Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਨੇ 93 ਵਿੱਚੋਂ 83 ਸੀਟਾਂ ਜਿੱਤੀਆਂ

July 12, 2020 10:20 PM

ਸਿੰਗਾਪੁਰ, 12 ਜੁਲਾਈ (ਪੋਸਟ ਬਿਊਰੋ)- ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸਿਏਨ ਲੂੰਗ ਦੀ ਪੀਪੁਲਸ ਐਕਸ਼ਨ ਪਾਰਟੀ (ਪੀ ਏ ਪੀ) ਨੇ ਕੋਵਿਡ 19 ਮਹਾਮਾਰੀ ਵਿਚਾਲੇ ਹੋਈਆਂ ਆਮ ਚੋਣਾਂ ਵਿੱਚ ਪਾਰਲੀਮੈਂਟ ਦੀਆਂ 93 ਸੀਟਾਂ ਵਿੱਚੋਂ 83 'ਤੇ ਜਿੱਤ ਦਰਜ ਕਰ ਕੇ ਸਪੱਸ਼ਟ ਫਤਵਾ ਹਾਸਲ ਕੀਤਾ ਹੈ। ਵਿਰੋਧੀ ਦਲ ਨੇ ਰਿਕਾਰਡ 10 ਸੀਟਾਂ ਨਾਲ ਬੜ੍ਹਤ ਹਾਸਲ ਕੀਤੀ ਹੈ। ਸੱਤਾਧਾਰੀ ਪਾਰਟੀ 1965 'ਚ ਆਜ਼ਾਦੀ ਤੋਂ ਬਾਅਦ ਤੋਂ ਹੀ ਸੱਤਾ 'ਚ ਹੈ। ਉਸ ਨੇ ਚੋਣਾਂ ਵਿੱਚ 61.24 ਫੀਸਦੀ ਵੋਟਾਂ ਹਾਸਲ ਕੀਤੀਆਂ, ਜਦ ਕਿ 2015 ਵਿੱਚ ਹੋਈਆਂ ਚੋਣਾਂ 'ਚ ਉਸ ਨੂੰ 69.9 ਫੀਸਦੀ ਵੋਟਾਂ ਮਿਲੀਆਂ ਸਨ। ਲਗਭਗ 26 ਲੱਖ ਸਿੰਗਾਪੁਰ ਵਾਸੀਆਂ ਨੇ ਬੀਤੇ ਸ਼ੁੱਕਰਵਾਰ ਨੰ ਵੋਟਾਂ ਪਾਈਆਂ। 

ਲੀ (68) ਨੇ ਕੱਲ੍ਹ ਸਵੇਰੇ ਇੱਕ ਪ੍ਰੈੱਸ ਬ੍ਰੀਫਿੰਗ ਵਿੱਚ ਕਿਹਾ ਕਿ ਸਾਨੂੰ ਸਪੱਸ਼ਟ ਫਤਵਾ ਮਿਲਿਆ ਹੈ, ਪਰ ਵੋਟ ਫੀਸਦੀ ਓਨਾ ਜ਼ਿਆਦਾ ਨਹੀਂ, ਜਿੰਨਾ ਮੈਨੂੰ ਅਸ ਸੀ। ਭਾਰਤੀ ਮੂਲ ਦੇ ਨੇਤਾ ਪ੍ਰੀਤਮ ਸਿੰਘ ਦੀ ਅਗਵਾਈ ਵਾਲੀ ਵਿਰੋਧੀ ਵਰਕਰਸ ਪਾਰਟੀ ਨੇ ਸੇਂਗਕਾਂਗ ਦੀ ਜੀ ਆਰ ਸੀ ਸਮੇਤ 10 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਸੇਂਗਕਾਂਗ ਜੀ ਆਰ ਸੀ 'ਚ ਉਸ ਨੇ ਪ੍ਰਧਾਨ ਮੰਤਰੀ ਦਫਤਰ ਵਿੱਚ ਮੰਤਰੀ ਐਨ ਜੀ ਮੇਂਗ ਦੇ ਅਗਵਾਈ ਵਾਲੀ ਪੀ ਏ ਪੀ ਟੀਮ ਨੂੰ ਹਰਾਇਆ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਹੈ ਕਿ ਵਰਕਰਸ ਪਾਰਟੀ ਦੇ ਭਾਰਤੀ ਮੂਲ ਦੇ ਜਨਰਲ ਸਕੱਤਰ ਪ੍ਰੀਤਮ ਸਿੰਘ ਨੂੰ ਰਸਮੀ ਤੌਰ 'ਤੇ ਵਿਰੋਧੀ ਧਿਰ ਦਾ ਨੇਤਾ ਨਾਮਜ਼ਦ ਕੀਤਾ ਜਾਏਗਾ ਅਤੇ ਉਨ੍ਹਾਂ ਨੂੰ ਇਸ ਦੇ ਲਈ ਜ਼ਰੂਰੀ ਸਹਿਯੋਗ ਦਿੱਤਾ ਜਾਏਗਾ। ਲੀ (68) ਆਂਗ ਮੋ ਕੀਓ ਦੇ ਆਪਣੇ ਗਰੁੱਪ ਚੋਣ ਖੇਤਰ (ਜੀ ਆਰ ਸੀ) ਤੋਂ ਦੁਬਾਰਾ ਚੁਣਿਆ ਗਿਆ ਹੈ। ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਹੇਂਗ ਸਵੀ ਕੀਟ ਵੀ ਦੁਬਾਰਾ ਚੁਣੇ ਗਏ ਹਨ। ਵਰਕਰਸ ਪਾਰਟੀ ਨੂੰ 2015 ਦੀਆਂ ਆਮ ਚੋਣਾਂ ਨੌਂ ਸੀਟਾਂ ਮਿਲੀਆਂ ਸਨ। ਪ੍ਰੀਤਮ ਸਿੰਘ (43) ਨੇ ਕਿਹਾ ਕਿ ਕੱਲ੍ਹ ਦੇ ਨਤੀਜੇ ਹਾਂ ਪੱਖੀ ਹਨ, ਪਰ ਸਾਨੂੰ ਜ਼ਮੀਨੀ ਬੜ੍ਹਤ ਬਣਾਉਣੀ ਪਵੇਗੀ।

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਨੇ 93 ਵਿੱਚੋਂ 83 ਸੀਟਾਂ ਜਿੱਤੀਆਂ

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ