Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਉੱਤੇ ਭ੍ਰਿਸ਼ਟਾਚਾਰ ਦੇ ਕੇਸ ਦੀ ਸੁਣਵਾਈ ਸ਼ੁਰੂ

May 25, 2020 07:19 AM


ਯੇਰੂਸ਼ਲਮ, 24 ਮਈ, (ਪੋਸਟ ਬਿਊਰੋ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਉੱਤੇ ਭ੍ਰਿਸ਼ਟਾਚਾਰ ਦੇ ਕੇਸ ਦੀ ਸੁਣਵਾਈ ਅੱਜ ਐਤਵਾਰ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਨੇਤਨਯਾਹੂ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਲਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਉਹ ਸੱਚੇ ਸਾਬਤ ਹੋ ਕੇ ਨਿਕਲਣਗੇ। ਸਭ ਤੋਂ ਲੰਬਾ ਸਮਾਂ 11 ਸਾਲਾਂ ਤੋਂ ਆਪਣੇ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਉੱਤੇ ਨੇਤਨਯਾਹੂ ਉੱਤੇ ਇਸ ਅਹੁਦੇ ਉੱਤੇ ਹੋਣ ਦੌਰਾਨ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਣ ਦੇ ਨਾਲ ਉਹ ਇਹ ਨਮੋਸ਼ੀ ਝੱਲਣ ਵਾਲੇ ਇਸ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੋਣਗੇ। ਵਰਨਣ ਯੋਗ ਹੈ ਕਿ 70 ਸਾਲਾ ਨੇਤਨਯਾਹੂ ਉੱਤੇ ਭ੍ਰਿਸ਼ਟਾਚਾਰ ਕਰਨ, ਰਿਸ਼ਵਤ ਲੈਣ ਤੇ ਭਰੋਸਾ ਤੋੜਨ ਦੇ ਤਿੰਨ ਦੋਸ਼ ਲੱਗੇ ਹਨ। ਉਨ੍ਹਾਂ ਨੇ ਇਸੇ ਮਹੀਨੇ ਗੱਠਜੋੜ ਸਰਕਾਰ ਦੇ ਮੁਖੀ ਵਜੋਂ ਆਪਣਾ ਨਵਾਂ ਕਾਰਜਕਾਲ ਸ਼ੁਰੂ ਕੀਤਾ ਹੈ।
ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਨੇਤਨਯਾਹੂ ਨੇ ਕਿਹਾ ਕਿ ਪਹਿਲੇ ਦਿਨ ਤੋਂ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਹੋ ਰਹੀ ਸੀ, ਜਿਸ ਹੇਠ ਝੂਠੇ ਕੇਸ ਬਣਾਏ ਅਤੇ ਬੇਬੁਨਿਆਦ ਦੋਸ਼ ਲਾਏ ਗਏ ਸਨ। ਇਹ ਉਨ੍ਹਾਂ ਨੂੰ ਸੱਤਾ ਤੋਂ ਹਟਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਭਰੋਸੇ ਨਾਲ ਕਿਹਾ ਕਿ ਉਹ ਕਾਨੂੰਨੀ ਸੁਣਵਾਈ ਵਿੱਚ ਸਾਫ਼ ਨਿਕਲਣਗੇ। ਇਸ ਪਿੱਛੋਂ ਉਨ੍ਹਾਂ ਨੇ ਜੱਜਾਂ ਦੇ ਕਲਲ ਪੇਸ਼ ਹੋ ਕੇ ਆਪਣੇ ਉੱਤੇ ਲੱਗੇ ਦੋਸ਼ਾਂ ਦੇ ਅਧਿਐਨ ਕਰਨ ਤੇ ਉਨ੍ਹਾਂ ਨੂੰ ਸਮਝਣ ਲਈ ਸਮਾਂ ਮੰਗਿਆ। ਨੇਤਨਯਾਹੂ ਦੇ ਵਕੀਲ ਮੀਕਾ ਫੇਟਮੈਨ ਨੇ ਪ੍ਰਧਾਨ ਮੰਤਰੀ ਉੱਤੇ ਲੱਗੇ ਦੋਸ਼ਾਂ ਦੇ ਲੋੜੀਂਦੇ ਸਬੂਤ ਨਾ ਹੋਣ ਦੀ ਗੱਲ ਕਹੀ ਹੈ।
ਇਸ ਤੋਂ ਪਹਿਲਾਂ ਤਿੰਨ ਜੱਜਾਂ ਦੇ ਬੈਂਚ ਨੇ ਪਿਛਲੇ ਬੁੱਧਵਾਰ ਪ੍ਰਧਾਨ ਮੰਤਰੀ ਨੇਤਨਯਾਹੂ ਵੱਲੋਂ ਦਿੱਤੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਰੱਦ ਕਰ ਦਿੱਤੀ ਤੇ ਉਨ੍ਹਾ ਨੂੰ ਹੁਕਮ ਦਿੱਤਾ ਸੀ ਕਿ ਦੋਸ਼-ਪੱਤਰ ਪੜ੍ਹੇ ਜਾਣ ਵੇਲੇ ਅਦਾਲਤ ਵਿੱਚ ਮੌਜੂਦ ਹੋਣ। ਅਦਾਲਤ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਮਨਜ਼ੂਰ ਕਰਨਾ ਨਿਯਮਾਂ ਤੇ ਪ੍ਰੰਪਰਾ ਦੇ ਖ਼ਿਲਾਫ਼ ਹੈ, ਇਸ ਲਈ ਇਹ ਅਰਜ਼ੀ ਰੱਦ ਕੀਤੀ ਹੈ। ਨੇਤਨਯਾਹੂ ਨੇ ਹਾਜ਼ਰੀ ਤੋਂ ਛੋਟ ਲਈ ਕੋਵਿਡ-19 ਤੋਂ ਬਚਾਅ ਵਾਲੇ ਪ੍ਰਬੰਧਾਂ ਦਾ ਬਹਾਨਾ ਬਣਾਇਆ ਸੀ, ਪਰ ਅਦਾਲਤ ਨੇ ਮੰਨਿਆ ਨਹੀਂ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ