Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਬਠਿੰਡਾ ਵਿੱਚ ਇੱਕ ਹੋਰ ਸਾਬਕਾ ਅਕਾਲੀ ਕੌਂਸਲਰ ਵਿਰੁੱਧ ਪਰਚਾ ਦਰਜ

April 02, 2020 08:14 AM

ਬਠਿੰਡਾ, 1 ਅਪ੍ਰੈਲ (ਪੋਸਟ ਬਿਊਰੋ)- ਇਸ ਮਹਾਨਗਰ ਦੀ ਪੁਲਸ ਨੇ ਕੱਲ੍ਹ ਸ਼ਾਮ ਲਾਈਨ ਤੋਂ ਪਾਰ ਇਲਾਕੇ ਦੀ ਸਾਬਕਾ ਕੌਂਸਲਰ ਗੁਰਮੀਤ ਕੌਰ ਦੇ ਵਿਰੁੱਧ ਕਰਫਿਊ ਦੀ ਉਲੰਘਣਾ ਦਾ ਪਰਚਾ ਦਰਜ ਕੀਤਾ ਹੈ।
ਗੁਰਮੀਤ ਕੌਰ ਅਕਾਲੀ ਦਲ ਵੱਲੋਂ ਵਾਰਡ ਨੰਬਰ 49 ਤੋਂ ਕੌਂਸਲਰ ਰਹੀ ਹੈ। ਬਠਿੰਡਾ ਵਿੱਚ ਇੱਕ ਹਫਤੇ ਦੌਰਾਨ ਅਕਾਲੀ ਦਲ ਨਾਲ ਸੰਬੰਧਤ ਦੂਜੇ ਸਾਬਕਾ ਕੌਂਸਲਰ ਵਿਰੁੱਧ ਕਰਫਿਊ ਦੀ ਉਲੰਘਣਾ ਦਾ ਕੇਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਇੱਕ ਸਾਬਕਾ ਅਕਾਲੀ ਕੌਂਸਲਰ ਹਰਜਿੰਦਰ ਦੇ ਵਿਰੁੱਧ ਵੀ ਸੋਸ਼ਲ ਮੀਡੀਆ ਉੱਤੇ ਕਰਫਿਊ 'ਚ ਢਿੱਲ ਦੇਣ ਦੀਆਂ ਅਫਵਾਹਾਂ ਫੈਲਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਅਕਾਲੀ ਆਗੂਆਂ ਨੇ ਪਾਰਟੀ ਦੇ ਦੋਵਾਂ ਆਗੂਆਂ ਵਿਰੁੱਧ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ। ਦੂਜੇ ਪਾਸੇ ਸ਼ਹਿਰ ਦੀਆਂ ਕੁਝ ਸਮਾਜ ਸੇਵੀ ਸੰਸਥਾਵਾਂ ਨੇ ਪ੍ਰਸ਼ਾਸਨ ਉਪਰ ਸਿਆਸੀ ਸ਼ਹਿ ਉਤੇ ਲੰਗਰ ਤੇ ਹੋਰ ਸਮਾਜਕ ਕੰਮਾਂ 'ਚ ਲੱਗੀਆਂ ਸੰਸਥਾਵਾਂ ਦਾ ਮਨੋਬਲ ਤੋੜਨ ਲਈ ਦਬਾਅ ਪਾਉਣ ਦਾ ਦੋਸ਼ ਲਾਇਆ ਹੈ। ਪੰਜਾਬ ਭਾਜਪਾ ਦੇ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕੱਲ੍ਹ ਕੁਝ ਸਮਾਜ ਸੇਵੀਆਂ ਤੇ ਸਾਬਕਾ ਅਕਾਲੀ ਕੌਂਸਲਰ ਗੁਰਮੀਤ ਕੌਰ ਨੂੰ ਨਾਲ ਲੈ ਕੇ ਇਸ ਬਾਰੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਪ੍ਰਸ਼ਾਸਨ ਨੇ ਬਹੁਤ ਘੱਟ ਪਾਸ ਜਾਰੀ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਜਾਂ ਪ੍ਰਸ਼ਾਸਨ ਹੋਰਨਾਂ ਸਮਾਜੀ ਸੰਸਥਾਵਾਂ ਨੂੰ ਕੋਈ ਮੌਕਾ ਨਹੀਂ ਦੇ ਰਹੇ ਤੇ ਨਾ ਕਿਸੇ ਹੋਰ ਕਿਸਮ ਦੀ ਮਦਦ ਦਿੱਤੀ ਜਾ ਰਹੀ ਹੈ, ਜਿਸ ਕਾਰਨ ਇਹ ਸੰਸਥਾਵਾਂ ਖੁਦ ਲੋਕਾਂ ਤੋਂ ਦਾਨ ਇਕੱਠਾ ਕਰ ਕੇ ਸੇਵਾ ਕਰਦੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪ੍ਰਸ਼ਾਸਨ ਨੇ ਰਾਜਨੀਤਕ ਦਬਾਅ ਤੋਂ ਉਪਰ ਉਠ ਕੇ ਕੰਮ ਨਾ ਕੀਤਾ ਅਤੇ ਸੰਸਥਾਵਾਂ ਨੂੰ ਪ੍ਰੇਸ਼ਾਨ ਕੀਤਾ ਤਾਂ ਉਹ ਗਰੀਬਾਂ ਲਈ ਚੱਲਦੇ ਲੰਗਰ ਬੰਦ ਕਰਨ ਲਈ ਮਜਬੂਰ ਹੋਣਗੇ ਅਤੇ ਪੈਦਾ ਹੋਈ ਸਥਿਤੀ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ