Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਪੰਜਾਬ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ

May 01, 2024 11:40 AM

-ਹੁਕਮ 28 ਜੂਨ ਤੱਕ ਲਾਗੂ ਰਹਿਣਗੇ
ਫ਼ਰੀਦਕੋਟ, 1 ਮਈ (ਗਿਆਨ ਸਿੰਘ): ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਿਨੀਤ ਕੁਮਾਰ, ਆਈ.ਏ.ਐਸ., ਜਿਲ੍ਹਾ ਮੈਜਿਸਟ੍ਰੇਟ, ਫਰੀਦਕੋਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਆਪਸੀ ਭਾਈਚਾਰੇ ਅਤੇ ਮਿਲਵਰਤਣ ਨੂੰ ਕਾਇਮ ਰੱਖਣਾ ਜਰੂਰੀ ਹੈ। ਇਸ ਲਈ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹਥਿਆਰਾਂ ਦਾ ਸਸਤੀ ਸ਼ੋਹਰਤ ਲਈ ਵਿਖਾਵਾ ਕਰਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਤੇ ਵੀਡਿਓ ਅਪਲੋਡ ਕਰਨ ਜਾਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡੀਓਜ਼ ਪਾਉਣ ਅਤੇ ਹੋਰ ਕਿਸੇ ਵੀ ਤਰੀਕੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਆਮ ਅਤੇ ਖਾਸ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 28 ਜੂਨ ਤੱਕ ਲਾਗੂ ਰਹਿਣਗੇ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ