Welcome to Canadian Punjabi Post
Follow us on

04

July 2025
 
ਕੈਨੇਡਾ

ਕੱੁਝ ਸਰਵਿਸ ਕੈਨੇਡਾ ਸੈਂਟਰਜ਼ ਖੋਲੇ੍ਹ ਜਾਣਗੇ

July 08, 2020 07:21 AM

ਓਟਵਾ, 7 ਜੁਲਾਈ (ਪੋੋਸਟ ਬਿਊਰੋ) : ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਬੰਦ ਪਏ ਕਈ ਸਰਵਿਸ ਕੈਨੇਡਾ ਸੈਂਟਰ ਨੂੰ ਖੋਲ੍ਹਿਆ ਜਾਵੇਗਾ। ਇਹ ਖੁਲਾਸਾ ਸਰਵਿਸ ਕੈਨੇਡਾ ਸੈਂਟਰ ਦੇ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਕੀਤਾ ਗਿਆ।

ਯੂਨੀਅਨ ਨੇ ਆਖਿਆ ਕਿ ਕੁੱਝ ਸਰਵਿਸ ਕੈਨੇਡਾ ਸੈਂਟਰ ਖੋਲ੍ਹੇ ਜਾਣਗੇ ਤਾਂ ਕਿ ਲੋਕ ਸੀਈਆਰਬੀ ਜਾਂ ਓਏਐਸ ਵਰਗੇ ਫੈਡਰਲ ਬੈਨੇਫਿਟਸ ਲਈ ਨਿਜੀ ਤੌਰ ਉੱਤੇ ਅਪਲਾਈ ਕਰ ਸਕਣ। ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਅਜਿਹਾ ਕੀਤਾ ਜਾਵੇਗਾ। ਕੈਨੇਡਾ ਇੰਪਲੌਇਮੈਂਟ ਐਂਡ ਇਮੀਗ੍ਰੇਸ਼ਨ ਯੂਨੀਅਨ ਦੇ ਨੈਸ਼ਨਲ ਐਗਜ਼ੈਕਟਿਵ ਵਾਈਸ ਪ੍ਰੈਜ਼ੀਡੈਂਟ ਕ੍ਰਿਸਟਲ ਵਾਰਨਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਹ ਆਫਿਸ ਇਸ ਹਫਤੇ ਵਿੱਚ ਮੁੜ ਖੁੱਲ੍ਹਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰੋਵਿੰਸ ਵਿੱਚ ਅਜਿਹੇ ਪੰਜ ਆਫਿਸ ਖੋਲ੍ਹਣ ਦਾ ਟੀਚਾ ਮਿਥਿਆ ਗਿਆ ਹੈ।

ਵਾਰਨਰ ਨੇ ਆਖਿਆ ਕਿ ਇਨ੍ਹਾਂ ਆਫਿਸਿਜ਼ ਰਾਹੀਂ ਜਨਤਾ ਨੂੰ ਵਿਅਕਤੀਗਤ ਤੌਰ ਉੱਤੇ ਮੁਹੱਈਆ ਕਰਵਾਉਣ ਵਾਲੀਆਂ ਸਾਰੀਆਂ ਸੇਵਾਵਾਂ ਹੀ ਇਨ੍ਹਾਂ ਆਫਿਸਿਜ਼ ਰਾਹੀਂ ਨਹੀਂ ਦਿੱਤੀਆਂ ਜਾਣਗੀਆਂ ਸਗੋਂ ਜਿੱਥੇ ਸੰਭਵ ਹੋਵੇਗਾ ਲੋਕਾਂ ਨੂੰ ਆਨਲਾਈਨ ਹੀ ਕੰਮ ਕਰਨ ਲਈ ਆਖਿਆ ਜਾਵੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ