Welcome to Canadian Punjabi Post
Follow us on

22

May 2024
ਬ੍ਰੈਕਿੰਗ ਖ਼ਬਰਾਂ :
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਇੰਡੀਆ ਗਠਜੋੜ ਨੂੰ ਮਿਲ ਰਹੀਆਂ ਹਨ 300 ਤੋਂ ਵੱਧ ਸੀਟਾਂਪੁਣੇ ਪੋਰਸ਼ ਹਾਦਸਾ: ਪੋਰਸ਼ ਨਾਲ ਇੰਜੀਨੀਅਰਾਂ ਨੂੰ ਕੁਚਲਣ ਵਾਲੇ ਨਾਬਾਲਿਗ ਦਾ ਪਿਤਾ ਗ੍ਰਿਫ਼ਤਾਰਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਨੇ ਅਦਾਲਤ ਨੂੰ ਕਿਹਾ, ਜਦੋਂ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਕਿਉਂ ਮੰਨਾਂ? ਸ੍ਰੀਲੰਕਾ ਨੇ ਕਿਹਾ: ਭਾਰਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ, ਇੱਕ ਚੰਗੇ ਗੁਆਂਢੀ ਵਾਂਗ ਰੱਖਿਆ ਕਰਾਂਗੇਸਿੰਗਾਪੁਰ ਏਅਰਲਾਈਨਜ਼ ਦਾ ਜਹਾਜ਼ ਟਰਬੂਲੈਂਸ `ਚ ਫਸਿਆ, ਇੱਕ ਦੀ ਮੌਤ, 30 ਯਾਤਰੀ ਜ਼ਖ਼ਮੀ, ਬੈਂਕਾਕ ਵਿੱਚ ਐਮਰਜੈਂਸੀ ਲੈਂਡਿੰਗ ਮਿਸੀਸਾਗਾ ਦੇ ਹੋਟਲ 'ਚ 50 ਸਾਲਾਂ ਦੀ ਔਰਤ ਦਾ ਚਾਕੂ ਮਾਰ ਕੇ ਕਤਲ ਇਨਵਾਇਰਨਮੈਂਟ ਕੈਨੇਡਾ ਵੱਲੋਂ ਸਸਕੈਟੂਨ `ਤੇ ਫਨਲ ਬੱਦਲਾਂ ਦੀ ਸੰਭਾਵਨਾ ਬਾਰੇ ਚਿਤਾਵਨੀ
 
ਭਾਰਤ

ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ

April 29, 2024 11:23 AM

ਨਵੀਂ ਦਿੱਲੀ, 29 ਅਪ੍ਰੈਲ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਲਕੱਤਾ ਹਾਈਕੋਰਟ ਦੇ ਉਸ ਫੈਸਲੇ `ਤੇ ਰੋਕ ਲਗਾ ਦਿੱਤੀ, ਇਸ `ਚ ਹਾਈ ਕੋਰਟ ਨੇ ਸੀਬੀਆਈ ਨੂੰ ਅਧਿਆਪਕ ਭਰਤੀ ਘਪਲੇ `ਚ ਪੱਛਮੀ ਬੰਗਾਲ ਸਰਕਾਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਨਿਯੁਕਤੀਆਂ ਨੂੰ ਰੱਦ ਕਰਨ ਦੇ ਫੈਸਲੇ `ਤੇ ਫਿਲਹਾਲ ਕੋਈ ਰੋਕ ਨਹੀਂ ਲਗਾਈ ਹੈ।
ਚੀਫ਼ ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ `ਤੇ ਸੁਣਵਾਈ ਕੀਤੀ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਿਲ ਸਨ। ਬੰਗਾਲ ਸਰਕਾਰ ਨੇ ਕਲਕੱਤਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਦੁਆਰਾ ਸਰਕਾਰੀ ਅਤੇ ਰਾਜ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੀਤੀਆਂ ਗਈਆਂ 25,753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਬੈਂਚ ਹੁਣ ਇਸ ਮਾਮਲੇ ਦੀ ਸੁਣਵਾਈ 6 ਮਈ ਨੂੰ ਕਰੇਗਾ।
ਹਾਲਾਂਕਿ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਅਸੀਂ ਕਲਕੱਤਾ ਹਾਈਕੋਰਟ ਦੇ ਉਸ ਫੈਸਲੇ `ਤੇ ਰੋਕ ਲਗਾਉਂਦੇ ਹਾਂ, ਜਿਸ ‘ਚ ਸੀਬੀਆਈ ਨੂੰ ਸੂਬਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕਰਨ ਦਾ ਹੁਕਮ ਦਿੱਤਾ ਗਿਆ ਸੀ।
ਨਿਯੁਕਤੀਆਂ ਨੂੰ ਰੱਦ ਕਰਦੇ ਹੋਏ ਹਾਈਕੋਰਟ ਨੇ ਕਿਹਾ ਸੀ ਕਿ ਐਸਐਸਸੀ ਪੈਨਲ ਖਤਮ ਹੋਣ ਤੋਂ ਬਾਅਦ ਜਿਨ੍ਹਾਂ ਲੋਕਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਦਾ ਭੁਗਤਾਨ ਜਨਤਾ ਦੇ ਪੈਸੇ ਤੋਂ ਕੀਤਾ ਗਿਆ ਹੈ। ਸਾਰਿਆਂ ਨੂੰ ਚਾਰ ਹਫ਼ਤਿਆਂ ਦੇ ਅੰਦਰ ਵਿਆਜ ਸਮੇਤ ਤਨਖਾਹ ਵਾਪਿਸ ਕਰਨੀ ਪਵੇਗੀ। ਸਾਰਿਆਂ ਨੂੰ 12 ਫੀਸਦੀ ਸਾਲਾਨਾ ਵਿਆਜ ਦੇ ਨਾਲ ਪੈਸੇ ਵਾਪਿਸ ਕਰਨੇ ਹੋਣਗੇ। ਨਵੇਂ ਲੋਕਾਂ ਨੂੰ ਨੌਕਰੀ ਮਿਲੇਗੀ। ਹਾਈਕੋਰਟ ਨੇ 15 ਦਿਨਾਂ ਦੇ ਅੰਦਰ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਾਲ ਹੀ `ਚ ਹਾਈਕੋਰਟ ਦੇ ਫੈਸਲੇ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਜਿਨ੍ਹਾਂ ਦੀ ਨੌਕਰੀ ਚਲੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਦਾਅਵਾ, ਇੰਡੀਆ ਗਠਜੋੜ ਨੂੰ ਮਿਲ ਰਹੀਆਂ ਹਨ 300 ਤੋਂ ਵੱਧ ਸੀਟਾਂ ਪੁਣੇ ਪੋਰਸ਼ ਹਾਦਸਾ: ਪੋਰਸ਼ ਨਾਲ ਇੰਜੀਨੀਅਰਾਂ ਨੂੰ ਕੁਚਲਣ ਵਾਲੇ ਨਾਬਾਲਿਗ ਦਾ ਪਿਤਾ ਗ੍ਰਿਫ਼ਤਾਰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਨੇ ਅਦਾਲਤ ਨੂੰ ਕਿਹਾ, ਜਦੋਂ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਕਿਉਂ ਮੰਨਾਂ? ਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇ ਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾ ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆ ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ