Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਕਮੇਟੀ ਢੱਡਰੀਆਂਵਾਲੇ ਦੇ ਹੱਕ ਵਿੱਚ ਡਟੀ

February 27, 2020 01:39 AM

ਫਰਿਜ਼ਨੋ, 26 ਫਰਵਰੀ (ਪੋਸਟ ਬਿਊਰੋ)- ਪਿਛਲੇ ਦਿਨੀਂ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਪੰਜਾਬ ਤੇ ਦੁਨੀਆ ਦੇ ਹੋਰ ਵੱਖ-ਵੱਖ ਕੋਨਿਆਂ ਵਿੱਚ ਸਟੇਜਾਂ ਲਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਚੈਲਿੰਜ ਕੀਤਾ ਸੀ ਕਿ ਉਹ ਚੈਨਲ ਉੱਤੇ ਆ ਕੇ ਉਨ੍ਹਾਂ ਨਾਲ ਬਹਿਸ ਦੇ ਲਈ ਤਿਆਰ ਹਨ। ਵਰਨਣ ਯੋਗ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਵੀਡਿਓ ਰਾਹੀਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਸਿੱਖ ਧਰਮ ਦੇ ਪ੍ਰਚਾਰ ਲਈ ਉਹ ਜਿੱਥੇ ਵੀ ਧਾਰਮਿਕ ਦੀਵਾਨ ਲਾਉਂਦੇ ਹਨ, ਉਥੇ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰ ਜੱਥੇਬੰਦੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਇੱਥੋਂ ਤੱਕ ਖੂਨ-ਖਰਾਬਾ ਅਤੇ ਮਾਰਨ ਤੱਕ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਜਾਨ ਦਾ ਡਰ ਨਹੀਂ ਹੈ ਪਰ ਧਾਰਮਿਕ ਦੀਵਾਨਾਂ ਦੌਰਾਨ ਜੇ ਕਿਤੇ ਟਕਰਾਅ ਹੋ ਗਿਆ ਤਾਂ ਇਸ ਨਾਲ ਕਈ ਜਾਨਾਂ ਤੱਕ ਜਾ ਸਕਦੀਆਂ ਹਨ, ਜਿਸ ਦੇ ਬਚਾਅ ਲਈ ਉਨ੍ਹਾਂ ਫਿਲਹਾਲ ਧਾਰਮਿਕ ਦੀਵਾਨ ਨਾ ਲਾਉਣ ਦਾ ਫੈਸਲਾ ਲਿਆ ਹੈ।
ਸੰਤ ਢੱਡਰੀਆਂਵਾਲੇ ਨੇ ਇਹ ਵੀ ਕਿਹਾ ਕਿ ਭਾਈ ਅਜਨਾਲਾ ਵਲੋਂ ਹਮੇਸ਼ਾ ਉਨ੍ਹਾਂ ਖਿਲਾਫ਼ ਏਦਾਂ ਦਾ ਪ੍ਰਚਾਰ ਕੀਤਾ ਜਾਂਦਾ ਹੈ ਕਿ ਢੱਡਰੀਆਂਵਾਲਾ ਸਿੱਖ ਧਰਮ ਦੀਆਂ ਵਿਵਾਦਿਤ ਗੱਲਾਂ ਬਾਰੇ ਬੈਠ ਕੇ ਬਹਿਣ ਨਹੀਂ ਕਰਦਾ, ਜਿਸ ਲਈ ਉਹ ਭਾਈ ਅਜਨਾਲਾ ਨੂੰ ਚੈਲਿੰਜ ਕਰਦੇ ਹਨ ਕਿ ਮਾਰਚ ਵਿੱਚ ਉਹ ਚੈਨਲ ਉੱਤੇ ਉਨ੍ਹਾਂ ਨੂੰ ਸੱਦਾ ਦੇਣਗੇ ਅਤੇ ਇੱਕ ਘੰਟੇ ਦਾ ਸਮਾਂ ਵਿਚਾਰ ਲਈ ਰੱਖਿਆ ਜਾਵੇਗਾ। ਇਸ ਦੌਰਾਨ 40 ਮਿੰਟ ਅਜਨਾਲਾ ਉਨ੍ਹਾਂ ਨੂੰ ਸਵਾਲ ਕਰੇ ਤੇ ਉਹ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦੇਣਗੇ, ਫਿਰ 20 ਮਿੰਟ ਵਿੱਚ ਅਜਨਾਲਾ ਨੂੰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ ਅਤੇ ਗਲਤ-ਠੀਕ ਦਾ ਫੈਸਲਾ ਸੰਗਤ ਕਰੇਗੀ। ਇਹੋ ਬੇਨਤੀ ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕੀਤੀ ਹੈ।
ਫਰਿਜ਼ਨੋ (ਕੈਲੀਫੋਰਨੀਆ) ਦੇ ਗੁਰਦਵਾਰਾ ਸਿੰਘ ਸਭਾ ਵਿਖੇ ਕਮੇਟੀ ਮੈਂਬਰਾਂ ਦੇ ਨਾਲ-ਨਾਲ ਪੰਜਾਬੀ ਕਲਚਰਲ ਐਸੋਸੀਏਸ਼ਨ (ਪੀ ਸੀ ਏ) ਦੇ ਮੈਂਬਰਾਂ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਪੂਰੀ ਡੱਟਵੀਂ ਹਮਾਇਤ ਕਰਨ ਦਾ ਫੈਸਲਾ ਲਿਆ। ਇਨ੍ਹਾਂ ਦੋਵਾਂ ਸੰਸਥਾਵਾਂ ਦੇ ਮੈਂਬਰਾਂ ਨੇ ਕਿਹਾ ਕਿ ਸਿੱਖ ਧਰਮ ਅੰਦਰ ਕਰਾਮਾਤਾਂ ਅਤੇ ਡੇਰਾਵਾਦ ਦੀ ਕੋਈ ਜਗ੍ਹਾ ਨਹੀਂ, ਜੇ ਕੋਈ ਇਨਸਾਨ ਗੁਰਬਾਣੀ ਦੇ ਆਸਰੇ ਨਾਲ ਪੁਜਾਰੀਵਾਦ ਦਾ ਵਿਰੋਧ ਕਰੇ ਤਾਂ ਅਸੀਂ ਉਸ ਦੀ ਪੂਰੀ ਹਮਾਇਤ ਕਰਾਂਗੇ। ਪੰਜਾਬੀ ਕਲਚਰਲ ਐਸੋਸੀਏਸ਼ਨ (ਪੀ ਸੀ ਏ) ਦੇ ਮੈਂਬਰ ਗੁਰਨੇਕ ਸਿੰਘ ਬਾਗੜੀ ਨੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਤੇ ਰੋਸ ਕਰਦਿਆਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਛਬੀਲ ਵਰਗੀ ਪਵਿੱਤਰ ਮਰਿਆਦਾ ਦੀ ਆੜ ਹੇਠ ਢੱਡਰੀਆਂਵਾਲੇ ਦੇ ਸਾਥੀ ਨੂੰ ਕਤਲ ਕਰ ਦਿੱਤਾ ਗਿਆ, ਪਰ ਅਕਾਲ ਤਖ਼ਤ ਦੇ ਜੱਥੇਦਾਰ ਇਸ ਬਾਰੇ ਨਿੰਦਾ ਦਾ ਇਕ ਸ਼ਬਦ ਮੂੰਹੋਂ ਨਹੀਂ ਕੱਢਦੇ। ਉਨ੍ਹਾਂ ਅਕਾਲ ਤਖ਼ਤ ਦੇ ਜੱਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਅਖ਼ਬਾਰਾਂ ਵਿੱਚ ਬਿਆਨ ਦਿੰਦੇ ਹਨ ਕਿ ਢੱਡਰੀਆਂਵਾਲਾ ਉਨ੍ਹਾਂ ਦੀ ਕਮੇਟੀ ਨਾਲ ਬੈਠ ਕੇ ਮਸਲੇ ਦਾ ਹੱਲ ਕਰੇ ਤਾਂ ਜਦੋਂ ਢੱਡਰੀਆਂਵਾਲਾ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਨਾਲ ਹਰ ਮਸਲੇ ਬਾਰੇ ਚੈਨਲ ਉੱਤੇ ਬੈਠ ਕੇ ਗੱਲ ਕਰਨ ਨੂੰ ਤਿਆਰ ਹੈ ਤਾਂ ਕਿ ਸਾਰੀ ਗੱਲਬਾਤ ਦੁਨੀਆ ਦੇਖੇ ਤਾਂ ਅਕਾਲ ਤਖਤ ਦੇ ਜਥੇਦਾਰ ਨੂੰ ਇਹ ਤਜਵੀਜ਼ ਮੰਨਣੀ ਚਾਹੀਦੀ ਹੈ।
ਇਸ ਮੌਕੇ ਗੁਰੂ-ਘਰ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਾਨ ਨੇ ਕਿਹਾ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਗੁਰੂ ਸਾਹਿਬ ਦੇ ਅਸਥਾਨ ਢਾਹ ਦਿਉ ਤੇ ਸਰੋਵਰ ਬੰਦ ਕਰ ਦਿਓ, ਉਹ ਸਾਰੇ ਧਾਰਮਿਕ ਅਸਥਾਨਾਂ ਦਾ ਸਤਿਕਾਰ ਕਰਦੇ ਹਨ, ਪਰ ਡੇਰੇਦਾਰਾਂ ਦੀਆਂ ਝੂਠੀਆਂ ਪਰੰਪਰਾਵਾਂ ਦਾ ਵਿਰੋਧ ਕਰਦੇ ਹਨ ਅਤੇ ਸਾਡੇ ਗੁਰੂ ਸਾਹਿਬਾਨਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਗੁਰਬਾਣੀ ਦਾ ਗਿਆਨ ਸਭ ਤੋਂ ਉਤਮ ਮੰਨਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ