Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਰਤ ਵਿੱਚ ਕੋਰੋਨਾ ਦੇ ਕਾਰਨ ਮੌਤਾਂ ਦੀ ਗਿਣਤੀ ਪੰਜ ਹਜ਼ਾਰ ਨੇੜੇ ਪੁੱਜੀ

May 31, 2020 11:34 AM

* ਮਹਾਰਾਸ਼ਟਰ, ਗੁਜਰਾਤ, ਦਿੱਲੀ ਦੀ ਸਥਿਤੀ ਚਿੰਤਾ ਜਨਕ

ਨਵੀਂ ਦਿੱਲੀ, 30 ਮਈ, (ਪੋਸਟ ਬਿਊਰੋ)- ਕੋਰੋਨਾ ਦੀ ਮਹਾਮਾਰੀ ਨਾਲ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹਜ਼ਾਰ ਦੇ ਨੇੜੇ ਪੁੱਜ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ ਵੀ ਤੇਜ਼ੀ ਨਾਲ ਵਧੀ ਜਾਂਦੀ ਹੈ। ਮਹਾਰਾਸ਼ਟਰ, ਗੁਜਰਾਤ, ਦਿੱਲੀ, ਤਾਮਿਲ ਨਾਡੂ, ਰਾਜਸਥਾਨ, ਹਰਿਆਣਾ ਤੇ ਕਰਨਾਟਕ ਵਰਗੇ ਰਾਜਾਂ ਵਿੱਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧਣ ਨੇ ਦੇਸ਼ ਵਿੱਚ ਚਿੰਤਾ ਜਨਕ ਹਾਲਾਤ ਪੈਦਾ ਕੀਤੇ ਹੋਏ ਹਨ।
ਸ਼ਨੀਵਾਰ ਸ਼ਾਮ ਤੱਕ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਧ ਕੇ 1,75,586 ਹੋ ਗਈ ਹੈ। ਇਨ੍ਹਾਂ ਵਿੱਚੋਂ ਇਸ ਵਕਤ ਸਰਗਰਮ ਕੇਸ 87,772 ਹਨ ਤੇ 82,823 ਲੋਕ ਠੀਕ ਹੋ ਚੁੱਕੇ ਹਨ, ਪਰ ਇਸ ਨਾਲ ਅੱਜ ਸ਼ਾਮ ਤੱਕ 4,991 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਸ਼ਨਿਚਰਵਾਰ ਵੀ 170 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਹਾਰਾਸ਼ਟਰ ਵਿੱਚ 99 ਲੋਕ ਮਾਰੇ ਗਏ ਹਨ। ਗੁਜਰਾਤ ਵਿੱਚ 27, ਦਿੱਲੀ ਵਿੱਚ 18, ਰਾਜਸਥਾਨ ਵਿੱਚ ਨੌਂ, ਪੱਛਮੀ ਬੰਗਾਲ ਵਿੱਚ ਸੱਤ, ਤਾਮਿਲ ਨਾਡੂ ਵਿੱਚ ਛੇ ਤੇ ਹਰਿਆਣਾ, ਛੱਤੀਸਗੜ੍ਹ, ਕਰਨਾਟਕ ਅਤੇ ਕੇਰਲ ਵਿੱਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਮਹਾਰਾਸ਼ਟਰ ਵਿੱਚ ਕੁੱਲ ਮੌਤਾਂ ਦੀ ਗਿਣਤੀ 2098, ਗੁਜਰਾਤ ਵਿੱਚ 980, ਦਿੱਲੀ ਵਿੱਚ 398, ਮੱਧ ਪ੍ਰਦੇਸ਼ ਵਿੱਚ 334, ਪੱਛਮੀ ਬੰਗਾਲ ਵਿੱਚ 302, ਉੱਤਰ ਪ੍ਰਦੇਸ਼ ਵਿੱਚ 198 ਅਤੇ ਰਾਜਸਥਾਨ ਵਿੱਚ 184 ਲੋਕਾਂ ਤੋਂ ਇਲਾਵਾ ਤਾਮਿਲ ਨਾਡੂ ਵਿੱਚ 154 ਲੋਕਾਂ ਦੀ ਮੌਤ ਹੋ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ