Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਨਰਸਿੰਗ ਕਾਲਜ ਵਿੱਚ 55 ਬੱਚਿਆਂ ਦੀ ਐਡਮਿਸ਼ਨ ਬਹਾਨੇ ਕਾਲਜ ਤੋਂ ਛੇ ਲੱਖ ਠੱਗ ਲਏ

July 12, 2020 10:34 PM

ਫਰੀਦਕੋਟ, 12 ਜੁਲਾਈ (ਪੋਸਟ ਬਿਊਰੋ)- ਬਾਬਾ ਫਰੀਦ ਨਰਸਿੰਗ ਕਾਲਜ ਵਿੱਚ ਬੱਚਿਆਂ ਦੀ ਐਡਮਿਸ਼ਨ ਕਰਾਉਣ ਦੇ ਨਾਂਅ 'ਤੇ ਦੋ ਜਣਿਆਂ ਨੇ ਕਮਿਸ਼ਨ ਦੇ ਰੂਪ ਵਿੱਚ ਛੇ ਲੱਖ ਰੁਪਏ ਮੈਨੇਜਮੈਂਟ ਤੋਂ ਠੱਗ ਲਏ ਹਨ।
ਇਸ ਘਟਨਾ ਬਾਰੇ ਬਾਬਾ ਫਰੀਦ ਨਰਸਿੰਗ ਕਾਲਜ ਦੇ ਐੱਮ ਡੀ ਡਾਕਟਰ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਦੋ ਵਿਅਕਤੀ, ਜੋ ਆਪਣਾ ਨਾਂਅ ਭਗਤ ਸਿੰਘ ਅਤੇ ਅਨਵਰ ਵਾਸੀ ਗਯਾ ਬਿਹਾਰ ਦੱਸ ਰਹੇ ਸਨ, ਨੇ ਕਰੀਬ 55 ਬੱਚਿਆਂ ਦੀ ਐਡਮਿਸ਼ਨ ਸਾਡੇ ਬੀ ਐੱਸ ਸੀ ਨਰਸਿੰਗ ਕਾਲਜ ਵਿੱਚ ਕਰਾਉਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਸੀਟਾਂ ਖਾਲੀ ਹੋਣ ਕਾਰਨ ਅਸੀਂ ਹਾਮੀ ਭਰ ਦਿੱਤੀ ਤਾਂ ਉਨ੍ਹਾਂ ਨੇ ਪ੍ਰਤੀ ਸੀਟ 10 ਹਜ਼ਾਰ ਰੁਪਏ ਕਮਿਸ਼ਨ ਦੀ ਮੰਗ ਰੱਖੀ, ਜੋ ਅਸੀਂ ਮੰਨ ਲਈ। ਉਨ੍ਹਾਂ ਵੱਲੋਂ ਦਿਖਾਏ ਸਰਟੀਫਿਕੇਟ ਵੀ ਅਸਲੀ ਲੱਗੇ ਸਨ, ਜਿਸ 'ਤੇ 55 ਬੱਚਿਆਂ ਦੇ ਫਾਰਮ ਭਰ ਕੇ ਉਨ੍ਹਾਂ ਦਸਤਾਵੇਜ਼ਾਂ ਨਾਲ ਲਾ ਕੇ ਸਾਰਿਆਂ ਦੇ ਕਰੀਬ 39 ਲੱਖ ਰੁਪਏ ਦੇ ਬੈਂਕ ਡਰਾਫਟ ਫੀਸ ਵਜੋਂ ਜਮ੍ਹਾ ਕਰਵਾ ਦਿੱਤੇ ਗਏ। ਅਸੀਂ ਤੈਅ ਕਮਿਸ਼ਨ ਦੀ ਅੱਧੀ ਰਕਮ ਉਨ੍ਹਾਂ ਨੂੰ ਨਕਦ ਦੇ ਕੇ ਬਾਕੀ ਉਨ੍ਹਾਂ ਦੇ ਦੱਸੇ ਬੈਂਕ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੀ, ਜੋ ਕੁੱਲ ਛੇ ਲੱਖ ਰੁਪਏ ਸੀ। ਦੋ ਦਿਨ ਬਾਅਦ ਅਸੀਂ ਡਰਾਫਟ ਆਪਣੇ ਬੈਂਕ ਵਿੱਚ ਲਾਏ ਤਾਂ ਡਰਾਫਟ ਨਕਲੀ ਹਨ। ਇਸ ਪਿੱਛੋਂ ਸਾਨੂੰ ਆਪਣੇ ਨਾਲ ਹੋਈ ਠੱਗੀ ਦਾ ਪਤਾ ਲੱਗਾ ਤੇ ਅਸੀਂ ਪੁਲਸ ਨੂੰ ਸ਼ਿਕਾਇਤ ਦਿੱਤੀ। ਡੀ ਐੱਸ ਪੀ ਬਲਾਕਰ ਸਿੰਘ ਨੇ ਦੱਸਿਆ ਕਿ ਜਾਂਚ ਦੇ ਬਾਅਦ ਦੋ ਜਣਿਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ