Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਪੰਜਾਬ

ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ

May 01, 2024 11:38 AM

-ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੰਡੀਆਂ ਵੋਟ ਦੀ ਅਪੀਲ ਵਾਲੀਆਂ ਟੋਪੀਆਂ
-ਕਿਰਤੀਆਂ ਦੇ ਵਿਹੜੇ ਪਹੁੰਚੀ ਸਵੀਪ ਟੀਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਈ (ਗਿਆਨ ਸਿੰਘ): ਲੋਕ ਸਭਾ ਚੋਣਾਂ-2024 ਵਿੱਚ 'ਹਰ ਇੱਕ ਵੋਟ ਜਰੂਰੀ' ਦੇ ਸੁਨੇਹੇ ਦੇ ਸੰਕਲਪ ਨਾਲ ਜ਼ਿਲ੍ਹਾ ਸਵੀਪ ਟੀਮ 'ਆਈ ਪੀ ਐਲ' ਵਿੱਚ ਨੌਜਵਾਨ ਵੋਟਰਾਂ ਨੂੰ ਮੈਚ ਦਿਖਾਉਣ, ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰਨ ਉਪਰੰਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾ ਤੇ ਮਜਦੂਰ ਦਿਵਸ ਮੌਕੇ ਲੇਬਰ ਚੌਂਕ, ਮਦਨਪੁਰਾ, ਮੋਹਾਲੀ ਵਿਖੇ ਕਿਰਤੀਆਂ ਦੇ ਵਿਹੜੇ ਦਸਤਕ ਦੇਣ ਪੁੱਜੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਮਜ਼ਦੂਰ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਇਨ੍ਹਾਂ ਮਿਹਨਤਕਸ਼ਾਂ ਨੂੰ ਲੋਕਤੰਤਰ ਦੀ ਮਜਬੂਤੀ ਲਈ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਲੋਕਤੰਤਰ ਦੀ ਮਜ਼ਬੂਤੀ ਲਈ ਕਿਰਤੀ ਅਹਿਮ ਯੋਗਦਾਨ ਪਾ ਸਕਦੇ ਹਨ ਕਿਉਂਕਿ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਜਿਸ ਤਰ੍ਹਾਂ ਬੁਲੰਦ ਇਮਾਰਤਾਂ ਦੀ ਉਸਾਰੀ ਲਈ ਇੱਕ-ਇੱਕ ਇੱਟ ਜ਼ਰੂਰੀ ਹੈ, ਉਸੇ ਤਰ੍ਹਾਂ ਲੋਕਤੰਤਰ ਦੀ ਮਜ਼ਬੂਤੀ ਲਈ ਇੱਕ-ਇੱਕ ਵੋਟ ਕੀਮਤੀ ਹੈ। ਇਸ ਮੌਕੇ ਬਲਜਿੰਦਰ ਸਿੰਘ ਅਤੇ ਉਹਨਾ ਦੀ ਟੀਮ ਵੱਲੋਂ ਨੁੱਕੜ ਨਾਟਕ 'ਮੇਰੀ ਵੋਟ ਮੇਰਾ ਅਧਿਕਾਰ' ਅਤੇ ਭੰਡਾਂ ਦੀਆਂ ਨਕਲਾਂ ਨਾਲ ਕਿਰਤੀ ਮਜ਼ਦੂਰਾਂ ਦਾ ਮਨੋਰੰਜਨ ਕੀਤਾ ਗਿਆ ਅਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਗੋ ਸੁਰਿੰਦਰ ਬੱਤਰਾ, ਜਗਤਾਰ ਸਿੰਘ, ਸ਼ਿਵਾਨੀ ਸ਼ਰਮਾ, ਪ੍ਰੋ ਅਮ੍ਰਿਤ ਪਾਲ ਸਿੰਘ ਅਤੇ ਮਿਤੇਸ਼ ਵੀ ਹਾਜ਼ਰ ਸਨ। ਇਸ ਮੌਕੇ ਕਿਰਤੀਆਂ ਨੂੰ ਵੋਟ ਪਾਉਣ ਦੀ ਅਪੀਲ ਵਾਲੀਆਂ ਟੋਪੀਆਂ ਅਤੇ ਚਾਬੀਆਂ ਦੇ ਛੱਲੇ ਵੀ ਵੰਡੇ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ