Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਦਾ ਹੈ 'ਪਲੇਜ਼ਰ ਸਕੁਐਡ'

May 02, 2024 06:57 AM

ਪਿਓਂਗਯਾਂਗ, 2 ਮਈ (ਪੋਸਟ ਬਿਊਰੋ): ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਆਪਣੇ ਮਨੋਰੰਜਨ ਲਈ ਪਲੇਜ਼ਰ ਸਕੁਐਡ ਨਾਮ ਦਾ ਇੱਕ ਸਮੂਹ ਚਲਾਉਂਦੇ ਹਨ। ਇਸ ਸਮੂਹ ਦਾ ਕੰਮ ਤਾਨਾਸ਼ਾਹ ਕਿਮ ਜੋਂਗ ਉਨ ਅਤੇ ਉਸਦੇ ਸਾਥੀਆਂ ਦਾ ਮਨੋਰੰਜਨ ਕਰਨਾ ਹੈ। ਹਾਲ ਹੀ 'ਚ ਉੱਤਰੀ ਕੋਰੀਆ ਤੋਂ ਭੱਜਣ ਵਾਲੀ ਔਰਤ ਯੋਨਮੀ ਪਾਰਕ ਨੇ ਬ੍ਰਿਟਿਸ਼ ਮੀਡੀਆ ਡੇਲੀ ਸਟਾਰ ਨੂੰ ਦਿੱਤੇ ਇੰਟਰਵਿਊ 'ਚ ਇਸ ਸਕੁਐਡ ਦਾ ਖੁਲਾਸਾ ਕੀਤਾ ਹੈ।
ਯੋਨਮੀ ਨੇ ਦੱਸਿਆ ਕਿ ਹਰ ਸਾਲ ਤਾਨਾਸ਼ਾਹ ਕਿਮ ਜੋਂਗ ਦੇ ਪਲੇਅਰ ਸਕੁਐਡ ਲਈ 25 ਕੁਆਰੀਆਂ ਕੁੜੀਆਂ ਦੀ ਚੋਣ ਕੀਤੀ ਜਾਂਦੀ ਹੈ। ਇਨ੍ਹਾਂ ਔਰਤਾਂ ਦੀ ਚੋਣ ਦਿੱਖ ਅਤੇ ਸਰਕਾਰ ਪ੍ਰਤੀ ਵਫ਼ਾਦਾਰੀ ਦੇ ਆਧਾਰ 'ਤੇ ਕੀਤੀ ਜਾਂਦੀ ਹੈ।
ਪਾਰਕ ਨੇ ਦੱਸਿਆ ਕਿ ਉਹ ਦੋ ਵਾਰ ਇਸ ਸਕੁਐਡ ਲਈ ਵੀ ਚੁਣੀ ਗਈ ਸੀ ਪਰ ਪਰਿਵਾਰਕ ਰੁਤਬੇ ਕਾਰਨ ਉਹ ਇਸ ਗਰੁੱਪ ਵਿੱਚ ਸ਼ਾਮਿਲ ਨਹੀਂ ਹੋ ਸਕੀ।
ਕਿਮ ਦੀ ਟੀਮ ਦੀ ਚੋਣ ਕਰਨ ਲਈ ਸਰਕਾਰੀ ਅਧਿਕਾਰੀ ਦੇਸ਼ ਭਰ ਦੇ ਸਕੂਲਾਂ ਦੇ ਕਲਾਸਰੂਮਾਂ ਅਤੇ ਯਾਰਡਜ਼ ਦਾ ਦੌਰਾ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਖੂਬਸੂਰਤ ਕੁੜੀ ਦੀ ਕਮੀ ਨਾ ਆਵੇ। ਇੱਕ ਵਾਰ ਜਦੋਂ ਉਹ ਔਰਤਾਂ ਨੂੰ ਲੱਭ ਲੈਂਦੇ ਹਨ, ਤਾਂ ਉਹ ਲੜਕੀ ਦੇ ਪਰਿਵਾਰਕ ਪਿਛੋਕੜ ਦੀ ਜਾਂਚ ਕਰਦੇ ਹਨ।
ਉਹ ਇਸ ਸਕੁਐਡ ਵਿੱਚ ਅਜਿਹੀਆਂ ਕੁੜੀਆਂ ਨੂੰ ਸ਼ਾਮਿਲ ਨਹੀਂ ਕਰਦੇ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਉੱਤਰੀ ਕੋਰੀਆ ਤੋਂ ਭੱਜ ਗਏ ਹਨ, ਜਾਂ ਜਿਨ੍ਹਾਂ ਦੇ ਰਿਸ਼ਤੇਦਾਰ ਦੱਖਣੀ ਕੋਰੀਆ ਵਿੱਚ ਹਨ।
ਯੋਨਮੀ ਨੇ ਦੱਸਿਆ ਕਿ ਪਹਿਲੇ ਪੜਾਅ 'ਚ ਲੜਕੀਆਂ ਦੀ ਚੋਣ ਕਰਨ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ। ਜੇ ਕੁੜੀਆਂ ਦੇ ਸਰੀਰ 'ਤੇ ਚਟਾਕ ਜਾਂ ਤਿੱਲ ਵਰਗੀਆਂ ਕਮੀਆਂ ਹਨ, ਤਾਂ ਉਹ ਰੱਦ ਕਰ ਦਿੱਤੀਆਂ ਜਾਂਦੀਆਂ ਹਨ। ਇੰਨੀ ਚੈਕਿੰਗ ਤੋਂ ਬਾਅਦ ਸਿਰਫ਼ ਕੁਝ ਚੁਣੀਆਂ ਕੁੜੀਆਂ ਹੀ ਬਚਦੀਆਂ ਹਨ, ਜਿਨ੍ਹਾਂ ਨੂੰ ਰਾਜਧਾਨੀ ਪਿਓਂਗਯਾਂਗ ਭੇਜ ਦਿੱਤਾ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ