Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਰਤ ਸਰਕਾਰ ਵੱਲੋਂ ਟਿਕ-ਟਾਕ ਸਮੇਤ ਕੁੱਲ 59 ਚੀਨੀ ਐਪਸ ਉੱਤੇ ਪਾਬੰਦੀ ਲਾਗੂ

June 30, 2020 07:10 AM

ਨਵੀਂ ਦਿੱਲੀ, 29 ਜੂਨ, (ਪੋਸਟ ਬਿਊਰੋ)- ਭਾਰਤ-ਚੀਨ ਵਿਚਾਲੇ ਸਰਹੱਦੀ ਤਣਾਅ ਹੇਠ ਅੱਜ ਭਾਰਤ ਸਰਕਾਰ ਨੇ ਵੱਡਾ ਕਦਮ ਚੁੱਕਿਆ ਅਤੇ ਚੀਨ ਦੀਆਂ 59 ਮੋਬਾਈਲ ਐਪਸ ਉੱਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਦੇ ਇਲੈਕਟ੍ਰੋਨਿਕਸ ਅਤੇ ਆਈ ਟੀ ਮੰਤਰਾਲੇ ਨੇ ਅੱਜ ਜਾਰੀ ਬਿਆਨ ਵਿੱਚ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ ਹੈ।
ਤਾਜ਼ਾ ਫੈਸਲੇ ਮੁਤਾਬਕ ਭਾਰਤ ਸਰਕਾਰ ਨੇ ਟਿਕ ਟਾਕ ਅਤੇ ਯੂ ਸੀ ਬ੍ਰਾਉਜ਼ਰ ਸਮੇਤ 59 ਚੀਨੀ ਮੋਬਾਈਲ ਐਪਸ ਦੀ ਵਰਤੋਂ ਉੱਤੇ ਪਾਬੰਦੀ ਲਾਈ ਹੈ। ਸਰਕਾਰ ਨੇ ਇਹ ਫ਼ੈਸਲਾ ਭਾਰਤ ਚੀਨ ਵਿਚਾਲੇ ਤਣਾਅ ਦੌਰਾਨ ਦੇਸ਼ ਦੀ ਸੁਰੱਖਿਆ ਦਾ ਧਿਆਨ ਰੱਖ ਕੇ ਲਾਗੂ ਕੀਤਾ ਹੈ। ਅੱਜ ਜਾਰੀ ਹੋਏ ਬਿਆਨ ਮੁਤਾਬਕ ਮੋਬਾਈਲ ਤੇ ਬਗੈਰ ਮੋਬਾਈਲ ਵਾਲੀਆਂ ਇਨ੍ਹਾਂ ਐਪਸ ਦੀ ਵਰਤੋਂ ਇੰਟਰਨੈੱਟ ਡਿਵਾਈਸਿਜ਼ ਨਾਲ ਨਹੀਂ ਕੀਤੀ ਜਾ ਸਕੇਗੀ। ਇਹ ਐਪਸ ਭਾਰਤ ਦੀ ਅੰਦਰੂਨੀ ਸੁਰੱਖਿਆ ਦੇ ਲਈ ਨੁਕਸਾਨਦੇਹ ਹਨ। ਲੱਦਾਖ ਵਿੱਚ ਕੰਟਰੋਲ ਰੇਖਾ ਉੱਤੇ ਚੀਨ ਨਾਲ ਤਣਾਅ ਦੌਰਾਨ ਸਰਕਾਰ ਨੇ ਚੀਨ ਦੇ ਖਿਲਾਫ਼ ਜਿਨ੍ਹਾਂ 59 ਐਪ ਉੱਤੇ ਪਾਬੰਦੀ ਲਾਈ ਹੈ, ਇਨ੍ਹਾਂ ਵਿੱਚ ਟਿਕ-ਟਾਕ, ਹੈਲੋ, ਵੀਚੈਟ, ਯੂ ਸੀ ਨਿਊਜ਼ ਆਦਿ ਮੁੱਖ ਹਨ। ਚੀਨ ਤੋਂ ਆਉਂਦੇ ਮਾਲ ਬਾਰੇ ਵੀ ਸਨਅਤੀ ਸੰਗਠਨਾਂ ਨਾਲ ਵਿਚਾਰ ਸ਼ੁਰੂ ਹੋ ਗਈ ਹੈ ਕਿ ਕਦੋਂ ਤੇ ਕਿਵੇਂ ਇੰਪੋਰਟ ਦੀ ਰੋਕ ਲਾਈ ਜਾਣੀ ਹੈ। ਭਾਰਤ ਸਰਕਾਰ ਨੇ ਆਈ ਟੀ ਐਕਟ ਦੇ 69ਏ ਸੈਕਸ਼ਨ ਹੇਠ ਇਨ੍ਹਾਂ 59 ਐਪ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਹੈ, ਕਿਉਂਕਿ ਇਨ੍ਹਾਂ ਐਪਸ ਦੀ ਗਲਤ ਵਰਤੋਂ ਬਾਰੇ ਹੋਰ ਕਈ ਸ਼ਿਕਾਇਤਾਂ ਮਿਲਣ ਦੇ ਨਾਲ ਹੀ ਐਂਡ੍ਰਾਇਡ ਅਤੇ ਆਈ ਓ ਐੱਸ ਪਲੇਟਫਾਰਮ ਤੋਂ ਡਾਟਾ ਚੋਰੀ ਕਰਨ ਬਾਰੇ ਵੀ ਸਿ਼ਕਾਇਤ ਮਿਲ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ