Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਭਾਰਤ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਸਵਾ ਛੇ ਲੱਖ ਟੱਪੀ

July 03, 2020 08:34 AM

* ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਇਲਾਜ ਲਈ ਪਲਾਜ਼ਮਾ ਬੈਂਕ ਸ਼ੁਰੂ

ਨਵੀਂ ਦਿੱਲੀ, 3 ਜੁਲਾਈ, (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਕੇਸਾਂ ਦੀ ਗਿਣਤੀ ਵਧਦੀ ਹੋਈ ਸਵਾ ਛੇ ਲੱਖ ਨੂੰ ਟੱਪ ਕੇ ਅੱਜ ਸ਼ੁੱਕਰਵਾਰ ਦੀ ਸਵੇਰ ਹੋਣ ਤੱਕ 6,27,168 ਹੋ ਗਈ ਹੈ ਅਤੇ ਇਸ ਦੌਰਾਨ ਮੌਤਾਂ ਦੀ ਗਿਣਤੀ ਵੀ 18,225 ਨੂੰ ਜਾ ਪਹੁੰਚੀ ਹੈ। ਮਹਾਮਾਰੀ ਦੀ ਰੋਕਥਾਮ ਲਈ ਭਾਰਤ ਵਿੱਚ ਅੱਜ ਤਕ ਕੀਤੇ ਗਏ ਟੈੱਸਟਾਂ ਦੀ ਗਿਣਤੀ 90 ਲੱਖ ਤੋਂ ਵਧ ਗਈ ਹੈ, ਪਰ ਮਹਾਰਾਸ਼ਟਰ ਤੇ ਦਿੱਲੀ ਵਿੱਚ ਮਹਾਮਾਰੀ ਦਾ ਕਹਿਰ ਜਾਰੀ ਹੈ।
ਅੱਜ ਏਥੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈ ਸੀ ਐੱਮ ਆਰ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਵਿੱਚ ਕੋਰੋਨਾ ਦੇ ਸੈਂਪਲਾਂ ਦੀ ਜਾਂਚ ਲਈ ਇਸ ਵਕਤ ਚੱਲ ਰਹੀਆਂ 1,065 ਲੈਬ ਵਿਚੋਂ 768 ਸਰਕਾਰੀ ਤੇ 297 ਪ੍ਰਾਈਵੇਟ ਖੇਤਰ ਵਿੱਚ ਕੰਮ ਕਰ ਰਹੀਆਂ ਹਨ। ਪਿਛਲੇ ਬੁੱਧਵਾਰ ਦੇ ਇੱਕੋ ਦਿਨ ਵਿੱਚ 2,29,588 ਟੈੱਸਟ ਕੀਤੇ ਜਾਣ ਦੇ ਨਾਲ ਕੁੱਲ ਟੈੱਸਟਾਂ ਦੀ ਗਿਣਤੀ 90,56,173 ਹੋ ਗਈ ਹੈ।
ਇਸ ਦੌਰਾਨ ਅੱਜ ਸ਼ੁੱਕਰਵਾਰ ਦੀ ਸਵੇਰ ਹੋਣ ਤੱਕ ਭਾਰਤ ਵਿੱਚ ਕੁੱਲ ਕੇਸਾਂ ਦੀ ਗਿਣਤੀ 6,27,168 ਅਤੇ ਮੌਤਾਂ ਦੀ ਗਿਣਤੀ 18,225 ਹੋ ਗਈ ਹੈ, ਜਿਸ ਵਿੱਚੋਂ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 8053 ਮੌਤਾਂ ਹੋਈਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇਸ ਸਮੇਂ ਦੌਰਾਨ 2803, ਗੁਜਰਾਤ ਵਿੱਚ 1867, ਤਾਮਿਲ ਨਾਡੂ ਵਿੱਚ 1264, ਉੱਤਰ ਪ੍ਰਦੇਸ਼ ਵਿੱਚ 718 ਅਤੇ ਪੱਛਮੀ ਬੰਗਾਲ ਵਿੱਚ 683 ਮੌਤਾਂ ਹੋਈਆਂ ਹਨ। ਪੰਜਾਬ ਵਿੱਚ ਵੀ ਮੌਤਾਂ ਦੀ ਗਿਣਤੀ ਕੱਲ੍ਹ ਵੀਰਵਾਰ ਦੇ ਦਿਨ ਇੱਕ ਸੌ ਪੰਜਾਹ ਤੋਂ ਟੱਪ ਗਈ ਹੈ ਅਤੇ ਕੁੱਲ ਕੇਸਾਂ ਦੀ ਗਿਣਤੀ 5668 ਦੱਸੀ ਜਾ ਰਹੀ ਹੈ।
ਸੰਸਾਰ ਭਰ ਵਿੱਚ ਕੁੱਲ ਕੇਸਾਂ ਦੀ ਗਿਣਤੀ ਅੱਜ ਸ਼ੁੱਕਰਵਾਰ ਦੀ ਸਵੇਰ ਹੋਣ ਤੱਕ ਇੱਕ ਕਰੋੜ ਨੌਂ ਲੱਖ 69 ਹਜ਼ਾਰ 143 ਦੱਸੀ ਗਈ ਹੈ, ਜਦ ਕਿ ਮੌਤਾਂ ਦੀ ਗਿਣਤੀ 5,23,138 ਹੋ ਚੁੱਕੀ ਹੈ। ਇਕੱਲੇ ਅਮਰੀਕਾ ਵਿੱਚ 1,31,403 ਮੌਤਾਂ ਹੋਈਆਂ ਹਨ। ਬਰਾਜ਼ੀਲ ਵਿੱਚ ਮੌਤਾਂ ਦੀ ਗਿਣਤੀ 61,990, ਬ੍ਰਿਟੇਨ ਵਿੱਚ 43,995, ਇਟਲੀ ਵਿੱਚ 34,818, ਫਰਾਂਸ ਵਿੱਚ 29,875, ਮੈਕਸੀਕੋ ਵਿੱਚ 28,519 ਅਤੇ ਸਪੇਨ ਵਿੱਚ 28,368 ਹੋਈ ਦੱਸੀ ਗਈ ਹੈ। ਪਾਕਿਸਤਾਨ ਵਿੱਚ ਕੁੱਲ 2,17,809 ਕੇਸਾਂ ਦੇ ਨਾਲ 4473 ਮੌਤਾਂ ਹੋ ਚੁੱਕੀਆਂ ਹਨ।
ਕੋਰੋਨਾ ਦੇ ਇਲਾਜ ਲਈ ਪਲਾਜ਼ਮਾ ਦੀ ਵਰਤੋਂ ਦੇ ਚੰਗੇ ਨਤੀਜੇ ਵੇਖ ਕੇ ਅੱਜ ਦਿੱਲੀ ਵਿੱਚ ਪਲਾਜ਼ਮਾ ਬੈਂਕ ਕਾਇਮ ਕਰ ਦਿੱਤਾ ਗਿਆ ਹੈ। ਇਸ ਬੈਂਕ ਦੀ ਸ਼ੁਰੂਆਤ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਹੈ ਕਿ ਇਸ ਬੈਂਕ ਲਈ ਪਲਾਜ਼ਮਾ ਡੋਨੇਟ ਕਰਨ ਵਾਲੇ ਵਿਅਕਤੀਆਂ ਨੂੰ ਲਿਆਉਣ ਅਤੇ ਲਿਜਾਣ ਦੀ ਸਾਰੀ ਜਿ਼ਮੇਵਾਰੀ ਦਿੱਲੀ ਦੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ ਅਤੇ ਇਸ ਦੇ ਹੋਰ ਚੰਗੇ ਨਤੀਜੇ ਆਉਣ ਦੀ ਸੰਭਾਵਨਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ