Welcome to Canadian Punjabi Post
Follow us on

13

July 2025
ਬ੍ਰੈਕਿੰਗ ਖ਼ਬਰਾਂ :
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ
 
ਨਜਰਰੀਆ

ਚੌਹਾਨ ਦਾ ਸਮਰਥਨ ਕਰਨਾ ਸੁਖਬੀਰ ਦੀ ਰਣਨੀਤੀ ਤਾਂ ਨਹੀਂ

May 26, 2020 09:48 AM

-ਜਸਵੰਤ ਸਿੰਘ
ਬੀਤੇ ਦਿਨੀਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਿਥਵੀ ਰਾਜ ਚੌਹਾਨ ਨੇ ਟਵੀਟ ਕਰ ਕੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਮੌਜੂਦਾ ਸੰਕਟਮਈ ਹਾਲਾਤ ਵਿੱਚ ਦੇਸ਼ ਨੂੰ ਜਿਵੇਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਤੋਂ ਉਭਰਨ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦੇ ਇਤਹਾਸਕ ਮੰਦਿਰਾਂ 'ਚ ਜੋ ਅਥਾਹ ਸੋਨਾ ਪਿਆ ਹੈ, ਉਸ ਨੂੰ ਸਾਧਾਰਨ ਵਿਆਜ 'ਤੇ ਅਧਾਰਤ ਗੋਲਡ ਬ੍ਰਾਂਡ ਜਾਰੀ ਕਰ ਲਵੇ। ਚੌਹਾਨ ਦੇ ਇਸ ਸੁਝਾਅ ਨੂੰ ਸਰਕਾਰ ਅਤੇ ਭਾਜਪਾ ਨੇ ਸਿਰੇ ਤੋਂ ਰੱਦ ਕਰ ਦਿੱਤਾ, ਪਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਸ਼ਾਇਦ ਇਸ ਲਈ ਆਪਣੇ ਨੰਬਰ ਬਣਾਉਣ ਲਈ ਬਿਨਾਂ ਸੋਚੇ-ਸਮਝੇ ਚੌਹਾਨ ਦੇ ਬਿਆਨ ਦਾ ਸਵਾਗਤ ਕਰਦੇ ਹੋਏ ਇੱਕ ਕਦਮ ਅੱਗੇ ਵੱਧ ਕੇ ਇਥੋਂ ਤੱਕ ਕਹਿ ਦਿੱਤਾ ਕਿ ਸਮੂਹ ਧਾਰਮਿਕ ਥਾਵਾਂ ਦੇ ਮੁਖੀ ਮਨੁੱਖੀ ਸੇਵਾ ਦੇ ਆਦਰਸ਼ ਨੂੰ ਸਾਹਮਣੇ ਰੱਖ ਅੱਗੇ ਆਉਣ ਅਤੇ ਆਪਣੇ ਸੰਸਥਾਨਾਂ ਵਿੱਚ ਫਾਲਤੂ ਪਏ ਸੋਨੇ ਅਤੇ ਮਿਆਦੀ ਜਮ੍ਹਾਂ ਖਾਤਿਆਂ ਦੇ ਪੈਸਿਆਂ ਨੂੰ ਸਰਕਾਰ ਨੂੰ ਸੌਂਪ ਦੇਣ।
ਸ਼ੋ੍ਰਮਣੀ ਅਕਾਲੀ ਦਲ (ਦਿੱਲੀ) ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਇਹ ਬਿਆਨ ਮਨਜਿੰਦਰ ਸਿੰਘ ਸਿਰਸਾ ਦੀ ਨਿੱਜੀ ਸੋਚ 'ਤੇ ਅਧਾਰਤ ਨਹੀਂ ਹੋ ਸਕਦਾ। ਉਨ੍ਹਾਂ ਦਾ ਮੰਨਣਾ ਹੈ ਕਿ ਸਿਰਸਾ ਦਿੱਲੀ 'ਚ ਬਾਦਲ ਅਕਾਲੀ ਦਲ ਦਾ ਮੁੱਖ ਬੁਲਾਰਾ ਹੈ, ਇਸ ਲਈ ਇਸ ਸਮਝ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਨ੍ਹਾਂ ਨੇ ਇਹ ਬਿਆਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਦਿੱਤਾ ਹੋਵੇ। ਉਨ੍ਹਾਂ ਨੇ ਇਸ ਸ਼ੱਕ ਦਾ ਕਾਰਨ ਇਹ ਦੱਸਿਆ ਕਿ ਅਕਾਲੀ ਦਲ (ਬਾਦਲ) ਦੀ ਲਗਾਤਾਰ ਹੋਂਦ ਘਟਣ ਨਾਲ ਭਾਜਪਾ ਤੇ ਸਰਕਾਰ ਦਾ ਝੁਕਾਅ ਲਗਾਤਾਰ ਢੀਂਡਸਾ ਵੱਲ ਵੱਧਦੇ ਚਲੇ ਜਾਣ ਨਾਲ ਉਨ੍ਹਾਂ (ਸੁਖਬੀਰ ਸਿੰਘ) ਦੀ ਲਗਾਤਾਰ ਅਣਦੇਖੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਸਿਰਸਾ ਤੋਂ ਅਜਿਹਾ ਬਿਆਨ ਦਿਵਾ ਕੇ ਸਰਕਾਰ ਅਤੇ ਭਾਜਪਾ ਦੇ ਸਾਹਮਣੇ ਦੁਬਿਧਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਹਰਵਿੰਦਰ ਸਿੰਘ ਸਰਨਾ ਦੇ ਉਲਟ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ' ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦਾ ਮੰਨਣਾ ਹੈ ਕਿ ਜਦੋਂ ਵੀ ਮਨਜਿੰਦਰ ਸਿੰਘ ਸਿਰਸਾ ਨੂੰ ਲੱਗਾ ਕਿ ਉਨ੍ਹ ਦੀ ਸੁਰੱਖਿਆ ਦੀ ਛਤਰੀ ਕਮਜ਼ੋਰ ਹੋ ਰਹੀ ਹੈ ਤਾਂ ਉਹ ਅਜਿਹੇ ਵਿਵਾਦਤ ਬਿਆਨ, ਜਿਨ੍ਹਾਂ ਦਾ ਆਧਾਰ ਸਥਾਪਤ ਸਿੱਖ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖ ਵਿਚਾਰਧਾਰਾ ਦੇ ਵਿਰੁੱਧ ਹੁੰਦਾ ਹੈ, ਦਾਗ ਦਿੰਦੇ ਹਨ, ਤਾਂ ਕਿ ਉਨ੍ਹਾਂ ਨਾਲ ਦੇਸ਼-ਵਿਦੇਸ਼ 'ਚ ਤੇਜ਼ ਪ੍ਰਤੀਕਿਰਿਆ ਹੋਵੇ ਅਤੇ ਲੋਕ ਕੁਝ ਅਜਿਹਾ ਕਹਿ ਦੇਣ, ਜਿਸ ਦਾ ਸਹਾਰਾ ਲੈ ਸਕਣ ਅਤੇ ਆਪਣੀ ਸੁਰੱਖਿਆ ਛੱਤਰੀ ਮਜ਼ਬੂਤ ਕਰਨ ਲਈ ਸਰਕਾਰ 'ਤੇ ਦਬਾਅ ਬਣਾ ਸਕੇ। ਸਿਰਸਾ ਦੇ ਵਿਰੋਧੀਆਂ ਨੂੰ ਸ਼ੱਕ ਹੈ ਕਿ ਉਹ ਮਜ਼ਬੂਤ ਸੁਰੱਖਿਆ ਛੱਤਰੀ ਦੇ ਸਹਾਰੇ ਆਪਣੇ ਗ਼ੈਰ-ਕਾਨੂੰਨੀ ਕੰਮ ਕਰਦੇ ਰਹਿੰਦੇ ਹਨ।
ਦੂਸਰੇ ਪਾਸੇ ਆਪਣੇ ਬਿਆਨ 'ਤੇ ਹੋਈ ਤੇਜ਼ ਪ੍ਰਤੀਕਿਰਿਆ ਨਾਲ ਘਬਰਾਏ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਸੰਬੰਧਤ ਵੀਡੀਓ ਡਿਲੀਟ ਕਰ ਕੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਜਿਹੀ ਗੱਲ ਨਹੀਂ ਕੀਤੀ, ਜਿਸ ਬਾਰੇ ਉਨ੍ਹਾਂ 'ਤੇ ਹਮਲੇ ਕੀਤੇ ਜਾ ਰਹੇ ਹਨ। ਸਿਰਸਾ ਨੇ ਇਹ ਦਾਅਵਾ ਕੀਤਾ ਕਿ ਉਨ੍ਹਾਂ 'ਤੇ ਹਮਲੇ ਕਰਕੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਸੰਬੰਧਤ ਵੀਡੀਓ 'ਚ ਕਾਂਟ-ਛਾਂਟ ਕੀਤੀ ਗਈ ਹੈ। ਅਕਾਲੀ ਦਲ (ਦਿੱਲੀ) ਦੇ ਚਰਚਿਤ ਨੇਤਾ ਜਸਮੀਤ ਸਿੰਘ ਪੀਤਮਪੁਰਾ ਨੇ ਮਨਜਿੰਦਰ ਸਿੰਘ ਸਿਰਸਾ 'ਤੇ ਜਵਾਬੀ ਹਮਲਾ ਕਰਦੇ ਹੋਏ ਸਿਰਸਾ ਦੀ ਮੂਲ ਵਿਵਾਦਤ ਵੀਡੀਓ ਜਾਰੀ ਕਰ ਕੇ ਪੁੱਛਿਆ ਹੈ ਕਿ ਉਹ ਦੱਸਣ ਕਿ ਇਸ 'ਚ ਕਿਥੇ ਕਾਂਟ-ਛਾਂਟ ਹੋਈ ਹੈ?
ਦਿੱਲੀ ਗੁਰਦੁਆਰਾ ਪ੍ਰਬੰਧਤ ਕਮੇਟੀ ਦੇ ਪ੍ਰਬੰਧ ਹੇਠ ਚੱਲਦੀਆਂ ਸਿੱਖਿਆ ਸੰਸਥਾਵਾਂ (ਗੁਰੂ ਹਰਿਕਿਸ਼ਨ ਪਬਲਿਕ ਸਕੂਲਾਂ) ਦੇ ਵਿਗੜਦੇ ਪ੍ਰਬੰਧ, ਸਿੱਖਿਆ ਪੱਧਰ ਅਤੇ ਅਕਸ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਆਲ ਇੰਡੀਆ ਪੰਥਕ ਫੋਰਮ ਦੇ ਆਗੂਆਂ ਡਾ. ਹਰਮੀਤ ਸਿੰਘ, ਕੁਲਬੀਰ ਸਿੰਘ, ਬਲਦੇਵ ਸਿੰਘ ਗੁਜਰਾਲ ਅਤੇ ਜਤਿੰਦਰ ਸਿੰਘ ਸਾਹਨੀ ਨੇ ਇੱਕ ਸਾਂਝੇ ਬਿਆਨ 'ਚ ਕਿਹਾ ਹੈ ਕਿ ਜੇ ਕੋਈ ਈਮਾਨਦਾਰੀ ਨਾਲ ਇਨ੍ਹਾਂ ਸਕੂਲਾਂ ਦਾ ਅਕਸ ਸੁਧਾਰਨ ਲਈ ਅੱਗੇ ਆਵੇ ਤਾਂ ਫੋਰਮ ਨਾ ਸਿਰਫ ਸਵਾਗਤ ਕਰੇਗਾ, ਸਗੋਂ ਉਸ ਨੂੰ ਪੂਰਾ ਸਹਿਯੋਗ ਦੇਵੇਗਾ। ਇਨ੍ਹਾਂ ਆਗੂਆਂ ਨੇ ਆਪਣੇ ਬਿਆਨ 'ਚ ਇਹ ਵੀ ਕਿਹਾ ਹੈ ਕਿ ਜੇ ਕੋਈ ਇਨ੍ਹਾਂ ਸਕੂਲਾ ਨੂੰ ਲੀਜ਼ 'ਤੇ ਦੇਣ ਜਾਂ ਲੈਣ ਦੀ ਗੱਲ ਕਰਦਾ ਹੈ ਤਾਂ ਫੋਰਮ ਵੱਲੋਂ ਉਸ ਦਾ ਤੇਜ਼ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿੱਖਿਆ ਦੇ ਮੰਦਿਰ ਪੰਥ ਦੀ ਪੂੰਜੀ ਹਨ ਜੋ ਪ੍ਰਬੰਧਕਾਂ ਨੂੰ ਸੇਵਾ-ਸੰਭਾਲ ਲਈ ਆਮਨਤ ਦੇ ਰੂਪ 'ਚ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ ਸਮੇਂ 'ਚ ਗੁਰਦੁਆਰਾ ਕਮੇਟੀ ਦੇ ਆਗੂਆਂ ਵੱਲੋਂ ਇਨ੍ਹਾਂ ਦੀ ਸੇਵਾ-ਸੰਭਾਲ ਵਿੱਚ ਕੀਤੀ ਕੋਤਾਹੀ ਦਾ ਸੁਧਾਰ ਹੋ ਸਕਣਾ ਕਿਸੇ ਵੀ ਤਰ੍ਹਾਂ ਸੰਭਵ ਨਹੀਂ ਹੈ। ਇਨ੍ਹਾਂ ਆਗੂਆਂ ਦਾ ਇਹ ਵੀ ਮੰਨਣਾ ਹੈ ਕਿ ਨਵੇਂ ਜਾਂ ਪੁਰਾਣੇ ਮੈਨਜਰਾਂ 'ਚੋਂ ਜੋ ਵੀ ਦਿੱਲੀ ਗੁਰਦੁਆਰਾ ਕਮੇਟੀ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਕੁਝ ਸਿੱਖਿਆ ਮਾਹਿਰਾਂ ਨਾਲ ਸਾਂਝੀ ਬੈਠਕ ਕਰ ਕੇ ਪਿਛਲੀ ਕੋਤਾਹੀ ਸਮੇਤ ਸਾਰੀ ਸਥਿਤੀ ਉਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਸਿੱਖਿਆ ਸੰਸਥਾਵਾਂ ਦੇ ਅਕਸ ਨੂੰ ਸੁਧਾਰਨ ਦਾ ਰਾਹ ਲੱਭਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੀਆਂ ਧਿਰਾਂ ਨੂੰ ਇਸ ਸੋਚ-ਵਿਚਾਰ ਦੌਰਾਨ ਇੱਕ ਦੂਜੇ 'ਤੇ ਚਿੱਕੜ ਉਛਾਲਦੀ ਦੀ ਨੀਤੀ ਦਾ ਤਿਆਗ ਕੀਤੇ ਰੱਖਣ ਦੀ ਵੀ ਸਲਾਹ ਦਿੱਤੀ।
ਕਈ ਵਿਦਾਵਾਨਾਂ ਦਾ ਮੰਨਣਾ ਹੈ ਕਿ ਲੋਕ ਸੇਵਾ 'ਚ ਆਪਣੇ ਆਪ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਆਪਣੇ ਆਂਢ-ਗੁਆਂਢ 'ਚ ਨਜ਼ਰ ਮਾਰਨੀ ਚਾਹੀਦੀ ਹੈ ਕਿ ਕਿਤੇ ਉਥੇ ਕੋਈ ਲੋੜਵੰਦ ਤਾਂ ਨਹੀਂ? ਜੇ ਹੈ ਤਾਂ ਬਾਹਰ ਨਿਕਲਣ ਤੋਂ ਪਹਿਲਾਂ ਉਸ ਦੀ ਸਾਰ ਲੈਣੀ ਅਤੇ ਉਸ ਦੀ ਲੋੜ ਪੂਰੀ ਕਰਨੀ ਚਾਹੀਦੀ ਹੈ।

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਵੇਖੋ ਜੀ! ਅਸੀਂ ਤਾਂ 'ਕੈਨੇਡਾ ਡੇਅ' ਪੰਜਾਬੀ ਫ਼ਿਲਮ 'ਸਰਦਾਰ ਜੀ 3' ਵੇਖ ਕੇ ਮਨਾਇਆ ਏਅਰ ਇੰਡੀਆ ਦਾ ਬੇੜਾ ਗਰਕ ਕੀਤਾ ਲੀਡਰਾਂ ਨੇ, ਅਜੇ ਵੀ ਸੁਧਰਨ ਦਾ ਸੰਕੇਤ ਨਹੀਂ ਮਿਲਦਾ ਡਾ. ਸੁਖਦੇਵ ਸਿੰਘ ਝੰਡ ਦੇ ਸਫ਼ਰਨਾਮੇ ‘ਪੁਰਖਿਆਂ ਦਾ ਦੇਸ’ ਸੰਗ ਸਫ਼ਰ ਕਰਦਿਆਂ - ਮਲਵਿੰਦਰ ਦਰਿਆਈ ਪਾਣੀ ਪੰਜਾਬ ਦੀ ਜਿੰਦ-ਜਾਨ : ਪ੍ਰਿੰਸੀਪਲ ਸਰਵਣ ਸਿੰਘ ਅਗਲੀਆਂ ਚੋਣਾਂ ਤੋਂ ਏਨਾ ਅਗੇਤਾ ਧਰੁਵੀਕਰਨ ਭਾਰਤ ਦੇ ਭਵਿੱਖ ਲਈ ਸੁਖਾਵਾਂ ਨਹੀਂ ਹੋਣ ਲੱਗਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਤੇ ਧਰਮ ਅਤੇ ਰਾਜਨੀਤੀ ਬਾਰੇ ਹਾਈਕੋਰਟ ਦਾ ਤਾਜ਼ਾ ਫੈਸਲਾ ਰਾਹੀ ਮਾਸੂਮ ਰਜ਼ਾ ਕਹਿੰਦਾ ਸੀ: ਯੇ ਮੌਸਮ ਖਤਮ ਹੋਨੇ ਕਾ ਨਾਮ ਹੀ ਨਹੀਂ ਲੇ ਰਹਾ ਕੈਨੇਡੀਅਨ ਸਮਾਜ ਦਾ ਦਰਪਣ : ਬਲਜੀਤ ਰੰਧਾਵਾ ਦੀ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਸੜਕ ਏਥੇ ਦੀ ਏਥੇ ਤੇ ਦੇਸ਼ ਏਦਾਂ ਦਾ ਏਦਾਂ ਰਹੇਗਾ, ਪਤਾ ਨਹੀਂ ਕਦੋਂ ਤੱਕ! ਮੇਰਾ ਬਾਬਾ ਨਾਨਕ ਅਦੁੱਤੀ ਰੱਬੀ ਦੂਤ