Welcome to Canadian Punjabi Post
Follow us on

09

May 2024
ਬ੍ਰੈਕਿੰਗ ਖ਼ਬਰਾਂ :
ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰਡਰੇਕ ਦੇ ਟੋਰਾਂਟੋ ਮਹਿਲ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂਹਾਈਵੇਅ 401 'ਤੇ ਹਾਦਸੇ ਵਿੱਚ ਮਾਰੇ ਗਏ ਤਿੰਨ ਮਹੀਨ ਦੇ ਬੱਚੇ ਦਾ ਹੋਇਆ ਅੰਤਿਮ ਸਸਕਾਰਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂ
 
ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 26, 2024 10:31 AM

-ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ
-ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ
-ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ
ਚੰਡੀਗੜ੍ਹ, 26 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟਿ੍ਰਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ।
ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।
ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ।
ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟਿ੍ਰਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟਿ੍ਰਕ ਟਨ ਤੱਕ ਪਹੁੰਚ ਗਈ।
ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟਿ੍ਰਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ’ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ ਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾ ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ