Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਜਾਪਾਨ ਤੋਂ ਕੈਨੇਡੀਅਨਾਂ ਨੂੰ ਲੈ ਕੇ ਵੀਰਵਾਰ ਨੂੰ ਉਡਾਨ ਭਰ ਸਕਦਾ ਹੈ ਜਹਾਜ਼

February 18, 2020 05:41 PM

ਜਾਪਾਨ, 18 ਫਰਵਰੀ (ਪੋਸਟ ਬਿਊਰੋ) : ਨੋਵਲ ਕੋਰੋਨਾਵਾਇਰਸ ਫੈਲਣ ਕਾਰਨ ਜਾਪਾਨ ਦੇ ਤੱਟ ੳੱੁਤੇ ਅਲੱਗ ਥਲੱਗ ਕਰਕੇ ਖੜ੍ਹੇ ਕੀਤੇ ਬੇੜੇ ਵਿੱਚ ਫਸੇ ਕੈਨੇਡੀਅਨਾਂ ਨੂੰ ਵਾਪਿਸ ਦੇਸ਼ ਲੈ ਕੇ ਆਉਣ ਲਈ ਰਵਾਨਾ ਹੋਏ ਜਹਾਜ਼ ਦੇ ਵੀਰਵਾਰ ਨੂੰ ਟੋਕੀਓ ਦੇ ਹਾਨੇਦਾ ਏਅਰਪੋਰਟ ਤੋਂ ਉਡਾਨ ਭਰਨ ਦੀ ਸੰਭਾਵਨਾ ਹੈ।
ਟੋਕੀਓ ਨੇੜੇ ਬੰਦਰਗਾਹ ਉੱਤੇ ਖੜ੍ਹਾਏ ਗਏ ਇਸ ਡਾਇਮੰਡ ਪ੍ਰਿੰਸੈੱਸ ਕਰੂਜ਼ ਸਿ਼ੱਪ ਉੱਤੇ ਸਵਾਰ ਯਾਤਰੀਆਂ ਨੂੰ ਮਿਲੀ ਇੱਕ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਉਡਾਨ ਤੋਂ 24 ਘੰਟੇ ਪਹਿਲਾਂ ਯਾਤਰੀਆਂ ਨੂੰ ਇਸ ਜਹਾਜ਼ ਦੇ ਉਡਾਨ ਭਰਨ ਦਾ ਸਹੀ ਸਮਾਂ ਦੱਸ ਦਿੱਤਾ ਜਾਵੇਗਾ। ਗਲੋਬਲ ਅਫੇਅਰਜ਼ ਵੱਲੋਂ ਹਾਸਲ ਹੋਈ ਇਸ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਇਹ ਬਹੁਤ ਹੀ ਜ਼ਰੂਰੀ ਹੈ ਕਿ ਕੈਨੇਡੀਅਨ ਹਵਾਈ ਜਹਾਜ਼ ਵਿੱਚ ਸਵਾਰ ਹੋਣ ਦੀਆਂ ਹਦਾਇਤਾਂ ਮਿਲਣ ਤੋਂ ਪਹਿਲਾਂ ਤੁਸੀਂ ਬੇੜੇ ਉੱਤੇ ਹੀ ਰਹੋਂ। ਅਜਿਹਾ ਉਸ ਸਮੇਂ ਵੀ ਕੀਤਾ ਜਾਣਾ ਜ਼ਰੂਰੀ ਹੈ ਭਾਵੇਂ ਤੁਹਾਨੂੰ ਜਹਾਜ਼ ਵਿੱਚ ਸਵਾਰ ਹੋਣ ਲਈ ਕਲੀਅਰੈਂਸ ਮਿਲ ਗਈ ਹੋਵੇ।
ਇਸ ਈਮੇਲ ਵਿੱਚ ਇਹ ਹਦਾਇਤਾਂ ਵੀ ਹਨ ਕਿ ਜੇ ਤੁਸੀਂ ਅਜਿਹਾ ਕੀਤੇ ਜਾਣ ਦੀ ਹਦਾਇਤ ਮਿਲਣ ਤੋਂ ਪਹਿਲਾਂ ਹੀ ਬੇੜੇ ਨੂੰ ਛੱਡਦੇ ਹੋਂ ਤਾਂ ਕੈਨੇਡੀਅਨ ਹਵਾਈ ਜਹਾਜ਼ ਵਿੱਚ ਸਵਾਰ ਹੋਣਾ ਤੁਹਾਡੇ ਲਈ ਸੰਭਵ ਨਹੀਂ ਹੋ ਪਾਵੇਗਾ। ਇਹ ਵੀ ਆਖਿਆ ਗਿਆ ਹੈ ਕਿ ਜਿਹੜੇ ਯਾਤਰੀ ਇਸ ਚਾਰਟਰ ਜਹਾਜ਼ ਰਾਹੀਂ ਦੇਸ਼ ਨਾ ਪਰਤਣ ਦਾ ਫੈਸਲਾ ਕਰਦੇ ਹਨ ਉਨ੍ਹਾਂ ਨੂੰ ਜਾਪਾਨ ਵੱਲੋਂ ਅਲੱਗ ਥਲੱਗ ਕਰਕੇ ਰੱਖੇ ਗਏ ਜਹਾਜ਼ ਵਿੱਚ ਹੀ ਰਹਿਣਾ ਹੋਵੇਗਾ ਤੇ ਸਥਾਨਕ ਅਧਿਕਾਰੀਆਂ ਦੀਆਂ ਹਦਾਇਤਾਂ ਮੰਨਣੀਆਂ ਹੋਣਗੀਆਂ।
ਜਿਹੜੇ ਕੈਨੇਡੀਅਨ ਕਮਰਸ਼ੀਅਲ ਸਾਧਨਾਂ ਰਾਹੀਂ ਦੇਸ਼ ਪਰਤਣਾ ਚਾਹੁੰਦੇ ਹਨ ਉਨ੍ਹਾਂ ਨੂੰ ਕੁਆਰਨਟੀਨ ਐਕਟ ਦੀ ਪਾਲਣਾ ਕਰਨੀ ਹੋਵੇਗੀ। ਜਿ਼ਕਰਯੋਗ ਹੈ ਕਿ ਇਸ ਸਮੇਂ 255 ਕੈਨੇਡੀਅਨ ਡਾਇਮੰਡ ਪ੍ਰਿੰਸੈੱਸ ਉੱਤੇ ਸਵਾਰ ਹਨ। ਇਸ ਬੇੜੇ ਉੱਤੇ ਪਿਛਲੇ ਦਸ ਦਿਨਾਂ ਤੋਂ 3500 ਯਾਤਰੀ ਫਸੇ ਹੋਏ ਹਨ। ਹੁਣ ਤੱਕ 355 ਕੋਰੋਨਾਵਾਇਰਸ ਤੋਂ ਸੰਕ੍ਰਮਿਤ ਹੋ ਚੁੱਕੇ ਹਨ ਤੇ ਇਨ੍ਹਾਂ ਵਿੱਚ 15 ਕੈਨੇਡਾ ਤੋਂ ਵੀ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ