Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਅੰਤਰਰਾਸ਼ਟਰੀ

ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ

April 24, 2024 01:08 PM

ਸੈਕਰਾਮੈਂਟੋ, ਕੈਲੀਫੋਰਨੀਆ, 24 ਅਪ੍ਰੈਲ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਰੋਨਾਲਡ ਰੀਗਨ ਨੈਸ਼ਨਲ ਏਅਰੋਪਰਟ 'ਤੇ ਇਕੋ ਪੱਟੜੀ ਉਪਰ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਹਰੀ ਝੰਡੀ ਮਿਲਣ ਉਪਰੰਤ ਤੁਰੰਤ ਗਲਤੀ ਦਾ ਅਹਿਸਾਸ ਹੋਣ 'ਤੇ ਜਹਾਜ਼ਾਂ ਨੂੰ ਇਕ ਦੂਸਰੇ ਤੋਂ ਕੁਝ ਫੁੱਟ ਦੀ ਦੂਰੀ ਉਪਰ ਰੋਕ ਲਿਆ ਗਿਆ। ਇਸ ਘਟਨਾ ਦੀ ਫੈਡਰਲ ਐਵੀਏਸ਼ਨ ਐਡਮਨਿਸਟ੍ਰੇਸ਼ਨ ਜਾਂਚ ਕਰੇਗਾ। ਸਵੇੇਰ 7.40 ਵਜੇ ਏਅਰਪੋਰਟ ਦੇ ਕੰਟਰੋਲਰ ਨੇ ਜੈੱਟ ਬਲਿਊ ਏਅਰਵੇਅਜ ਫਲਾਈਟ ਨੂੰ ਉਡਾਣ ਭਰਨ ਦੀ ਇਜਾਜਤ ਦਿੱਤੀ। ਇਸੇ ਸਮੇ 'ਤੇ ਹੀ ਟੈਕਸਿੰਗ ਏਅਰਕਰਾਫਟ ਦੇ ਕੰਟਰੋਲਰ ਨੇ ਸਾਊਥਵੈਸਟ ਏਅਰਲਾਈਨ ਜੈੱਟ ਨੂੰ ਉਸੇ ਹੀ ਪੱਟੜੀ ਉਪਰ ਉਡਾਨ ਭਰਨ ਲਈ ਹਰੀ ਝੰਡੀ ਦੇ ਦਿੱਤੀ। ਤਕਰੀਬਨ 30 ਸਕਿੰਟ ਬਾਅਦ ਗਲਤੀ ਦਾ ਅਹਿਸਾਸ ਹੋਣ 'ਤੇ ਕੰਟਰੋਲਰ ਨੇ ਦੋਨਾਂ ਜਹਾਜ਼ ਨੂੰ ਤੁਰੰਤ ਰੋਕ ਦੇਣ ਦਾ ਆਦੇਸ਼ ਦਿੱਤਾ। ਦੋਨਾਂ ਜਹਾਜ਼ਾਂ ਨੂੰ ਤਕਰੀਬਨ 400 ਫੁੱਟ ਦੀ ਦੂਰੀ ਉਪਰ ਰੋਕ ਲਿਆ ਗਿਆ। ਇਸ ਉਪਰੰਤ ਏਅਰਪੋਰਟ ਦੇ ਕੰਟਰੋਲਰ ਨੇ ਸੁੱਖ ਦਾ ਸਾਹ ਲਿਆ। ਜੇਕਰ ਸਮੇ ਸਿਰ ਪਤਾ ਨਾ ਲੱਗਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੇ ਜਿ਼ੰਦਾ ਹੋਣ ਦਾ ਕੀਤਾ ਦਾਅਵਾ, ਕਿਹਾ ਮਾਰਿਆ ਗਿਆ ਵਿਅਕਤੀ ਕੋਈ ਹੋਰ ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਦਾ ਹੈ 'ਪਲੇਜ਼ਰ ਸਕੁਐਡ' ਅਮਰੀਕਾ 'ਚ ਫਲਸਤੀਨ ਦੇ ਪੱਖ ਵਿਚ ਅਮਦੋਲਨ ਦੌਰਾਨ 1300 ਗ੍ਰਿਫ਼ਤਾਰ ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ