Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਟੋਰਾਂਟੋ/ਜੀਟੀਏ

ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

April 17, 2024 12:10 AM

ਟੋਰਾਂਟੋ, 16 ਅਪਰੈਲ (ਪੋਸਟ ਬਿਊਰੋ) : ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਉੱਤੇ 20 ਮਿਲੀਅਨ ਡਾਲਰ ਦੇ ਸੋਨੇ ਦੀ ਹੋਈ ਚੋਰੀ ਦੇ ਮਾਮਲੇ ਵਿੱਚ ਪੀਲ ਰੀਜਨਲ ਪੁਲਿਸ ਦੇ ਜਾਂਚਕਾਰਾਂ ਦੀ ਟੀਮ ਨੇ ਕੁੱਝ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਗ੍ਰਿਫਤਾਰੀਆਂ ਘਟਨਾ ਵਾਪਰਨ ਤੋਂ ਇੱਕ ਸਾਲ ਬਾਅਦ ਕੀਤੀਆਂ ਗਈਆਂ।ਚੋਰੀ 17 ਅਪਰੈਲ, 2023 ਦੀ ਸ਼ਾਮ ਨੂੰ ਹੋਈ ਸੀ। ਉਸ ਸਮੇਂ ਪੁਲਿਸ ਨੇ ਆਖਿਆ ਸੀ ਕਿ ਇੱਕ ਕਾਰਗੋ ਕੰਟੇਨਰ ਜਿਸ ਵਿੱਚ ਸੋਨਾ ਤੇ ਹੋਰ ਸਮਾਨ ਸੀ, ਏਅਰਪੋਰਟ ਦੀ ਕਾਰਗੋ ਫੈਸਿਲਿਟੀ ਤੋਂ ਚੋਰੀ ਹੋ ਗਿਆ ਸੀ। ਹੁਣ ਤੱਕ ਕਿਸੇ ਵੀ ਮਸ਼ਕੂਕ ਦੀ ਸ਼ਨਾਖ਼ਤ ਤੱਕ ਨਹੀਂ ਸੀ ਹੋਈ। ਪੁਲਿਸ ਨੇ ਦੱਸਿਆ ਕਿ ਉਹ ਇਸ ਸਬੰਧ ਵਿੱਚ ਜਾਰੀ ਕੀਤੇ ਗਏ ਪੋ੍ਰਜੈਕਟ 24 ਕੇ ਦੇ ਨਤੀਜਿਆਂ ਦਾ ਐਲਾਨ ਬੁੱਧਵਾਰ ਨੂੰ ਸਵੇਰੇ 8:30 ਵਜੇ ਕਰੇਗੀ।
ਪੀਅਰਸਨ ਏਅਰਪੋਰਟ ਤੋਂ ਅਕਸਰ ਹੀ ਕੈਨੇਡਾ ਦੇ ਸੋਨੇ ਨੂੰ ਦੁਨੀਆ ਭਰ ਦੇ ਕਸਟਮਰਜ਼ ਲਈ ਟਰਾਂਸਪੋਰਟ ਕੀਤਾ ਜਾਂਦਾ ਹੈ। ਜਿ਼ਕਰਯੋਗ ਹੈ ਕਿ ਫਲਾਈਟ 17 ਅਪਰੈਲ, 2023 ਨੂੰ ਦੁਪਹਿਰੇ 4:00 ਵਜੇ ਪੀਅਰਸਨ ਉੱਤੇ ਲੈਂਡ ਕੀਤੀ। ਪੁਲਿਸ ਨੇ ਦੱਸਿਆ ਕਿ ਸੋਨੇ ਦੀ ਖੇਪ, ਜੋ ਕਿ ਇੱਕ ਕੰਟੇਨਰ ਵਿੱਚ ਸੀ, ਨੂੰ ਦੋ ਘੰਟੇ ਬਾਅਦ ਏਅਰਪੋਰਟ ਉੱਤੇ ਮੌਜੂਦ ਏਅਰ ਕੈਨੇਡਾ ਦੇ ਗੋਦਾਮ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ। ਫਿਰ ਜਾਅਲੀ ਦਸਤਾਵੇਜ਼ਾਂ ਨਾਲ ਹੀ ਕਿਸੇ ਮਸ਼ਕੂਕ ਵੱਲੋਂ ਕਾਰਗੋ ਫੈਸਿਲਿਟੀ ਤੋਂ ਸੋਨਾ ਚੋਰੀ ਕਰ ਲਿਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹ ਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ ਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਵੱਲੋਂ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ, ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਸਖ਼ਤ ਜੁਰਮਾਨਾ ਪੈਰਾ ਟਰਾਂਸਪੋ ਡਰਾਈਵਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ਟੋਰਾਂਟੋ ਦੇ ਮੇਅਰ ਓਲੀਵੀਆ ਚਾਉ ਵੱਲੋਂ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸੰਬੰਧੀ ਸਿਟੀ ਹਾਲ ਸਮਾਰੋਹ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੋਵਿਡ-19 ਮਹਾਂਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਡਾਕਟਰ ਈਲੀਨ ਡੀ ਵਿਲਾ ਵੱਲੋਂ ਅਸਤੀਫ਼ੇ ਦਾ ਐਲਾਨ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਬਰੈਂਪਟਨ ਸਿਟੀ ਐਵਾਰਡ ਸਮਾਗ਼ਮ ‘ਚ ਪੰਜਾਬੀਆਂ ਦੀ ਰਹੀ ਝੰਡੀ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਮਦਰਜ਼ ਡੇ’ ਮੌਕੇ ਮੈਂਟਲ ਹੈੱਲਥ ਉੱਪਰ ਕੀਤਾਸੈਮੀਨਾਰ ਦਾ ਸਫ਼ਲ ਆਯੋਜਨ