Welcome to Canadian Punjabi Post
Follow us on

04

July 2025
 
ਪੰਜਾਬ

ਵਿਧਾਨ ਸਭਾ ਸੈਸ਼ਨ: ਗਵਰਨਰ ਦੇ ਭਾਸ਼ਣ ਵਿੱਚੋਂ ਪਾਣੀ, ਬਰਗਾੜੀ, ਮਾਫ਼ੀਆ ਤੇ ਬਿਜਲੀ ਦੇ ਮੁੱਦੇ ਗਾਇਬ

January 17, 2020 07:47 AM

* ਅਕਾਲੀ ਵਿਧਾਇਕਾਂ ਨੇ ਸਦਨ ਵਿੱਚ ਛਣਕਣੇ ਵਜਾਏ


ਚੰਡੀਗੜ੍ਹ, 16 ਜਨਵਰੀ, (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਅੱਜ ਗਵਰਨਰ ਵੀ ਪੀ ਸਿੰਘ ਬਦਨੌਰ ਦਾ ਭਾਸ਼ਣ ਰੌਲੇ-ਰੱਪੇ, ਨਾਅਰੇਬਾਜ਼ੀ ਅਤੇ ਵਾਕਆਊਟ ਵਿੱਚ ਰੁਲ਼ ਗਿਆ। ਗਵਰਨਰ ਨੇ ਅੰਗਰੇਜ਼ੀ ਵਿੱਚ ਆਪਣਾ ਭਾਸ਼ਣ ਜਦੋਂ ਸ਼ੁਰੂ ਕੀਤਾ ਤਾਂ ਵਾਰੋ-ਵਾਰੀ ਸਮੁੱਚੀ ਵਿਰੋਧੀ ਧਿਰ ਸਦਨ ਤੋਂ ਵਾਕਆਊਟ ਕਰ ਗਈ।
ਇਹ ਗੱਲਨੋਟ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ ਗਵਰਨਰ ਦੇ ਭਾਸ਼ਣ ਵਿਚ ਪੰਜਾਬ ਦੇ ਪੁਰਾਣੇ ਮਸਲੇ; ਚੰਡੀਗੜ੍ਹ ਸ਼ਹਿਰ ਉੱਤੇ ਪੰਜਾਬ ਦਾ ਹੱਕ, ਸਤਲੁੱਜ-ਯਮਨਾ ਲਿੰਕ ਨਹਿਰ, ਬਰਗਾੜੀ, ਬਹਿਬਲ ਕਲਾਂ ਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣਾ, ਮਾਫ਼ੀਆ ਰਾਜ ਖ਼ਤਮ ਕਰਨਾ ਤੇ ਵਾਰ-ਵਾਰ ਵਧੀਆਂ ਬਿਜਲੀ ਦੀਆਂ ਦਰਾਂ ਦਾ ਕੋਈ ਜ਼ਿਕਰ ਨਹੀਂ ਸੀ। ਪਿਛਲੇ ਦਸੰਬਰ ਵਿਚ ਮੋਹਾਲੀ ਵਿਖੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਬਾਰੇ ਵੱਖ-ਵੱਖ ਦੇਸ਼ਾਂ ਤੋਂ 3500 ਲੋਕਾਂ ਦੇ ਆਉਣ ਦਾ ਜ਼ਿਕਰ ਤਾਂ ਭਾਸ਼ਣ ਵਿਚ ਕੀਤਾ ਗਿਆ, ਪਰ ਇਸ ਸਮਿਟ ਤੋਂ ਬਾਅਦ ਕਿੰਨੀ ਇਨਵੈੱਸਟਮੈਂਟ ਹੋਵੇਗੀ, ਇਸ ਦਾ ਜ਼ਿਕਰ ਨਹੀਂ ਕੀਤਾ ਗਿਆ।
ਰਾਜ ਦੇ ਗਵਰਨਰ ਦੇ ਇਸ ਭਾਸ਼ਣ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਜਿ਼ਕਰ ਤੋਂ ਸਿਵਾ ਕੋਈ ਨਵੀਂ ਗੱਲ ਨਹੀਂ ਲੱਭਦੀ, ਪਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 399ਵਾਂ ਪੁਰਬ, ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਸ਼ਤਾਬਦੀ ਅਤੇ ਸ਼ਵੈਤਾਂਬਰ ਤੇਰਾਪੰਥ ਆਫ ਜੈਨਇਜ਼ਮ ਦੇ 10ਵੇਂ ਮੁਖੀ ਅਚਾਰੀਆ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਅਗਲੇ ਵਰ੍ਹੇ ਧੂਮ-ਧਾਮ ਨਾਲ ਮਨਾਉਣ ਦਾ ਐਲਾਨ ਕੀਤਾ ਗਿਆ। ਭਾਸ਼ਣ ਵਿਚ ਗਵਰਨਰ ਨੇ ਕਿਹਾ ਕਿ ਰਾਜ ਦੀ ਸਰਕਾਰ ਨੇ ਖ਼ਾਲੀ ਖ਼ਜ਼ਾਨਾ ਹੋਣ ਦੇ ਬਾਵਜੂਦ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਕਰੀਬ ਤਿੰਨ ਸਾਲ ਦਾ ਸਮਾਂ ਪੂਰਾ ਕਰਨ ਦੌਰਾਨ ਏ ਸ਼੍ਰੇਣੀ ਦੇ 13 ਗੈਂਗਸਟਰਜ਼ ਅਤੇ 31 ਅੱਤਵਾਦੀਆਂ ਦਾ ਖ਼ਾਤਮਾ ਕਰਨ, 151 ਨੂੰ ਗ੍ਰਿਫਤਾਰ ਕਰਨ ਅਤੇ ਨਸ਼ੇ ਦੇ ਧੰਦੇ ਉੱਤੇ ਕਾਬੂ ਪਾਉਣ ਦਾ ਕੰਮ ਕੀਤਾ ਅਤੇ 432.296 ਕਿਲੋ ਹੈਰੋਇਨ ਦੀ ਬਰਾਮਦੀ, 106 ਨਿੱਜੀ ਨਸ਼ਾ ਛਡਾਊ ਕੇਂਦਰ ਖੁੱਲ੍ਹਵਾ ਕੇ 3,66,143 ਨਸ਼ੇ ਦੇ ਰੋਗੀਆਂ ਦਾ ਇਲਾਜ ਕਰਨ, ਭ੍ਰਿਸ਼ਟਾਚਾਰ ਉੱਤੇ ਨਕੇਲ ਪਾਉਣ ਲਈ 13 ਗਜ਼ਟਿਡ ਅਤੇ 129 ਨਾਨ ਗਜ਼ਟਿਡ ਅਫਸਰਾਂ ਨੂੰ ਫੜਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨ ਕਰਜ਼ਾ ਮਾਫ਼ੀ ਯੋਜਨਾ ਹੇਠ 5.83 ਲੱਖ ਕਿਸਾਨਾਂ ਦਾ 4736 ਕਰੋੜ ਰੁਪਏ ਦਾ ਖੇਤੀ ਕਰਜ਼ਾ ਮਾਫ਼ ਕੀਤਾ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਪੰਜਾਬ ਜਲ ਰੈਗੂਲੇਸ਼ਨ ਤੇ ਵਿਕਾਸ ਅਥਾਰਟੀ ਬਣਾਉਣ, ਯੂਰੇਨੀਅਮ ਅਤੇ ਹੋਰ ਭਾਰੀ ਧਾਤਾਂ ਦੀ ਹੋਂਦ ਤੋਂ ਪ੍ਰਭਾਵਿਤ ਮੋਗਾ ਜ਼ਿਲ੍ਹੇ ਦੇ 85 ਪਿੰਡਾਂ ਵਿਚ ਨਹਿਰ ਰਾਹੀਂ ਜਲ ਸਪਲਾਈ ਕਰਨ, ਹਲਵਾਰਾ ਵਿਖੇ ਭਾਰਤੀ ਹਵਾਈ ਫ਼ੌਜ ਦੀ ਮਦਦ ਨਾਲ ਅੰਤਰਰਾਸ਼ਟਰੀ ਸਿਵਲ ਤੇ ਕਾਰਗੋ ਏਅਰ ਟਰਮੀਨਲ ਬਣਾਉਣ ਦਾ ਕੰਮ ਤਿੰਨ ਸਾਲਾਂ ਵਿਚ ਪੂਰਾ ਕਰਨ, ਬੱਸੀ ਪਠਾਣਾ ਵਿਖੇ 138 ਕਰੋੜ ਰੁਪਏ ਨਾਲ ਮੈਗਾ ਡੇਅਰੀ ਪ੍ਰਾਜੈਕਟ ਬਣਾਉਣ ਦਾ ਕਾਰਜ ਕੀਤਾ ਅਤੇ ਸਰਬਤ ਸਿਹਤ ਬੀਮਾ ਯੋਜਨਾ ਹੇਠ 45.89 ਲਾਭਪਾਤਰੀ ਪਰਿਵਾਰਾਂ ਦੇ 1,11,685 ਮਰੀਜ਼ਾਂ ਦਾ ਇਲਾਜ ਕੀਤਾ ਹੈ। ਇਸ ਸਾਲ ਮੋਹਾਲੀ ਵਿਖੇ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕਰਨ, ਕਪੂਰਥਲਾ ਦੇ ਜ਼ਿਲ੍ਹਾ ਹਸਪਤਾਲ ਨਾਲ ਨਵੇਂ ਮੈਡੀਕਲ ਕਾਲਜ ਨੂੰ ਪ੍ਰਵਾਨਗੀ ਦੇਣ ਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜ ਦੀ ਛੇਤੀ ਪ੍ਰਵਾਨਗੀ ਦਾ ਜਿ਼ਕਰ ਕੀਤਾ ਹੈ। ਇਸ ਦੇ ਨਾਲ ਫਿਰੋਜ਼ਪੁਰ ਵਿਖੇ ਪੀ ਜੀ ਆਈ ਚੰਡੀਗੜ੍ਹ ਦਾ ਸੈਟੇਲਾਈਟ ਸੈਂਟਰ, 11 ਹੋਰ ਸਰਕਾਰੀ ਕਾਲਜਾਂ ਦੀ ਗੱਲ ਵੀ ਕਹੀ ਗਈ ਹੈ।
ਵਿਸ਼ੇਸ਼ ਸੈਸ਼ਨ ਦੌਰਾਨ ਜਦੋਂ ਗਵਰਨਰ ਵੀ ਪੀ ਸਿੰਘ ਬਦਨੌਰ ਭਾਸ਼ਣ ਦੇ ਰਹੇ ਸਨ ਤਾਂ ਅਕਾਲੀ ਵਿਧਾਇਕਾਂ ਵਲੋਂ ਛਣਕਣੇ ਛਣਕਾ ਕੇ ਰਾਜ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ। ਅਕਾਲੀ ਦਲ ਨੇ ਆਰਥਿਕ ਤੰਗੀ ਤੇ ਬਿਜਲੀ ਦੇ ਮੁੱਦੇ ਤੋਂ ਇਹ ਹੰਗਾਮਾ ਕੀਤਾ ਅਤੇ ਫਿਰ ਵਾਕਆਊਟ ਕਰ ਦਿੱਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਵਿੱਚ ਮਹਿੰਗੀ ਬਿਜਲੀ ਬਾਰੇ ਸਦਨ ਤੋਂ ਵਾਕਆਊਟ ਕਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ