Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ

April 24, 2024 12:41 PM

ਫ਼ਰੀਦਕੋਟ, 24 ਅਪ੍ਰੈਲ (ਗਿਆਨ ਸਿੰਘ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨਾਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਡਿਜ਼ੀਟਲ ਅਖਬਾਰ ‘ਵੰਨਸੁਵੰਨੀ ਖੇਤੀ’ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਸ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦੇ ਪਹਿਲੇ ਐਡੀਸ਼ਨ ਨੂੰ ਆਪਣੇ ਦਫ਼ਤਰ ਵਿਖੇ ਕਿਸਾਨਾਂ ਲਈ ਜਾਰੀ ਕੀਤਾ ਗਿਆ।
ਵੰਨ ਸੁਵੰਨੀ ਖੇਤੀ ਮੈਗਜ਼ੀਨ ਦੇ ਪਹਿਲੇ ਡਿਜ਼ੀਟਲ ਅੰਕ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਅੱਜ ਦੇ ਇਸ ਤਕਨੀਕੀ ਯੁਗ ਵਿੱਚ ਡਿਜ਼ੀਟਲ ਮੰਚ ਦੀ ਬਾਂਹ ਫੜ੍ਹਨੀ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਮੰਚ ਦੀ ਵਰਤੋਂ ਨਾਲ ਬਹੁਤ ਹੀ ਘੱਟ ਸਮੇਂ ਵਿੱਚ ਜਿ਼ਆਦਾ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਦੇ ਕਿੱਤੇ ਨੂੰ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਨੌਜਵਾਨ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ ਕਿਉਂਕਿ ਇਸ ਡਿਜੀਟਲ ਯੁਗ ਵਿੱਚ ਇਸ ਵਰਗ ਦੇ ਜਿ਼ਆਦਾਤਰ ਕਿਸਾਨ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਇਸ ਉਪਰਾਲੇ ਰਾਹੀਂ ਇਸ ਵੱਡੇ ਵਰਗ ਨੂੰ ਡਿਜੀਟਲ ਮੰਚ ਨਾਲ ਜੋੜਕੇ ਖੇਤੀ ਦੇ ਵਿਸ਼ਿਆਂ ਦੀ ਜਾਣਕਾਰੀ ਜ਼ਮੀਨੀ ਪੱਧਰ ’ਤੇ ਪਹੁੰਚਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਇਹ ਉਪਰਾਲਾ ਜਿਥੇ ਕਿਸਾਨਾਂ ਨੂੰ ਮਹੀਨਾਵਾਰ ਖੇਤੀ ਵਿਸ਼ਿਆਂ, ਖੇਤੀ ਸਹਾਇਕ ਕਿੱਤੇ, ਮੂਲ ਅਨਾਜ ਦੀ ਖੇਤੀ ਬਾਰੇ ਅਹਿਮ ਭੁਮਿਕਾ ਨਿਭਾਏਗਾ ਉਸ ਦੇ ਨਾਲ ਹੀ ਖੇਤੀ ਵਿੱਚ ਇਜ਼ਾਦ ਹੋਈਆਂ ਨਵੀਆਂ ਤਕਨੀਕਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਆਦਿ ਨੂੰ ਕਿਸਾਨਾਂ ਵਿੱਚ ਪ੍ਰਚਲਿਤ ਕਰਨ ਲਈ ਮਦਦਗਾਰ ਹੋਵੇਗਾ। ਇਸ ਤੋਂ ਇਲਾਵਾ ਨਰਮੇ ਦੀ ਸਫਲ ਕਾਸ਼ਤ ਕਰਨ ,ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਹੋ ਰਹੇ ਨੁਕਸਾਨ ਤੋਂ ਕਿਸਾਨਾਂ ਨੂੰ ਸਾਵਧਾਨ ਕਰਕੇ ਖੇਤਾਂ ਨੂੰ ਅੱਗ ਨਾ ਲਗਾਕੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਹੀ ਜਜ਼ਬ ਕਰਕੇ ਮਿੱਟੀ ਨੂੰ ਉਪਜਾਊ ਬਨਾਉਣ ਲਈ ਸਹਾਈ ਸਿੱਧ ਹੋਵੇਗਾ। ਇਸ ਨਵੇਕਲੀ ਪਹਿਲਕਦਮੀ ਲਈ ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਸਰਾਹਨਾ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਡਿਜ਼ੀਟਲ ਅਖਬਾਰ ਵਿੱਚ ਦਿੱਤੀਆਂ ਸਲਾਹਾਂ ਅਤੇ ਢੰਗ ਤਰੀਕਿਆਂ ਨੂੰ ਆਪਣੀ ਖੇਤੀ ਵਿੱਚ ਲਾਗੂ ਕਰਨ।

ਵੰਨ ਸੁਵੰਨੀ ਖੇਤੀ ਮੈਗਜ਼ੀਨ ਦੇ ਸੰਪਾਦਕ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਇਸ ਡਿਜ਼ੀਟਲ ਰਸਾਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਪਸਾਰ ਮਾਧਿਅਮ ਦੇ ਬਦਲਦੇ ਰੂਪ ਜਿਵੇਂ ਕਿ ਸੋਸ਼ਲ ਮੀਡੀਆ (ਵਟਸ-ਐਪ, ਫੇਸਬੁਕ, ਯੂ-ਟਿਊਬ) ਆਦਿ ਰਿਵਾਇਤੀ ਖੇਤੀ ਪਸਾਰ ਮਾਧਿਅਮ ਜਿਵੇਂ ਸਿਖਲਾਈ ਕੈਂਪ ਦਾ ਬੇਹਤਰ ਬਦਲ ਬਣ ਸਕਦਾ ਹੈ। ਇਸ ਮਾਧਿਅਮ ਦੀ ਵਰਤੋਂ ਨਾਲ ਬਹੁਤ ਹੀ ਘੱਟ ਸਮੇਂ ਵਿੱਚ ਜਿਆਦਾ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰਸਾਲੇ ਵਿੱਚ ਖੇਤੀ ਦੇ ਮਹੀਨਾਵਾਰ ਰੁਝੇਵੇਂਂ, ਸਫਲ ਕਿਸਾਨਾਂ ਦੀਆਂ ਕਹਾਣੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਸਲਾਹਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਿਆਨ ਦੀ ਪ੍ਰਾਪਤੀ ਲਈ ਇਹ ਡਿਜਟਿਲ ਮੰਚ ਨੌਜਵਾਨ ਕਿਸਾਨਾਂ ਲਈ ਇੱਕ ਬੇਹਤਰ ਗਿਆਨ ਦਾ ਸਰੋਤ ਸਾਬਤ ਹੋਵੇਗਾ।
ਇਸ ਮੌਕੇ ਵੰਨ ਸੁਵੰਨੀ ਖੇਤੀ ਡਿਜੀਟਲ ਮੈਗਜ਼ੀਨ ਦੇ ਸੰਪਾਦਕ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਅਤੇ ਡਾ.ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ