Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਕੋਰੋਨਾ ਦੇ ਖ਼ਾਤਮੇ ਲਈ ਟੀਕਾ ਬਣਾਉਣ ਵਾਸਤੇ ਭਾਰਤ 'ਤੇ ਵਧੇਰੇ ਭਰੋਸਾ ਹੈ: ਡਬਲਊ ਐਚ ਓ

May 23, 2020 01:19 AM

ਸਿਆਟਲ, 22 ਮਈ (ਪੋਸਟ ਬਿਊਰੋ)- ਵਿਸ਼ਵ ਸਿਹਤ ਸੰਗਠਨ (ਡਬਲਊ ਐਚ ਓ) ਦੇ ਕਾਰਜਕਾਰੀ ਡਾਇਰੈਕਟਰ ਡੀ ਆਰ ਮਾਈਕਲ ਰੀਆਨ ਨੇ ਕੱਲ੍ਹ ਕਿਹਾ ਹੈ ਕਿ ਕੋਰੋਨਾ ਵਾਇਰਸ ਟੀਕੇ ਦੇ ਉਤਪਾਦਨ ਲਈ ਭਾਰਤ 'ਤੇ ਵਧੇਰੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਟੀਕੇ ਬਣਾਉਣ ਦੀ ਵਿਸ਼ਾਲ ਸਮਰੱਥਾ ਹੈ।
ਵਰਨਣ ਯੋਗ ਹੈ ਕਿ ਭਾਰਤ ਪਹਿਲਾਂ ਵੀ ਉਚ ਪੱਧਰੀ ਟੀਕੇ ਬਣਾਉਂਦਾ ਹੈ ਤੇ ਪੂਰੀ ਦੁਨੀਆ ਨੂੰ ਦਿੰਦਾ ਹੈ। ਰੀਆਨ ਨੇ ਕਿਹਾ ਕਿ ਭਾਰਤ ਵਿੱਚ ਬਹੁਤ ਵਧੀਆ ਕੰਪਨੀਆਂ ਹਨ, ਜੋ ਨਿੱਜੀ ਖੇਤਰ ਦੀਆਂ ਹਨ ਤੇ ਟੀਕਾਕਰਨ ਦੇ ਹੱਲ ਵਿਕਸਿਤ ਕਰਨ ਲਈ ਡਬਲਉੂ ਐਚ ਓ ਨਾਲ ਕੰਮ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸਾਨੂੰ ਬੇਹੱਦ ਉਮੀਦਾਂ ਹਨ। ਉਨ੍ਹਾ ਕਿਹਾ ਕਿ ਭਾਰਤ ਮਹਾਂਮਾਰੀ ਦੀ ਮੁਕਾਬਲਾ ਕਰਨ ਅਤੇ ਕੋਰੋਨਾ ਨੂੰ ਕਾਬੂ ਕਰਨ ਅਤੇ ਇਸ ਦੇ ਆਰਥਿਕ ਅਤੇ ਸਮਾਜਿਕ ਨਤੀਜਿਆਂ ਨੂੰ ਸੰਤੁਲਿਤ ਕਰਨ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਇਸ ਪ੍ਰੀਖਣ ਸਮੇਂ ਵਿੱਚ ਡਬਲਊ ਐਚ ਓ ਭਾਰਤ ਨੂੰ ਮਦਦ ਦੇਂਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨੂੰ ਆਪਣੇ ਖੇਤਰੀ ਦਫ਼ਤਰ ਤੋਂ ਤਕਨੀਕੀ ਅਤੇ ਵਿਗਿਆਨਕ ਮਦਦ ਦੇਣਾ ਜਾਰੀ ਰੱਖਾਂਗੇ ਜੋ ਸਾਡੇ ਖੇਤਰੀ ਡਾਇਰੈਕਟਰ ਪੂਨਮ ਸਿੰਘ ਦੀ ਅਗਵਾਈ ਵਿੱਚ ਦਿੱਲੀ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਟੀਕਾ ਜਲਦੀ ਬਣੇ ਪਰ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਇਸ ਦੀ ਸੁਰੱਖਿਅਤਾ ਯਕੀਨੀ ਬਣਾਉਣ ਵਿੱਚ ਕਸਰ ਛੱਡ ਦੇਈਏ। ਉਨ੍ਹਾਂ ਕਿਹਾ ਕਿ ਇਸ ਵੇਲੇ 120 ਤੋਂ ਵੱਧ ਲੋਕ ਟੀਕੇ ਬਣਾਉਣ ਲੱਗੇ ਹੋਏ ਹਨ ਜੋ ਦਿਨ-ਰਾਤ ਕੰਮ ਕਰ ਰਹੇ ਹਨ। ਡਬਲਊ ਐਚ ਓ ਨੇ ਇਹ ਯਕੀਨੀ ਬਣਾਉਣਾ ਹੈ ਕਿ ਇਹ ਟੀਕਾ ਸਹੀ ਕੰਮ ਕਰੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ