Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਜੇ ਐੱਨ ਯੂ ਮਾਮਲਾ: ਦਿੱਲੀ ਕਰਾਈਮ ਬ੍ਰਾਂਚ ਵੱਲੋਂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਤੋਂ ਕਰੜੀ ਪੁੱਛਗਿੱਛ

January 14, 2020 08:10 AM

ਨਵੀਂ ਦਿੱਲੀ, 13 ਜਨਵਰੀ, (ਪੋਸਟ ਬਿਊਰੋ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ ਐੱਨ ਯੂ) ਹਿੰਸਾ ਮਾਮਲੇ ਵਿੱਚ ਦਿੱਲੀ ਪੁਲਸ ਦੀ ਕਰਾਈਮ ਬ੍ਰਾਂਚ ਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਅੱਜ ਸੋਮਵਾਰ ਨੂੰ ਜੇ ਐੱਨ ਯੂ ਵਿੱਚ ਜਾ ਕੇ ਵਿਦਿਆਰਥੀ ਯੂਨੀਅਨ ਦੀ ਚੁਣੀ ਹੋਈ ਪ੍ਰਧਾਨ ਆਇਸ਼ੀ ਘੋਸ਼ ਸਮੇਤ ਤਿੰਨ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਹੈ। ਆਇਸ਼ੀ ਘੋਸ਼ ਤੋਂ ਐੱਸ ਆਈ ਟੀ ਦੀਆਂ ਮਹਿਲਾ ਪੁਲਿਸ ਅਫਸਰਾਂ ਨੇ ਜੇ ਐੱਨ ਯੂ ਕਮਿਊਨਿਟੀ ਸੈਂਟਰ ਵਿੱਚ ਲਗਭਗ 40 ਮਿੰਟ ਤਕ ਪੁੱਛਗਿੱਛ ਕੀਤੀ। ਖੱਬੇ ਪੱਖੀ ਵਿਦਿਆਰਥੀ ਸੰਗਠਨਾਂ ਨਾਲ ਜੁੜੇ ਵਾਸਕਰ ਵਿਜੇ ਤੇ ਪੰਕਜ ਮਿਸ਼ਰਾ ਤੋਂ ਵੀ ਐਡਮਨ ਬਲਾਕ ਵਿਚਲੇ ਦਫਤਰ ਵਿੱਚ ਕਰੀਬ ਇਕ ਘੰਟੇ ਤਕ ਪੁੱਛਗਿੱਛ ਕੀਤੀ ਗਈ।
ਇਸ ਸੰਬੰਧ ਵਿੱਚ ਇੱਕ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਤਿੰਨਾਂ ਜਣਿਆਂ ਤੋਂ ਉਸ ਦਿਨ ਦੀ ਘਟਨਾ ਦੇ ਨਾਲ ਜੁੜੇ ਸਵਾਲਾਂ ਬਾਰੇ ਵਿਸਥਾਰ ਵਿੱਚ ਪੁੱਛਗਿੱਛ ਕਰ ਕੇ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਘਟਨਾ ਵੇਲੇ ਉਹ ਕਿੱਥੇ ਸਨ, ਮਾਰ-ਕੁੱਟ ਅਤੇ ਭੰਨ-ਤੋੜ ਵਿੱਚ ਸ਼ਾਮਲ ਸਨ ਜਾਂ ਨਹੀਂ ਅਤੇ ਉਨ੍ਹਾਂ ਨੇ ਕੀ ਦੇਖਿਆ ਸੀ। ਇਨ੍ਹਾਂ ਤਿੰਨਾਂ ਤੋਂ 100 ਤੋਂ ਵੱਧ ਸਵਾਲ ਪੁੱਛੇ ਗਏ ਹਨ। ਕਰਾਈਮ ਬ੍ਰਾਂਚ ਦੇ ਸੁਤਰਾਂ ਮੁਤਾਬਕ ਇਨ੍ਹਾਂ ਤੋਂ ਦੁਬਾਰਾ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਬੀਤੇ ਸ਼ਨਿਚਰਵਾਰ ਕਰਾਈਮ ਬ੍ਰਾਂਚ ਨੇ ਖੱਬੇ ਪੱਖੀ ਵਿਦਿਆਰਥੀ ਸੰਗਠਨਾਂ ਨਾਲ ਜੁੜੇ ਸੱਤ ਜਣਿਆਂ ਅਤੇ ਭਾਜਪਾ ਪੱਖੀ ਵਿਦਿਆਰਥੀ ਸੰਗਠਨਾਂ ਨਾਲ ਜੁੜੇ ਦੋ ਵਿਦਿਆਰਥੀਆਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਸੀ।
ਜੇ ਐੱਨ ਯੂ ਹਿੰਸਾ ਕੇਸ ਵਿੱਚ ਪਿਛਲੇ ਸ਼ੁੱਕਰਵਾਰ ਕਰਾਈਮ ਬ੍ਰਾਂਚ ਦੀ ਐੱਸ ਆਈ ਟੀ ਨੇ ਜਿਹੜੇ ਨੌਂ ਵਿਦਿਆਰਥੀਆਂ ਦੀਆਂ ਫੋਟੋ ਜਾਰੀ ਕੀਤੀਆਂ ਸਨ, ਉਨ੍ਹਾਂ ਵਿੱਚ ਜੇ ਐੱਨ ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਤੇ ਸਾਬਕਾ ਵਿਦਿਆਰਥੀ ਚੁਨਚੁਨ ਕੁਮਾਰ, ਸਕੂਲ ਆਫ ਸੋਸ਼ਲ ਸਾਇੰਸਿਜ਼ ਦੇ ਵਿਦਿਆਰਥੀ ਪੰਕਜ ਮਿਸ਼ਰਾ ਸ਼ਾਮਲ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ