Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਕੋਰੋਨਾ ਦਾ ਕਹਿਰ ਜਾਰੀ : ਇਟਲੀ ਵਿੱਚ 743 ਹੋਰ ਮੌਤਾਂ, ਦੁਨੀਆ ਵਿੱਚ ਮ੍ਰਿਤਕਾਂ ਦੀ ਗਿਣਤੀ 18000 ਤੋਂ ਟੱਪ ਗਈ

March 25, 2020 08:28 AM

* ਬ੍ਰਿਟੇਨ ਵਿੱਚ ਪਹਿਲੀ ਵਾਰ ਇੱਕੋ ਦਿਨ 88 ਮੌਤਾਂ


ਰੋਮ, 25 ਮਾਰਚ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਮਹਾਮਾਰੀ ਨੇ ਦੁਨੀਆ ਵਿਚ ਕਹਿਰ ਮਚਾ ਰੱਖਿਆ ਹੈ, ਪਰ ਚੀਨ ਤੋਂ ਬਾਅਦ ਇਟਲੀ ਵਿਚ ਇਸ ਦਾ ਤਿੱਖਾ ਪ੍ਰਭਾਵ ਪਿਛਲੇ 1 ਹਫਤੇ ਤੋਂ ਦੇਖਿਆ ਜਾ ਰਿਹਾ ਹੈ। ਪਿਛਲੇ ਇੱਕ ਹਫਤੇ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਮੌਤਾਂ ਇਟਲੀ ਵਿਚ ਹੋਈਆਂ ਹਨ।
ਮਿਲੇ ਅੰਕੜਿਆਂ ਅਨੁਸਾਰ ਪਿਛਲੇ ਚੌਵੀ ਘੰਟਿਆਂ ਵਿੱਚ ਇਟਲੀ ਵਿਚ 743 ਮੌਤਾਂ ਹੋਰ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 6,820 ਹੋ ਗਈ ਹੈ। ਕੁਝ ਦਿਨਾਂ ਪਹਿਲਾਂ ਇਟਲੀ ਵਿਚ ਵਧਦੀਆਂ ਮੌਤਾਂ ਨੂੰ ਦੇਖਦੇ ਹੋਏ ਫੌਜ ਤਾਇਨਾਤ ਕੀਤੀ ਗਈ ਸੀ। ਓਥੇ ਲਗਾਤਾਰ ਵਿਗੜਦੀ ਹਾਲਤ ਨੂੰ ਦੇਖ ਕੇ ਕਿਊਬਾ ਨੇ ਆਪਣੀ 52 ਮੈਂਬਰੀ ਟੀਮ ਵੀ ਭੇਜੀ ਹੈ, ਜਿਨ੍ਹਾਂ ਵਿਚ ਕਈ ਡਾਕਟਰ ਅਤੇ ਨਰਸਾਂ ਸ਼ਾਮਲ ਹਨ।
ਇਸ ਦੌਰਾਨ ਬ੍ਰਿਟੇਨ ਵਿਚ ਸਿਰਫ 24 ਘੰਟਿਆਂ ਵਿਚ 88 ਲੋਕਾਂ ਦੀ ਮੌਤ ਹੋਣ ਨਾਲ ਕੋਰੋਨਾ ਵਾਇਰਸ ਦੀ ਮਾਰ ਹੇਠ ਮੌਤਾਂ ਦੀ ਗਿਣਤੀ 422 ਹੋ ਗਈ ਹੈ। ਇਹ ਪਹਿਲੀ ਵਾਰ ਹੈ ਕਿ ਇਸ ਦੇਸ਼ ਵਿੱਚ ਵਿਚ ਇਕੋ ਦਿਨ ਏਨੀ ਗਿਣਤੀ ਵਿਚ ਮੌਤਾਂ ਹੋਈਆਂ ਹਨ। ਇਸ ਦੇ ਨਾਲ ਬ੍ਰਿਟੇਨ ਵਿੱਚ ਪ੍ਰਭਾਵਤ ਕੇਸਾਂ ਦੀ ਗਿਣਤੀ 8,077 ਹੋ ਗਈ ਹੈ। ਏਥੇ ਸਰਕਾਰ ਨੂੰ ਡਰ ਹੈ ਕਿ ਹਾਲਾਤ ਹੋਰ ਵਿਗੜ ਸਕਦੇ ਹਨ ਅਤੇ ਕੋਰੋਨਾ ਵਾਇਰਸ ਨੂੰ ਰੋਕਣ ਦੇ ਲਈ ਲਾਕਡਾਊਨ ਘੱਟੋ ਘੱਟ ਤਿੰਨੇ ਮਹੀਨੇ ਚੱਲ ਸਕਦਾ ਹੈ। ਸਰਕਾਰ ਨੇ ਗੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਕਰਨ, ਦੋ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਉੱਤੇ ਰੋਕ ਅਤੇ ਪਰਿਵਾਰਾਂ ਨੂੰ ਘਰਾਂ ਵਿਚ ਰਹਿਣ ਦੇ ਹੁਕਮ ਦਿੱਤੇ ਹਨ।
ਵਰਲਡੋਮੀਟਰ ਦੀ ਰਿਪੋਰਟ ਮੁਤਾਬਕ ਦੁਨੀਆ ਵਿਚ ਮੌਤਾਂ ਦੀ ਗਿਣਤੀ 18000 ਨੂੰ ਪਾਰ ਕਰ ਗਈ ਤੇ ਪ੍ਰਭਾਵਤ ਹੋਏ ਲੋਕਾਂ ਦੀ ਗਿਣਤੀ 4 ਲੱਖ 18 ਹਜ਼ਾਰ ਤੋਂ ਵੱਧ ਹੋ ਗਈ ਹੈ।
ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਮੀਡੀਆ ਨੂੰ ਦੱਸਿਆ ਕਿ ਨਿਊਯਾਰਕ, ਕੈਲੀਫੋਰਨੀਆ ਤੇ ਵਾਸ਼ਿੰਗਟਨ ਕੋਰੋਨਾ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹਨ। ਨਿਊਯਾਰਕ ਵਿੱਚ ਸਭ ਤੋਂ ਵੱਧ 15 ਹਜ਼ਾਰ ਕੇਸ ਹਨ ਤੇ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 9471 ਕੇਸਾਂ ਦਾ ਵਾਧਾ ਹੋਇਆ ਹੈ। ਅੱਜ ਦੇਸ਼ ਵਿੱਚ 134 ਹੋਰ ਲੋਕਾਂ ਦੀ ਮੌਤ ਦੇ ਨਾਲ ਇਸ ਦੇਸ਼ ਵਿੱਚ ਕੁੱਲ ਮੌਤਾਂ ਦੀ ਗਿਣਤੀ 687 ਹੋ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ