Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਫੂਕ ਮਾਰ ਕੇ ਕੋਰੋਨਾ ਦੇ ਇਲਾਜ ਦਾ ਦਾਅਵਾ ਕਰਨ ਵਾਲਾ ਪੀਰ ਗ਼੍ਰਿਫ਼ਤਾਰ

March 26, 2020 08:22 AM

ਲਾਹੌਰ, 25 ਮਾਰਚ (ਪੋਸਟ ਬਿਊਰੋ)- ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਤ ਦੀ ਪੁਲਸ ਨੇ ਇੱਕ ਜਾਅਲੀ ਪੀਰ ਨੂੰ ਗ਼੍ਰਿਫ਼ਤਾਰ ਕੀਤਾ ਹੈ, ਜਿਹੜਾ ਫੂਕ ਮਾਰ ਕੇ ਕੋਰੋਨਾ ਵਾਇਰਸ ਨੂੰ ਠੀਕ ਕਰਨ ਦਾ ਦਾਅਵਾ ਕਰਦਾ ਸੀ। ਇਥੇ ਹੀ ਬੱਸ ਨਹੀਂ ਉਹ ਕੋਰੋਨਾ ਦੇ ਮਰੀਜ਼ ਨੂੰ ਠੀਕ ਕਰਨ ਦੀ 100 ਫ਼ੀਸਦੀ ਗਰੰਟੀ ਵੀ ਦੇ ਰਿਹਾ ਸੀ। ਪੁਲਸ ਨੇ ਦੱਸਿਆ ਕਿ ਉਹ ਪੀਰ ਕੋਰੋਨਾ ਦੀ ਦਹਿਸ਼ਤ 'ਚ ਘਿਰੇ ਲੋਕਾਂ ਪਾਸੋਂ ਵੱਡੀ ਰਕਮ ਲੁੱਟ ਚੁੱਕਾ ਹੈ।
ਇਸ ਤੋਂ ਪਹਿਲਾਂ ਕਰਾਚੀ 'ਚ ਇੱਕ ਫ਼ਰਜ਼ੀ ਡਾਕਟਰ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਸੀ। ਉਹ ਕੋਰੋਨਾ ਵਾਇਰਸ ਦਾ ਜਾਅਲੀ ਟੀਕਾ ਵੇਚ ਰਿਹਾ ਸੀ। ਮਹੱਤਵ ਪੂਰਨ ਗੱਲ ਇਹ ਹੈ ਕਿ ਇਸ ਸਮੇਂ ਕੋੋਰੋਨਾ ਵਾਇਰਸ ਦਾ ਟੀਕਾ ਅਤੇ ਇਲਾਜ ਦੁਨੀਆ 'ਚ ਕਿਤੇ ਵੀ ਨਹੀਂ ਅਤੇ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਟੀਕਾ ਬਣਨ ਵਿੱਚ ਕਈ ਮਹੀਨੇ ਲੱਗ ਸਕਦੇ ਹਨ।
ਓਧਰ ਲਾਹੌਰ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਨੂੰ ਲੁਕਾਉਣ ਅਤੇ ਭਜਾਉਣ ਲਈ ਕੇਸ ਦਰਜ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਲਾਹੌਰ ਦੀ ਆਬਾਦੀ ਸੂਈ ਗੈਸ ਕਾਲੋਨੀ 'ਚ ਜਦੋਂ ਇੱਕ ਵਿਅਕਤੀ 'ਚ ਕੋਰੋਨਾ ਹੋਣ ਦਾ ਪੁਸ਼ਟੀ ਹੋਈ ਤਾਂ ਉਸ ਦਾ ਮਕਾਨ ਮਾਲਕ ਨੇ ਉਸ ਨੂੰ ਹਸਪਤਾਲ ਲਿਜਾਉਣ ਦੀ ਥਾਂ ਉਸ ਦੇ ਘਰ ਭੇਜ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਸਿਹਤ ਵਿਭਾਗ ਨੇ ਤੁਰੰਤ ਮਰੀਜ਼ ਦੇ ਪਰਵਾਰ ਨੂੰ ਕੁਆਰੰਟੀਨ ਕੈਂਪ ਭੇਜ ਦਿੱਤਾ। ਇਸ ਦੇ ਨਾਲ ਹੀ ਪੁਲਸ ਨੇ ਮਕਾਨ ਮਾਲਕ ਨੂੰ ਵੀ ਗ਼੍ਰਿਫ਼ਤਾਰ ਕਰ ਲਿਆ ਹੈ। ਪੁਲਸ ਸੂਤਰਾਂ ਅਨੁਸਾਰ ਪੀੜਤ ਵਿਅਕਤੀ ਵੱਖ-ਵੱਖ ਲੋਕਾਂ ਨੂੰ ਮਿਲਦਾ ਰਿਹਾ। ਹੁਣ ਪੁਲਸ ਉਸ ਨਾਲ ਮਿਲਣ ਵਾਲੇ ਲੋਕਾਂ ਦੀ ਵੀ ਭਾਲ ਕਰ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ