Welcome to Canadian Punjabi Post
Follow us on

04

July 2025
 
ਭਾਰਤ

ਸ਼ਿਵਰਾਜ ਚੌਹਾਨ ਨੇ ਇੱਕ ਮਿੰਟ ਵਿੱਚ ਭਰੋਸੇ ਦਾ ਵੋਟ ਜਿੱਤਿਆ

March 26, 2020 08:24 AM

ਭੋਪਾਲ, 25 ਮਾਰਚ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੱਲ੍ਹ ਸਿਰਫ ਇੱਕ ਮਿੰਟ ਵਿੱਚ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਲੈ ਲਿਆ। ਇਹ ਮਤਾ ਸਰਬ ਸੰਮਤੀ ਨਾਲ ਹੀ ਮਨਜ਼ੂਰ ਹੋ ਗਿਆ। ਇਸ ਮੌਕੇ ਕਾਂਗਰਸੀ ਵਿਧਾਇਕ ਸਦਨ ਵਿੱਚ ਮੌਜੂਦ ਨਹੀਂ ਸਨ। ਬਹੁਜਨ ਸਮਾਜ ਪਾਰਟੀ, ਸਮਾਜਵਾਦੀ ਪਾਰਟੀ ਅਤੇ ਦੋ ਆਜ਼ਾਦ ਵਿਧਾਇਕਾਂ ਨੇ ਕਾਰਵਾਈ ਵਿਚ ਹਿੱਸਾ ਲਿਆ।
ਭਾਜਪਾ ਵਿਧਾਇਕ ਦਲ ਦੇ ਚੀਫ ਵਿੱ੍ਹਪ ਡਾਕਟਰ ਨਰੋਤਮ ਮਿਸ਼ਰਾ ਨੇ ਕਿਹਾ ਕਿ ਭਾਜਪਾ ਦੇ ਇਲਾਵਾ ਸਦਨ ਵਿੱਚ ਮੌਜੂਦ ਸਾਰੇ ਮੈਂਬਰਾਂ ਨੇ ਸ਼ਿਵਰਾਜ ਸਿੰਘ ਚੌਹਾਨ ਦੇ ਸਦਨ ਦਾ ਨੇਤਾ ਹੋਣ ਤੇ ਸੂਬੇ ਦੇ ਮੁੱਖ ਮੰਤਰੀ ਐਲਾਨ ਕੀਤਾ। ਸਦਨ ਦੀ ਕਾਰਵਾਈ ਕੁੱਲ ਨੌਂ ਮਿੰਟ ਚੱਲੀ ਅਤੇ ਫਿਰ ਇਹ 27 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਨਰਮਦਾ ਪ੍ਰਸਾਦ ਪਰਜਾਪਤੀ ਦੇ ਅਸਤੀਫਾ ਦੇਣ ਅਤੇ ਡਿਪਟੀ ਸਪੀਕਰ ਹਿਨਾ ਕਾਂਵਰੇ ਦੀ ਗੈਰ ਮੌਜੂਦਗੀ ਵਿੱਚ ਸਦਨ ਦੀ ਕਾਰਵਾਈ ਪ੍ਰੀਜ਼ਾਈਡਿੰਗ ਚੇਅਰ ਦੇ ਸੀਨੀਅਰ ਮੈਂਬਰ ਜਗਦੀਸ਼ ਦੇਵੜਾ ਨੇ ਚਲਾਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ