Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਖੇਡਾਂ

ਆਸਟਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾਈ

January 15, 2020 08:52 AM

ਮੁੰਬਈ, 14 ਜਨਵਰੀ (ਪੋਸਟ ਬਿਊਰੋ)- ਭਾਰਤ ਤੇ ਆਸਟਰੇਲੀਆ ਵਿਚਾਲੇ ਵਾਨਖੇੜੇ ਸਟੇਡੀਅਮ ਵਿਚ ਖੇਡੀ ਜਾ ਰਹੀ ਇਕ ਦਿਨਾਂ ਲੜੀ ਵਿਚ ਆਸਟਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ।ਇਸ ਤੋਂ ਪਹਿਲਾਂ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਆਸਟਰੇਲੀਆ ਨੂੰ 256 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਸਲਾਮੀ ਜੋੜੀ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਐਰੋਨ ਫਿੰਚ ਅਤੇ ਡੇਵਿਡ ਵਾਰਨਰ ਨੇ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਆਪਣੇ-ਆਪਣੇ ਸੈਂਕੜੇ ਪੂਰੇ ਕੀਤੇ।
ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਟੀਮ ਨੂੰ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਰੂਪ 'ਚ ਲੱਗਾ। ਰੋਹਿਤ 10 ਦੌੜਾਂ ਦੇ ਨਿਜੀ ਸਕੋਰ 'ਤੇ ਮਿਸ਼ੇਲ ਸਟਾਰਕ ਦੀ ਗੇਂਦ 'ਤੇ ਡੇਵਿਡ ਵਾਰਨਰ ਨੂੰ ਕੈਚ ਦੇ ਬੈਠੇ।ਰੋਹਿਤ ਦੇ ਆਊਟ ਹੋਣ ਤੋਂ ਬਾਅਦ ਮੁਸ਼ਕਲ 'ਚ ਫਸੀ ਟੀਮ ਇੰਡੀਆ ਨੂੰ ਸ਼ਿਖਰ ਧਵਨ ਨੇ ਬਾਹਰ ਕੱਢਿਆ ਅਤੇ ਅਰਧ ਸੈਂਕੜਾ ਬਣਾ ਕੇ ਟੀਮ ਦਾ ਸਕੋਰ 100 ਦੇ ਪਾਰ ਪਹੁੰਚਾਇਆ।ਕਪਤਾਨ ਕੋਹਲੀ ਵੀ ਇਸ ਵਾਰ ਕਪਤਾਨੀ ਪਾਰੀ ਨਾ ਖੇਡ ਸਕੇ ਅਤੇ 16 ਦੌੜਾਂ ਬਣਾ ਕੇ ਐਡਮ ਜਾਂਪਾ ਦੀ ਗੇਂਦ 'ਤੇ ਆਊਟ ਹੋ ਗਏ।ਇਸ ਤੋਂ ਬਾਅਦ ਵੀ ਲਗਾਤਾਰ ਵਿਕਟਾਂ ਡਿੱਗਦੀਆਂ ਰਹੀਆਂ, ਨਤੀਜਨ ਟੀਮ 50 ਓਵਰ ਵੀ ਪੂਰੇ ਨਾ ਖੇਡ ਸਕੀ ਅਤੇ ਆਲਆਊਟ ਹੋ ਗਈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ