ਚੰਡੀਗੜ੍ਹ, 29 ਸਤੰਬਰ (ਪੋਸਟ ਬਿਊਰੋ): ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜੱਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜਿ਼ਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ।