Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਰੰਧਾਵਾ ਨੇ ਦਿੱਲੀ ਹਿੰਸਾ ਦਾ ਮੁੱਦਾ ਉਠਾਇਆ

February 27, 2020 05:54 PM

ਇਨਸਾਨੀਅਤ ਦੇ ਕਾਤਲਾਂ ਦੇ ਨਾਪਾਕ ਮਨਸੂਬਿਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ : ਰੰਧਾਵਾ


ਚੰਡੀਗੜ੍ਹ, 27 ਫਰਵਰੀ (ਪੋਸਟ ਬਿਊਰੋ): ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਸਿਫਰ ਕਾਲ ਦੌਰਾਨ ਕੌਮੀ ਰਾਜਧਾਨੀ ਵਿੱਚ ਭੜਕੀ ਹਿੰਸਾ ਅਤੇ ਕਤਲੇਆਮ ਦਾ ਮੁੱਦਾ ਉਠਾਇਆ।
ਸੈਸ਼ਨ ਦੌਰਾਨ ਮੁੱਦਾ ਉਠਾਉਣ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੈਰ ਰਸਮੀ ਨਾਲ ਗੱਲਬਾਤ ਦੌਰਾਨ ਰੰਧਾਵਾ ਨੇ ਕਿਹਾ ਕਿ ਇਨਸਾਨੀਅਤ ਦੇ ਕਾਤਲਾਂ ਦੇ ਨਾਪਾਕ ਮਨਸੂਬਿਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰੀ ਸੱਤਾ `ਚ ਸ਼ਾਮਲ ਅਕਾਲੀ ਦਲ ਦੇ ਆਗੂਆਂ ਦੀ ਵੀ ਇਸ ਮਾਮਲੇ ਉਤੇ ਚੁੱਪੀ 'ਤੇ ਤੰਜ ਕਸਦਿਆਂ ਕਿਹਾ ਕਿ ਘੱਟ ਗਿਣਤੀਆਂ ਨਾਲ ਹੋ ਰਹੇ ਇਸ ਵਿਤਕਰੇ ਉਤੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਦਾ ਚੁੱਪ ਰਹਿਣਾ ਬਰਦਾਸ਼ਤ ਕਰਨ ਯੋਗ ਨਹੀਂ ਹੈ।
ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਬੋਲਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੌਮੀ ਰਾਜਧਾਨੀ ਇਸ ਵੇਲੇ ਸੜ ਰਹੀ ਹੈ ਅਤੇ ਇਨਸਾਨੀਅਤ ਦਾ ਦਿਨ-ਦਿਹਾੜੇ ਕਤਲ ਹੋ ਰਿਹਾ ਹੈ ਜੋ ਕਿ ਇਕ ਲੋਕਤੰਤਰਿਕ ਅਤੇ ਧਰਮ ਨਿਰਪੱਖ ਦੇਸ਼ ਉਤੇ ਧੱਬਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਉਸ ਵੇਲੇ ਵਾਪਰਿਆ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਦਿੱਲੀ ਵਿਖੇ ਹੀ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਹੋਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਨਾਲ ਭਾਰਤ ਦਾ ਕਿਹੋ ਜਿਹਾ ਅਕਸ ਪੇਸ਼ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਨ੍ਹੀਂ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪੁਲਿਸ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਇਆ।
ਰੰਧਾਵਾ ਜੋ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਹਨ, ਨੇ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਦਿੱਲੀ ਹਿੰਸਾ ਦੀ ਨਿੰਦਾ ਕਰਦਿਆਂ ਨਫਰਤ ਵਾਲੇ ਭਾਸ਼ਣਾਂ ਲਈ ਭਾਜਪਾ ਦੇ ਤਿੰਨ ਆਗੂਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤ ਸਨ ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਉਸ ਤੋਂ ਬਾਅਦ ਦਿੱਲੀ ਹਾਈ ਕੋਰਟ ਦੇ ਜੱਜ ਦਾ ਤਬਾਦਲਾ ਹੋ ਜਾਂਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ