ ਸਦੀ ਹਮਲੇ ਦੀ ਮਾਰ ਨੂੰ ਖ਼ਤਮ ਕਰ ਦਿੱਤਾ ਤੇ ਬਹੁਤਾ ਨੁਕਸਾਨ ਵੀ ਨਹੀਂ ਹੋਣ ਦਿੱਤਾ। ਇਸ ਤੋਂ ਬਾਅਦ ਇਰਾਨ ਨੇ ਇਸ ਕਾਰਵਾਈ ਨੂੰ ਖ਼ਤਮ ਦੱਸਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂ ਨਹੀਂ ਰਹੇ ਕਮਿਊਨਿਟੀ ਲੀਡਰ ਅਤੇ ਕਾਰੋਬਾਰੀ ਲੈਰੀ ਬ੍ਰੈਡਲੀ ਮਿਸੀਸਿਪੀ ਨਦੀ ਵਿੱਚੋਂ ਮਿਲੀ ਕਾਰਲਟਨ ਪਲੇਸ ਤੋਂ ਲਾਪਤਾ ਵਿਅਕਤੀ ਦੀ ਲਾਸ਼ ਵਿਨੀਪੈਗ ਦੇ ਇੱਕ ਘਰ ਵਿਚੋਂ ਬੁਰੇ ਹਾਲਾਤਾਂ `ਚ 68 ਕਤੂਰੇ ਮਿਲੇ ਫੋਰਟ ਨੇਲਸਨ, ਬੀ.ਸੀ. ਦੇ ਨੇੜੇ ਜੰਗਲ `ਚ ਲੱਗੀ ਅੱਗ, ਮੇਅਰ ਨੇ ਪੁਸ਼ਟੀ ਕੀਤੀ 28 ਜੂਨ ਤੋਂ ਮਨੋਰੰਜਨ ਕਰਨ ਆ ਰਹੀ ਹੈ ਰੌਇਲ ਕੈਨੇਡੀਅਨ ਇੰਟਰਨੈਸ਼ਨਲ ਸਰਕਸ ਆਲਸ ਛੱਡੋ! ਮਿਸੀਸਾਗਾ ਸੈਲੀਬ੍ਰੇਸ਼ਨ ਸਕੁਆਇਰ 'ਤੇ ਆ ਗਈਆਂ ਗਰਮੀਆਂ ਦੀਆਂ ਮਨਮੋਹਕ ਗਤੀਵਿਧੀਆਂ ਟੋਰਾਂਟੋ ਪੁਲਿਸ ਨੇ 5 ਮਿਲੀਅਨ ਡਾਲਰ ਦੀਆਂ ਚੋਰੀ ਹੋਈਆਂ ਘੜੀਆਂ ਬਰਾਮਦ ਕੀਤੀਆਂ ਟੋਰੰਟੋ ਪੁਲਿਸ ਨੇ ਪਾਥ ਹਮਲੇ ਦੀ ਜਾਂਚ ਵਿੱਚ ਸ਼ੱਕੀ ਤਸਵੀਰਾਂ ਕੀਤੀਆਂ ਜਾਰੀ