Welcome to Canadian Punjabi Post
Follow us on

03

July 2025
 
ਭਾਰਤ

ਭਾਰਤ ਵਿੱਚ ਊਬਰ ਨੇ ਕੀਤੀ 600 ਵਰਕਰਜ਼ ਦੀ ਛੁੱਟੀ

May 26, 2020 07:32 PM

ਨਵੀਂ ਦਿਲੀ, 26 ਮਈ (ਪੋਸਟ ਬਿਊਰੋ) : ਊਬਰ ਵੱਲੋਂ ਮੰਗਲਵਾਰ ਨੂੰ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਭਾਰਤ ਵਿੱਚ 600 ਨੌਕਰੀਆਂ ਵਿੱਚ ਕਟੌਤੀ ਕਰ ਰਿਹਾ ਹੈ। ਭਾਰਤ ਵਿੱਚ ਇਹ ਊਬਰ ਦਾ 25 ਫੀ ਸਦੀ ਬਣਦਾ ਹੈ।
ਕੰਪਨੀ ਲਈ ਡਰਾਈਵਰ ਤੇ ਰਾਈਡਰ ਸਪੋਰਟ ਤੋਂ ਇਲਾਵਾ ਕਈ ਹੋਰਨਾਂ ਤਰ੍ਹਾਂ ਦੇ ਕੰਮ ਕਰਨ ਵਾਲੇ ਵਿਅਕਤੀ ਇਸ ਨਾਲ ਪ੍ਰਭਾਵਿਤ ਹੋਣਗੇ। ਭਾਰਤ ਤੇ ਸਾਊਥ ਏਸ਼ੀਆ ਲਈ ਊਬਰ ਦੇ ਪ੍ਰੈਜ਼ੀਡੈਂਟ ਪ੍ਰਦੀਪ ਪਰਮੇਸ਼ਵਰਨ ਨੇ ਇਸ ਨੂੰ ਕੰਪਨੀ ਲਈ ਬੁਰਾ ਦਿਨ ਦੱਸਦਿਆਂ ਕੰਮ ਤੋਂ ਕੱਢੇ ਜਾ ਰਹੇ ਕਰਮਚਾਰੀਆਂ ਤੋਂ ਮੁਆਫੀ ਮੰਗੀ। ਉਨ੍ਹਾਂ ਆਖਿਆ ਕਿ ਊਬਰ 10 ਹਫਤੇ ਦੀ ਪੇਅ ਦੇ ਨਾਲ ਨਾਲ ਪ੍ਰਭਾਵਿਤ ਸਟਾਫ ਨੂੰ ਛੇ ਮਹੀਨਿਆਂ ਦੀ ਮੈਡੀਕਲ ਇੰਸ਼ੋਰੈਂਸ ਵੀ ਦੇਵੇਗੀ।
ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਊਬਰ ਵੱਲੋਂ ਇਨ੍ਹਾਂ ਛਾਂਗੀਆਂ ਦਾ ਐਲਾਨ ਕੀਤਾ ਗਿਆ ਸੀ। ਕੰਪਨੀ ਮਹਾਂਮਾਰੀ ਕਾਰਨ ਪੂਰੇ ਸਟਾਫ ਵਿੱਚੋਂ 6700 ਕਰਮਚਾਰੀਆਂ ਦੀ ਛਾਂਗੀ ਕਰਨ ਜਾ ਰਹੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ 50 ਸ਼ਹਿਰਾਂ ਵਿੱਚ ਊਬਰ ਵੱਲੋਂ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਗਈਆਂ ਸਨ ਪਰ ਦੇਸ਼ ਦਾ ਬਹੁਤਾ ਹਿੱਸਾ ਲਾਕਡਾਊਨ ਵਿੱਚ ਹੋਣ ਕਾਰਨ ਊਬਰ ਨੂੰ ਇਹ ਫੈਸਲਾ ਲੈਣਾ ਪੈ ਰਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ