Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਸ਼ੋਕ ਸਭਾ ਵਿੱਚ ਪੀ ਪੀ ਪੀ ਵਿਧਾਇਕਾ ਦਾ ਗੋਲੀ ਮਾਰ ਕੇ ਕਤਲ

February 18, 2020 07:42 AM

ਕਰਾਚੀ, 17 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਸੱਤਾਧਾਰੀ ਪਾਕਿਸਤਾਨ ਪੀਪਲਸ ਪਾਰਟੀ ਦੀ ਇੱਕ ਮਹਿਲਾ ਵਿਧਾਇਕ ਨੂੰ ਨੌਸ਼ਹਿਰਾ ਫਿਰੋਜ਼ ਜ਼ਿਲੇ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ।
ਸਿੰਧ ਸੂਬੇ ਦੀ ਪੁਲਸ ਨੇ ਦੱਸਿਆ ਕਿ ਰਾਜ ਵਿਧਾਨ ਸਭਾ ਦੀ ਮੈਂਬਰ ਸ਼ਹਿਨਾਜ਼ ਅੰਸਾਰੀ ਦੀ ਉਨ੍ਹਾਂ ਦੇ ਹੀ ਭਤੀਜੇ ਨੇ ਨੌਸ਼ਹਿਰਾ ਫਿਰੋਜ਼ ਦੇ ਦਰਿਆ ਖਾਨ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਦੋਸ਼ੀ ਉਨ੍ਹਾਂ ਦੇ ਰਿਸ਼ਤੇਦਾਰ ਜਾਹਿਦ ਖੋਕਰ ਦਾ ਭਤੀਜਾ ਹੈ। ਖੋਕਰ ਦਾ ਪਿਛਲੇ ਦਿਨੀਂ ਦਿਹਾਂਤ ਹੋਇਆ ਸੀ। ਰਿਜ਼ਰਵ ਹਲਕੇ ਤੋਂ ਵਿਧਾਨ ਸਭਾ ਲਈ ਨਾਮਜ਼ਦ ਕੀਤੀ ਗਈ ਅੰਸਾਰੀ, ਖੋਕਰ ਦੇ 40ਵੇਂ (ਮੌਤ ਦੇ ਚਾਲੀ ਦਿਨ ਬਾਅਦ ਹੋਣ ਵਾਲੀ ਸ਼ੋਕ ਸਭਾ) ਵਿੱਚ ਸ਼ਾਮਲ ਹੋਣ ਗਈ ਤਾਂ ਇਹ ਹਮਲਾ ਹੋਇਆ। ਜੀਓ ਨਿਊਜ਼ ਨੇ ਡਾਕਟਰਾਂ ਦੇ ਹਵਾਲੇ ਨਾਲ ਖਬਰ ਦਿੱਤੀ ਹੈ ਕਿ ਉਨ੍ਹਾਂ ਨੂੰ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਮੁਤਾਬਕ ਅੰਸਾਰੀ ਨੇ ਉਨ੍ਹਾਂ ਦੇ ਅਤੇ ਖੋਕਰ ਦੇ ਭਤੀਜੇ ਦੇ ਵਿਚਾਲੇ ਤਣਾਅ ਦੇ ਬਾਵਜੂਦ ਸ਼ੋਕ ਸਭਾ ਵਿਚ ਜਾਣ ਦਾ ਫੈਸਲਾ ਲਿਆ। ਪੁਲਸ ਇਸ ਗੱਲ ਦਾ ਪਤਾ ਲਾਉਣ ਲਈ ਜਾਂਚ ਕਰ ਰਹੀ ਹੈ ਕਿ ਹਮਲੇ ਵਿੱਚ ਕਿੰਨੇ ਲੋਕ ਸ਼ਾਮਲ ਹਨ। ਸ਼ੁਰੂ ਦੀ ਰਿਪੋਰਟ ਵਿੱਚ ਸੰਕੇਤ ਮਿਲਿਆ ਕਿ ਹਮਲਾ ਜ਼ਮੀਨੀ ਝਗੜੇ ਕਾਰਨ ਹੋਇਆ ਹੈ। ਪੀ ਪੀ ਪੀ ਮੁਖੀ ਬਿਲਾਵਲ ਭੁੱਟੋ-ਜ਼ਰਦਾਰੀ ਨੇ ਅੰਸਾਰੀ ਦੀ ਹੱਤਿਆ ਦੀ ਸਖਤ ਨਿੰਦਾ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ