Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

April 25, 2024 11:34 AM

ਇਸਲਾਮਾਬਾਦ, 25 ਅਪ੍ਰੈਲ (ਪੋਸਟ ਬਿਊਰੋ): ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ, 24 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਿੰਧ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਪਾਕਿਸਤਾਨ ਦੇ ਵੱਡੇ ਕਾਰੋਬਾਰੀ ਸੰਗਠਨ ਆਰਿਫ ਹਬੀਬ ਗਰੁੱਪ ਦੇ ਮੁਖੀ ਆਰਿਫ ਹਬੀਬ ਨੇ ਭਾਰਤ ਨਾਲ ਸਬੰਧ ਸੁਧਾਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਤੁਸੀਂ ਕੁਝ ਲੋਕਾਂ ਨਾਲ ਹੱਥ ਮਿਲਾਇਆ, ਜਿਸ ਦਾ ਪਾਕਿਸਤਾਨ ਨੂੰ ਫਾਇਦਾ ਹੋਇਆ। ਹੁਣ ਅਸੀਂ ਕੁਝ ਹੋਰ ਲੋਕਾਂ ਨਾਲ ਹੱਥ ਮਿਲਾਉਣਾ ਚਾਹੁੰਦੇ ਹਾਂ। ਪਹਿਲਾਂ ਭਾਰਤ ਨਾਲ ਹੱਥ ਮਿਲਾਓ ਤਾਂਕਿ ਪਾਕਿਸਤਾਨ ਦੀ ਆਰਥਿਕਤਾ ਨੂੰ ਫਾਇਦਾ ਹੋਵੇ। ਫਿਰ ਅਦਿਆਲਾ ਜੇਲ੍ਹ ਵਿੱਚ ਬੰਦ ਇਮਰਾਨ ਨਾਲ ਹੱਥ ਮਿਲਾਉਣ, ਤਾਂ ਜੋ ਦੇਸ਼ ਵਿੱਚ ਸਿਆਸੀ ਸਥਿਰਤਾ ਬਣੀ ਰਹੇ। ਰਾਜਨੀਤਿਕ ਸਥਿਰਤਾ ਦੇ ਨਾਲ, ਕਾਰੋਬਾਰ ਪਾਕਿਸਤਾਨ ਵਿੱਚ ਚੰਗੀ ਤਰ੍ਹਾਂ ਚੱਲ ਸਕਣਗੇ।
ਸਿੰਧ ਵਿਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਭਾਸ਼ਣ ਤੋਂ ਬਾਅਦ ਬੈਠਕ 'ਚ ਸਵਾਲਾਂ-ਜਵਾਬਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਕਈ ਪਾਕਿਸਤਾਨੀ ਕਾਰੋਬਾਰੀ ਨੇਤਾਵਾਂ ਨੇ ਸ਼ਾਹਬਾਜ਼ ਸ਼ਰੀਫ ਤੋਂ ਪਾਕਿਸਤਾਨ ਦੀਆਂ ਆਰਥਿਕ ਨੀਤੀਆਂ 'ਤੇ ਸਵਾਲ ਚੁੱਕੇ ਹਨ। ਕੁਝ ਕਾਰੋਬਾਰੀਆਂ ਨੇ ਪ੍ਰਧਾਨ ਮੰਤਰੀ ਸ਼ਰੀਫ ਦੀ ਤਾਰੀਫ ਵੀ ਕੀਤੀ। ਕਾਰੋਬਾਰੀਆਂ ਨੇ ਸਰਕਾਰ ਨੂੰ ਆਰਥਿਕ ਨੀਤੀਆਂ ਦਾ ਪ੍ਰਸਤਾਵ ਵੀ ਦਿੱਤਾ ਹੈ।
ਕਰੀਬ ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਪਾਕਿਸਤਾਨੀ ਕਾਰੋਬਾਰੀਆਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਊਰਜਾ ਦੀਆਂ ਕੀਮਤਾਂ ਬਹੁਤ ਜਿ਼ਆਦਾ ਹਨ ਅਤੇ ਸਰਕਾਰੀ ਨੀਤੀਆਂ ਵੀ ਲਗਾਤਾਰ ਬਦਲਦੀਆਂ ਰਹਿੰਦੀਆਂ ਹਨ। ਇਸ ਕਾਰਨ ਕਾਰੋਬਾਰ ਕਰਨ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ