Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ

May 01, 2024 10:03 AM

ਨਿਊਯਾਰਕ, 1 ਮਈ (ਪੋਸਟ ਬਿਊਰੋ): ਜਿੱਥੇ ਇੱਕ ਪਾਸੇ ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਅਮਰੀਕਾ ਵਿੱਚ ਵਿਰੋਧ ਦੀ ਅੱਗ ਵਧਦੀ ਜਾ ਰਹੀ ਹੈ। ਅਮਰੀਕਾ 'ਚ ਵਿਦਿਆਰਥੀ ਇਜ਼ਰਾਈਲ ਦੇ ਵਿਰੋਧ 'ਚ ਸੜਕਾਂ 'ਤੇ ਉਤਰ ਆਏ ਹਨ। ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੌਰਾਨ ਪੁਲਸ ਵੀ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਪੁਲਿਸ ਨੇ ਮੰਗਲਵਾਰ ਰਾਤ ਨੂੰ ਨਿਊਯਾਰਕ ਵਿੱਚ ਕੋਲੰਬੀਆ ਯੂਨੀਵਰਸਿਟੀ ਦੇ ਹੈਮਿਲਟਨ ਹਾਲ ਵਿੱਚ ਇਕੱਠੇ ਹੋਏ 30 ਤੋਂ 40 ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ। ਪ੍ਰਦਰਸ਼ਨਕਾਰੀ ਦਿਨ ਵੇਲੇ ਇਸ ਪ੍ਰਬੰਧਕੀ ਇਮਾਰਤ ਵਿੱਚ ਇਕੱਠੇ ਹੋ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਉਣਾ ਪਿਆ। ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੈਂਪਸ ਵਿੱਚ ਵਿਵਸਥਾ ਬਹਾਲ ਕਰਨ ਲਈ ਕੋਈ ਹੋਰ ਵਿਕਲਪ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਦੀ ਮੱਦਦ ਮੰਗੀ। ਇਸ ਤੋਂ ਬਾਅਦ ਨਿਊਯਾਰਕ ਪੁਲਿਸ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ।

ਇਸ ਪੂਰੀ ਘਟਨਾ ਤੋਂ ਬਾਅਦ ਹੁਣ ਪੁਲਿਸ 17 ਮਈ ਤੱਕ ਕੈਂਪਸ ਵਿੱਚ ਚੌਕਸ ਰਹੇਗੀ ਕਿਉਂਕਿ ਇਸ ਦਿਨ ਯੂਨੀਵਰਸਿਟੀ ਦੇ ਨਵੇਂ ਅਕਾਦਮਿਕ ਸੈਸ਼ਨ ਦੀਆਂ ਤਿਆਰੀਆਂ ਖ਼ਤਮ ਹੋ ਰਹੀਆਂ ਹਨ। ਪਿਛਲੇ ਮਹੀਨੇ ਕੋਲੰਬੀਆ ਤੋਂ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹੁਣ ਕੈਲੀਫੋਰਨੀਆ ਤੋਂ ਲੈ ਕੇ ਮੈਸੇਚਿਉਸੇਟਸ ਤੱਕ ਫੈਲ ਗਿਆ ਹੈ। ਜਿਵੇਂ-ਜਿਵੇਂ ਮਈ ਵਿਚ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦਾ ਸਮਾਂ ਨੇੜੇ ਆ ਰਿਹਾ ਹੈ, ਯੂਨੀਵਰਸਿਟੀ ਪ੍ਰਸ਼ਾਸਨ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪੂਰੀ ਕੋਸਿ਼ਸ਼ ਕਰ ਰਿਹਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ