Welcome to Canadian Punjabi Post
Follow us on

04

July 2025
 
ਭਾਰਤ

ਰਾਮ ਮੰਦਰ ਬਣਨਾ ਸ਼ੁਰੂ ਹੋ ਜਾਵੇਗਾ, ਪਰ ਰਾਮ ਰਾਜ ਆਉਣਾ ਬਾਕੀ: ਤੋਗੜੀਆ

February 25, 2020 07:28 AM

ਫਤਿਹਪੁਰ, 24 ਫਰਵਰੀ (ਪੋਸਟ ਬਿਊਰੋ)- ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਪ੍ਰਵੀਨ ਤੋਗੜੀਆ ਨੇ ਕੇਂਦਰ ਸਰਕਾਰ 'ਤੇ ਵਿਅੰਗ ਕੱਸਦੇ ਹੋਏ ਕੱਲ੍ਹ ਇਥੇ ਕਿਹਾ ਕਿ ਗੁਜਰਾਤ ਵਿੱਚ ਸੱਤ ਲੱਖ ਤੋਂ ਵੱਧ ਪਟੇਲਾਂ ਨੂੰ ਹਟਾ ਦੇਣ ਵਾਲੀ ਸਰਕਾਰ ਦਿੱਲੀ ਦੇ ਸ਼ਾਹੀਨਬਾਗ ਵਿੱਚ ਧਰਨੇ 'ਤੇ ਬੈਠੀ 30 ਹਜ਼ਾਰ ਮਹਿਲਾਵਾਂ ਨੂੰ ਨਹੀਂ ਹਟਾ ਸਕੀ।
ਕੱਲ੍ਹ ਏਥੇ ਪੱਤਰਕਾਰਾਂ ਨੂੰ ਉਨ੍ਹਾਂ ਨੇ ਕਿਹਾ ਕਿ ਸ਼ਾਹੀਨਬਾਗ ਵਿੱਚ ਮੁਸਲਮ ਔਰਤਾਂ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਨਾਲ ਦਿੱਲੀ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਤੋਂ ਲੰਗਣਾ ਪੈ ਰਿਹਾ ਹੈ। ਉਨ੍ਹਾਂ ਦੇ ਧਰਨੇ ਨੂੰ 70 ਦਿਨ ਹੋ ਗਏ ਹਨ, ਪਰ ਉਸ ਨੂੰ ਖ਼ਤਮ ਕਰਨ ਨੂੰ ਕੋਈ ਤਿਆਰ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੀ ਕੀ ਮਜ਼ਬੂਰੀ ਹੈ ਕਿ ਪ੍ਰਦਰਸ਼ਨਕਾਰੀ ਔਰਤਾਂ ਨੂੰ ਹਟਾਇਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਬੇਰੁਜ਼ਗਾਰੀ ਦੀ ਹਾਲਤ ਡਰਾਉਣੀ ਹੈ। ਕਿਸਾਨ, ਆਮ ਆਦਮੀ ਸਭ ਪਰੇਸ਼ਾਨ ਹੈ। ਪਹਿਲਾਂ ਐਮ ਬੀ ਬੀ ਐਸ ਦੀ ਪੜ੍ਹਾਈ ਘੱਟ ਪੈਸਿਆਂ ਵਿੱਚ ਹੋ ਜਾਂਦੀ ਸੀ, ਅੱਜ ਲੱਖਾਂ ਰੁਪਏ ਲੱਗਦੇ ਹਨ। ਉਨ੍ਹਾਂ ਕਿਹਾ ਕਿ ਰਾਮ ਮੰਦਰ ਤੋਂ ਬਣਨਾ ਸ਼ੁਰੂ ਹੋ ਜਾਵੇਗਾ ਪਰ ਰਾਮ ਰਾਜ ਆਉਣਾ ਬਾਕੀ ਹੈ। ਉਨ੍ਹਾਂ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਮੌਜੂਦਾ ਸਥਿਤੀਆਂ 'ਤੇ ਵਿਅੰਗ ਕਸਦੇ ਹੋਏ ਕਿਹਾ ਕਿ ਸਾਨੂੰ ਰਾਮ ਰਾਜ ਦੇ ਸੁਫਨੇ ਨੂੰ ਸਾਕਾਰ ਕਰਨਾ ਹੋਵੇਗਾ, ਫੇਰ ਹਰ ਪਾਸੇ ਖ਼ੁਸ਼ਹਾਲੀ ਆਵੇਗੀ। ਰਾਮ ਮੰਦਰ ਕਿਸੇ ਵਿਅਕਤੀ ਦੇ ਯੋਗਦਾਨ ਨਾਲ ਨਹੀਂ ਬਣ ਰਿਹਾ, ਇਸ ਦੇ ਲਈ ਕਾਰ ਸੇਵਕਾਂ ਨੇ ਆਪਣਾ ਖੂਨ ਬਹਾਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ