Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਕੈਨੇਡਾ

ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ

April 16, 2024 09:08 AM

ਓਟਵਾ, 16 ਅਪਰੈਲ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਫੈਡਰਲ ਬਜਟ ਪੇਸ਼ ਕੀਤਾ ਜਾਵੇਗਾ। ਮੰਹਿਗਾਈ ਦੇ ਇਸ ਦੌਰ ਵਿੱਚ ਮੁਸ਼ਕਲ ਨਾਲ ਜੂਨ ਗੁਜ਼ਾਰਾ ਕਰਨ ਲਈ ਮਜਬੂਰ ਕੈਨੇਡੀਅਨਜ਼ ਦਾ ਵਿਸ਼ਵਾਸ ਮੁੜ ਹਾਸਲ ਕਰਨ ਵਾਸਤੇ ਸਰਕਾਰ ਆਪਣੇ ਬਜਟ ਰਾਹੀਂ ਆਪਣੀ ਯੋਜਨਾ ਦਾ ਖੁਲਾਸਾ ਕਰੇਗੀ।
ਲਿਬਰਲ ਸਰਕਾਰ ਪਿਛਲੇ ਕੁੱਝ ਦਿਨਾਂ ਵਿੱਚ ਬਜਟ ਦੇ ਕਈ ਹਿੱਸਿਆਂ ਨੂੰ ਉਜਾਗਰ ਕਰ ਚੁੱਕੀ ਹੈ ਤੇ ਆਪਣੇ ਖਰਚਿਆਂ ਦੀਆਂ ਯੋਜਨਾਵਾਂ ਤੋਂ ਵੀ ਪਰਦਾ ਹਟਾ ਚੁੱਕੀ ਹੈ ਪਰ ਵੇਖਣ ਵਾਲੀ ਇਹ ਗੱਲ ਹੈ ਕਿ ਬਜਟ ਪੇਸ਼ ਹੋਣ ਤੋਂ ਬਾਅਦ ਸਾਰਿਆਂ ਦੀ ਕੀ ਪ੍ਰਤੀਕਿਰਿਆ ਹੋਵੇਗੀ। ਇਹ ਤੈਅ ਹੈ ਕਿ ਸਰਕਾਰ ਵੱਲੋਂ ਕਈ ਬਿਲੀਅਨ ਡਾਲਰਜ਼ ਵਧੇਰੇ ਘਰ ਬਣਾਉਣ, ਚਾਈਲਡ ਕੇਅਰ ਦਾ ਪਸਾਰ ਕਰਨ, ਮਿਲਟਰੀ ਦੀ ਸਮਰੱਥਾ ਵਧਾਉਣ ਤੇ ਦੇਸ਼ ਦੀ ਆਰਟੀਫਿਸ਼ਲ ਇੰਟੈਲੀਜੈਂਸ ਦੀ ਸਮਰੱਥਾ ਵਧਾਉਣ ਵੱਲ ਧਿਆਨ ਦਿੱਤਾ ਜਾਵੇਗਾ।
ਸਰਕਾਰ ਦੇ ਨਵੇਂ ਹਾਊਸਿੰਗ ਮਾਪਦੰਡਾਂ ਨੂੰ ਸ਼ੁੱਕਰਵਾਰ ਨੂੰ ਪਬਲਿਸ਼ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਟਰੂਡੋ ਦਾ ਕਹਿਣਾ ਹੈ ਕਿ ਇਹ ਕੈਨੇਡਾ ਵਿੱਚ ਹੁਣ ਤੱਕ ਵੇਖਿਆ ਗਿਆ ਸੱਭ ਤੋਂ ਬਿਹਤਰੀਨ ਹਾਊਸਿੰਗ ਪਲੈਨ ਹੈ। ਟਰੂਡੋ ਨੇ ਵਾਅਦਾ ਕੀਤਾ ਕਿ 2031 ਤੱਕ 3·9 ਮਿਲੀਅਨ ਘਰਾਂ ਦਾ ਨਿਰਮਾਣ ਕੀਤਾ ਜਾਵੇਗਾ। ਫਰੀਲੈਂਡ ਨੇ ਇਹ ਵਾਅਦਾ ਕੀਤਾ ਹੈ ਕਿ ਫੈਡਰਲ ਬਜਟ ਵਿੱਚ ਪਿਛਲੇ ਸਾਲ ਦੇ ਅੰਤ ਵਿੱਚ ਪੇਸ਼ ਕੀਤੇ ਗਏ ਵਿੱਤੀ ਮਾਪਦੰਡਾਂ ਦਾ ਖਿਆਲ ਰੱਖਿਆ ਜਾਵੇਗਾ ਤੇ ਫੈਡਰਲ ਘਾਟੇ ਨੂੰ 2023-24 ਵਿੱਤੀ ਵਰ੍ਹੇ ਵਿੱਚ 40 ਬਿਲੀਅਨ ਡਾਲਰ ਤੋਂ ਨਹੀਂ ਟੱਪਣ ਦਿੱਤਾ ਜਾਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦੋਵਾਂ ਨੇ ਹੀ ਨਵੇਂ ਖਰਚਿਆਂ ਲਈ ਮੱਧ ਵਰਗ ਉੱਤੇ ਹੋਰ ਟੈਕਸ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਫਰੀਲੈਂਡ ਇਸ ਗੱਲ ਨੂੰ ਲੈ ਕੇ ਚੁੱਪ ਹੈ ਕਿ ਕੀ ਕਾਰਪੋਰੇਸ਼ਨਾਂ ਜਾਂ ਅਮੀਰ ਕੈਨੇਡੀਅਨਾਂ ਉੱਤੇ ਹੋਰ ਟੈਕਸ ਲਾਏ ਜਾਣਗੇ ਜਾਂ ਨਹੀਂ?

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂ ਨਹੀਂ ਰਹੇ ਕਮਿਊਨਿਟੀ ਲੀਡਰ ਅਤੇ ਕਾਰੋਬਾਰੀ ਲੈਰੀ ਬ੍ਰੈਡਲੀ ਮਿਸੀਸਿਪੀ ਨਦੀ ਵਿੱਚੋਂ ਮਿਲੀ ਕਾਰਲਟਨ ਪਲੇਸ ਤੋਂ ਲਾਪਤਾ ਵਿਅਕਤੀ ਦੀ ਲਾਸ਼ ਵਿਨੀਪੈਗ ਦੇ ਇੱਕ ਘਰ ਵਿਚੋਂ ਬੁਰੇ ਹਾਲਾਤਾਂ `ਚ 68 ਕਤੂਰੇ ਮਿਲੇ ਫੋਰਟ ਨੇਲਸਨ, ਬੀ.ਸੀ. ਦੇ ਨੇੜੇ ਜੰਗਲ `ਚ ਲੱਗੀ ਅੱਗ, ਮੇਅਰ ਨੇ ਪੁਸ਼ਟੀ ਕੀਤੀ 28 ਜੂਨ ਤੋਂ ਮਨੋਰੰਜਨ ਕਰਨ ਆ ਰਹੀ ਹੈ ਰੌਇਲ ਕੈਨੇਡੀਅਨ ਇੰਟਰਨੈਸ਼ਨਲ ਸਰਕਸ ਆਲਸ ਛੱਡੋ! ਮਿਸੀਸਾਗਾ ਸੈਲੀਬ੍ਰੇਸ਼ਨ ਸਕੁਆਇਰ 'ਤੇ ਆ ਗਈਆਂ ਗਰਮੀਆਂ ਦੀਆਂ ਮਨਮੋਹਕ ਗਤੀਵਿਧੀਆਂ ਟੋਰਾਂਟੋ ਪੁਲਿਸ ਨੇ 5 ਮਿਲੀਅਨ ਡਾਲਰ ਦੀਆਂ ਚੋਰੀ ਹੋਈਆਂ ਘੜੀਆਂ ਬਰਾਮਦ ਕੀਤੀਆਂ ਟੋਰੰਟੋ ਪੁਲਿਸ ਨੇ ਪਾਥ ਹਮਲੇ ਦੀ ਜਾਂਚ ਵਿੱਚ ਸ਼ੱਕੀ ਤਸਵੀਰਾਂ ਕੀਤੀਆਂ ਜਾਰੀ