Welcome to Canadian Punjabi Post
Follow us on

04

July 2025
 
ਭਾਰਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਾਂਧੀ ਆਸ਼ਰਮ ਵਿੱਚ ਚਰਖਾ ਵੀ ਕੱਤਿਆ

February 25, 2020 08:45 AM

ਅਹਿਮਦਾਬਾਦ, 24 ਫਰਵਰੀ, (ਪੋਸਟ ਬਿਊਰੋ)- ਭਾਰਤੀ ਦੌਰੇ ਉੱਤੇ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੇ ਅੱਜ ਪਹਿਲੇ ਦਿਨ ਗਾਂਧੀ ਆਸ਼ਰਮ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਚਰਖਾ ਕੱਤਿਆ। ਆਸ਼ਰਮ ਦੇਖਣ ਪਿੱਛੋਂ ਡੋਨਾਲਡ ਟਰੰਪ ਨੇ ਮੋਦੀ ਨੂੰ ਮਹਾਨ ਮਿੱਤਰ ਦੱਸਦਿਆਂ ਇਥੇ ਲਿਆਉਣ ਦੇ ਲਈ ਧੰਨਵਾਦ ਕੀਤਾ। ਮੋਦੀ ਨੇ ਉਨ੍ਹਾਂ ਨੂੰ ਮਹਾਤਮਾ ਗਾਂਧੀ ਦਾ ਸੰਦੇਸ਼ ਦਿੰਦਿਆਂ ਤਿੰਨ ਬਾਂਦਰਾਂ ਵਾਲੀ ਮੂਰਤੀ ਭੇਟ ਕੀਤੀ।
ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ, ਧੀ ਇਵਾਂਕਾ ਤੇ ਦਾਮਾਦ ਜੇਅਰਡ ਕੁਸ਼ਨਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਗਾਈਡ ਦੀ ਭੂਮਿਕਾ ਵਿੱਚ ਨਜ਼ਰ ਆਏ। ਉਨ੍ਹਾਂ ਨੇ ਡੋਨਾਲਡ ਟਰੰਪ ਅਤੇ ਮੇਲਾਨੀਆ ਨੂੰ ਮਹਾਤਮਾ ਗਾਂਧੀ ਨਾਲ ਜੁੜੀਆਂ ਗੱਲਾਂ ਅਤੇ ਆਸ਼ਰਮ ਦੇ ਇਤਿਹਾਸ ਦੀ ਕਾਫੀਂ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦੌਰੇ ਦੌਰਾਨ ਵੀ ਗਾਈਡ ਦੀ ਭੂਮਿਕਾ ਨਿਭਾ ਚੁੱਕੇ ਹਨ। ਆਸ਼ਰਮ ਵਿੱਚ ਮੋਦੀ ਨੇ ਟਰੰਪ ਤੇ ਮੇਲਾਨੀਆ ਨੂੰ ਖਾਦੀ ਦਾ ਦੁਪੱਟਾ ਦੇ ਕੇ ਸਨਮਾਨਤ ਕੀਤਾ। ਇਸ ਤੋਂ ਬਾਅਦ ਟਰੰਪ ਨੂੰ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਦੇ ਤਿੰਨ ਬਾਂਦਰਾਂ ਵਾਲੀ ਮੂਰਤੀ ਭੇਟ ਕੀਤੀ। ਇਹ ਮੂਰਤੀ ਜਾਪਾਨ ਦੇ ਬੁੱਧ ਭਿਕਸ਼ੂ ਨੇ ਗਾਂਧੀ ਨੂੰ ਵਰਧਾ ਵਿੱਚ 1933 ਵਿੱਚ ਭੇਟ ਕੀਤੀ ਸੀ, ਜੋ ਇਹ ਸੰਦੇਸ਼ ਦਿੰਦੀ ਹੈ ਕਿ ਨਾ ਬੁਰਾ ਕਹੋ, ਨਾ ਬੁਰਾ ਸੁਣੋ ਤੇ ਨਾ ਬੁਰਾ ਦੇਖੋ।
ਬਾਅਦ ਵਿੱਚ ਦਿੱਲੀ ਆਉਣ ਤੋਂ ਪਹਿਲਾਂ ਡੋਨਾਲਡ ਟਰੰਪ ਅਤੇ ਉਨ੍ਹਾ ਸਾਰਾ ਪਰਵਾਰ ਆਗਰੇ ਵਿੱਚ ਤਾਜ ਮਹਿਲ ਵੇਖਣ ਲਈ ਗਿਆ ਅਤੇ ਸ਼ਾਮ ਤੱਕ ਅਗਲੇ ਪ੍ਰੋਗਰਾਮ ਲਈ ਦਿੱਲੀ ਜਾ ਪਹੁੰਚੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ