Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਟੋਰਾਂਟੋ/ਜੀਟੀਏ

ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ

April 15, 2024 11:53 PM

ਟੋਰਾਂਟੋ, 15 ਅਪਰੈਲ (ਪੋਸਟ ਬਿਊਰੋ) : ਏਅਰਲਾਈਨ ਫੂਡ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਏਅਰਲਾਈਨ ਕੇਟਰਿੰਗ ਕੰਪਨੀ ਗੇਟ ਗੌਰਮੇ ਨਾਲ ਗੱਲਬਾਤ ਬਿਲਕੁਲ ਟੁੱਟ ਗਈ ਹੈ ਤੇ ਹੜਤਾਲ ਨੂੰ ਰੋਕਿਆ ਨਹੀਂ ਜਾ ਸਕਦਾ।
ਟੀਮਸਟਰਜ਼ ਲੋਕਲ ਯੂਨੀਅਨ 647 ਨੇ ਪਿਛਲੇ ਹਫਤੇ ਐਲਾਨ ਕੀਤਾ ਸੀ ਕਿ ਟੋਰਾਂਟੋ ਪੀਅਰਸਨ ਏਅਰਪੋਰਟ ਦੇ ਬਾਹਰ ਆਪਰੇਟ ਕਰਨ ਵਾਲੇ ਕੰਪਨੀ ਦੇ 800 ਵਰਕਰਾਂ ਵਿੱਚ 99 ਫੀ ਸਦੀ ਨੇ ਹੜਤਾਲ ਕਰਨ ਦੇ ਪੱਖ ਵਿੱਚ ਵੋਟ ਪਾਈ ਹੈ। ਇਹ ਵਰਕਰਜ਼ ਕੁਕਿੰਗ, ਪੈਕਿੰਗ ਤੇ ਮੀਲ ਡਲਿਵਰ ਕਰਨ, ਸਨੈਕਸ, ਬੈਵਰੇਜਿਜ਼ ਤੇ ਜਹਾਜ਼ ਦੇ ਅੰਦਰਲੀਆਂ ਸਰਵਿਸਿਜ਼ ਲਈ ਜਹਾਜ਼ ਵਿੱਚ ਹੋਰ ਸਪਲਾਈਜ਼ ਪਹੁੰਚਾਉਣ ਦਾ ਕੰਮ ਕਰਦੇ ਹਨ।
ਪਬਲਿਕ ਅਫੇਅਰਜ਼ ਦੇ ਡਾਇਰੈਕਟਰ ਕ੍ਰਿਸਟੋਫਰ ਮੈਨੇਟ ਨੇ ਆਖਿਆ ਕਿ ਕੰਪਨੀ ਨੇ ਉਨ੍ਹਾਂ ਨੂੰ ਫਾਈਨਲ ਆਫਰ ਦਿੱਤੀ ਸੀ ਕਿ ਮੈਂਬਰਸਿ਼ਪ ਸੋਮਵਾਰ ਨੂੰ ਵੋਟ ਕਰੇਗੀ। ਉਨ੍ਹਾਂ ਆਖਿਆ ਕਿ ਇਸ ਆਫਰ ਨਾਲ ਵੀ ਉਨ੍ਹਾਂ ਦੀ ਭੱਤਿਆਂ ਵਾਲੀ ਚਿੰਤਾ ਨਹੀਂ ਮੁੱਕੀ ਤੇ ਉਨ੍ਹਾਂ ਨੂੰ ਪੂਰੀ ਸੰਭਾਵਨਾ ਹੈ ਕਿ ਇਸ ਨੂੰ ਰੱਦ ਕਰ ਦਿੱਤਾ ਜਾਵੇਗਾ। ਵੋਟਿੰਗ ਰਾਤੀਂ 10:00 ਵਜੇ ਖ਼ਤਮ ਹੋਈ ਤੇ ਜੇ ਇਸ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਵਰਕਰਜ਼ ਮੰਗਲਵਾਰ ਤੜ੍ਹਕੇ 12:01 ਉੱਤੇ ਹੜਤਾਲ ਉੱਤੇ ਚਲੇ ਜਾਣਗੇ।
ਯੂਨੀਅਨ ਦਾ ਕਹਿਣਾ ਹੈ ਕਿ ਗੇਲ ਗੌਰਮੇ ਵਰਕਰਜ਼ ਨੂੰ ਟੋਰਾਂਟੋ ਵਿੱਚ ਇੰਡਸਟਰੀ ਦੇ ਮਿਆਰਾਂ ਤੋਂ ਕਾਫੀ ਘੱਟ ਅਦਾਇਗੀ ਕੀਤੀ ਜਾਂਦੀ ਹੈ, ਜੋ ਕਿ 17·69 ਡਾਲਰ ਤੋਂ 20 ਡਾਲਰ ਦਰਮਿਆਨ ਪ੍ਰਤੀ ਘੰਟਾ ਹੈ ਤੇ ਉਹ ਇਸ ਪਾੜੇ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਸ ਹੜਤਾਲ ਦਾ ਏਅਰ ਕੈਨੇਡਾ, ਵੈਸਟ ਜੈੱਟ, ਯੂਨਾਈਟਿਡ ਏਅਰਲਾਈਨਜ਼, ਡੈਲਟਾ ਏਅਰਲਾਈਨਜ਼, ਟੀਏਪੀ ਏਅਰ ਪੁਰਤਗਾਲ, ਏਅਰ ਇੰਡੀਆ, ਏਅਰੋ ਮੈਕਸਿਕੋ, ਐਸਏਐਸ ਸਕੈਂਡੇਨੇਵੀਅਨ ਏਅਰਲਾਈਨ ਤੇ ਜੈੱਟਲਾਈਨਜ਼ ਉੱਤੇ ਅਸਰ ਪਵੇਗਾ।
ਮੌਨੇਟ ਨੇ ਆਖਿਆ ਕਿ ਇਸ ਹੜਤਾਲ ਦਾ ਸੱਭ ਤੋਂ ਵੱਧ ਮਾੜਾ ਅਸਰ ਏਅਰ ਕੈਨੇਡਾ ਉੱਤੇ ਪਵੇਗਾ ਤੇ ਸਾਨੂੰ ਲੱਗਦਾ ਹੈ ਕਿ ਪੀਅਰਸਨ ਤੋਂ ਉਡਾਨ ਭਰਨ ਵਾਲੀਆਂ ਬਹੁਤ ਸਾਰੀਆਂ ਫਲਾਈਟਸ ਬਹੁਤ ਮਾਮੂਲੀ ਜਾਂ ਭੋਰਾ ਵੀ ਖਾਣਾ ਨਾਲ ਨਹੀਂ ਲਿਜਾ ਸਕਣਗੀਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹ ਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ ਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਵੱਲੋਂ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ, ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਸਖ਼ਤ ਜੁਰਮਾਨਾ ਪੈਰਾ ਟਰਾਂਸਪੋ ਡਰਾਈਵਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ਟੋਰਾਂਟੋ ਦੇ ਮੇਅਰ ਓਲੀਵੀਆ ਚਾਉ ਵੱਲੋਂ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸੰਬੰਧੀ ਸਿਟੀ ਹਾਲ ਸਮਾਰੋਹ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੋਵਿਡ-19 ਮਹਾਂਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਡਾਕਟਰ ਈਲੀਨ ਡੀ ਵਿਲਾ ਵੱਲੋਂ ਅਸਤੀਫ਼ੇ ਦਾ ਐਲਾਨ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਬਰੈਂਪਟਨ ਸਿਟੀ ਐਵਾਰਡ ਸਮਾਗ਼ਮ ‘ਚ ਪੰਜਾਬੀਆਂ ਦੀ ਰਹੀ ਝੰਡੀ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਮਦਰਜ਼ ਡੇ’ ਮੌਕੇ ਮੈਂਟਲ ਹੈੱਲਥ ਉੱਪਰ ਕੀਤਾਸੈਮੀਨਾਰ ਦਾ ਸਫ਼ਲ ਆਯੋਜਨ