Welcome to Canadian Punjabi Post
Follow us on

12

July 2025
 
ਕੈਨੇਡਾ

ਫੰਡਿੰਗ ਦੀ ਘਾਟ ਕਾਰਨ ਕੈਨੇਡੀਅਨ ਦਵਾਈ ਨਿਰਮਾਤਾ ਕੰਪਨੀ ਵੈਕਸੀਨ ਦੇ ਟ੍ਰਾਇਲ ਅੱਗੇ ਤੋਰਨ ਵਿੱਚ ਅਸਮਰੱਥ

August 05, 2020 11:31 PM

ਫੰਡਿੰਗ ਦੀ ਘਾਟ ਕਾਰਨ ਕੈਨੇਡੀਅਨ ਦਵਾਈ ਨਿਰਮਾਤਾ ਕੰਪਨੀ ਵੈਕਸੀਨ ਦੇ ਟ੍ਰਾਇਲ ਅੱਗੇ ਤੋਰਨ ਵਿੱਚ ਅਸਮਰੱਥ

ਟੋਰਾਂਟੋ, 5 ਅਗਸਤ (ਪੋਸਟ ਬਿਊਰੋ) : ਕੈਨੇਡੀਅਨ ਦਵਾਈ ਨਿਰਮਾਤਾ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਤਿਆਰ ਕੋਵਿਡ-19 ਵੈਕਸੀਨ ਦੇ ਜਾਨਵਰਾਂ Aੁੱਤੇ ਨਤੀਜੇ ਕਾਫੀ ਵਧੀਆ ਰਹੇ ਹਨ ਪਰ ਸਰਕਾਰ ਤੋਂ ਫੰਡ ਹਾਸਲ ਕਰਨ ਲਈ ਭੇਜੀ ਗਈ ਅਰਜ਼ੀ ਉੱਤੇ ਕੋਈ ਜਵਾਬ ਨਹੀਂ ਮਿਲਿਆ ਹੈ| ਕੰਪਨੀ ਦਾ ਕਹਿਣਾ ਹੈ ਕਿ ਹੁਣ ਉਹ ਇਨਸਾਨਾਂ ਉੱਤੇ ਆਪਣੀ ਦਵਾਈ ਦਾ ਤਜਰਬਾ ਕਰਨਾ ਚਾਹੁੰਦੀ ਹੈ ਤੇ ਇਸ ਵਿੱਚ ਸਰਕਾਰ ਤੋਂ ਮਦਦ ਦੀ ਦਰਕਾਰ ਹੈ|
ਕੈਲਗਰੀ ਸਥਿਤ ਪ੍ਰੌਵੀਡੈਂਸ ਥੈਰੇਪਿਊਟਿਕਸ, ਜਿਸ ਵੱਲੋਂ ਕੈਂਸਰ ਦੀ ਦਵਾਈ ਐਮਆਰਐਨਏ (ਮ੍ਰਂAਂ) ਤਕਨੀਕ ਦੀ ਵਰਤੋਂ ਕਰਕੇ ਕੀਤੀ ਜਾਂਦੀ ਹੈ, ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ ਕਿ ਚੂਹਿਆਂ ਉੱਤੇ ਐਮਆਰਐਨਏ ਤਕਨੀਕ ਰਾਹੀਂ ਤਿਆਰ ਕੋਵਿਡ-19 ਸਬੰਧੀ ਇਸ ਵੈਕਸੀਨ ਦੇ ਨਤੀਜੇ ਇਸ ਤਕਨੀਕ ਨਾਲ ਤਿਆਰ ਹੋਰਨਾਂ ਵੈਕਸੀਨਜਲ ਤੋਂ ਕਾਫੀ ਵਧੀਆ ਰਹੇ|
ਕੰਪਨੀ ਦੇ ਚੀਫ ਸਾਇੰਟਿਫਿਕ ਆਫੀਸਰ ਐਰਿਕ ਮਾਰਕਸਨ ਨੇ ਇਕ ਪ੍ਰੈਸ ਰਲੀਜ ਵਿਚ ਆਖਿਆ ਕਿ ਉਹ ਆਪਣੀ ਵੈਕਸੀਨ ਦਾ ਮੁਕਾਬਲਾ ਕਿਸੇ ਵੀ ਹੋਰ ਵੈਕਸੀਨ ਨਾਲ ਕਰਨ ਲਈ ਤਿਆਰ ਹਨ| ਉਨ੍ਹਾਂ ਆਖਿਆ ਕਿ ਪ੍ਰੀਕਲੀਨਿਕਲ ਨਤੀਜਿਆਂ ਦੀ ਤੁਲਨਾ ਕਰਨਾ ਬਹੁਤ ਔਖਾ ਹੁੰਦਾ ਹੈ ਪਰ ਹੋਰਨਾਂ ਕੰਪਨੀਆਂ ਦੇ ਨਤੀਜਿਆਂ ਨਾਲੋਂ ਸਾਡੇ ਨਤੀਜੇ ਕਾਫੀ ਵਧੀਆ ਰਹੇ ਹਨ|
ਪ੍ਰੌਵੀਡੈਂਸ ਥੈਰੇਪਿਊਟਿਕਸ ਦੇ ਪ੍ਰੈਜ਼ੀਡੈਂਟ ਤੇ ਸੀਈਓ ਬ੍ਰੈਡ ਸੋਰੇਨਸਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਵੈਕਸੀਨ ਤੋਂ ਜਿੰਨੀ ਉਮੀਦ ਕੀਤੀ ਗਈ ਸੀ ਇਸ ਦੇ ਨਤੀਜੇ ਉਸ ਨਾਲੋਂ ਕਿਤੇ ਜ਼ਿਆਦਾ ਵਧੀਆ ਆਏ ਹਨ| ਉਨ੍ਹਾਂ ਆਖਿਆ ਕਿ ਅਸੀਂ ਇਸ ਵੈਕਸੀਨ ਨੂੰ ਕੋਵਿਡ-19 ਦੇ ਮਰੀਜ਼ਾਂ ਉੱਤੇ ਜਾਂਚਣ ਲਈ ਬੇਤਾਬ ਹਾਂ| ਐਮਆਰਐਨਏ ਦੀਆਂ ਹੋਰਨਾਂ ਵੈਕਸੀਨਜ਼ ਵਿੱਚੋਂ ਇੱਕ ਅਮਰੀਕਾ ਦੀ ਬਾਇਓਟੈਕਨਾਲੋਜੀ ਕੰਪਨੀ ਮੌਡਰਨਾ ਵੱਲੋਂ ਤਿਆਰ ਕੀਤੀ ਗਈ ਹੈ| ਇਸ ਕੰਪਨੀ ਨੂੰ ਅਮਰੀਕੀ ਸਰਕਾਰ ਵੱਲੋਂ ਸੈਂਕੜੇ ਮਿਲੀਅਨ ਡਾਲਰ ਦੀ ਮਦਦ ਦਿੱਤੀ ਗਈ ਹੈ| ਇਸ ਦੇ ਨਾਲ ਹੀ ਪਿਛਲੇ ਮਹੀਨੇ 30,000 ਅਮਰੀਕੀਆਂ ਨੂੰ ਵੀ ਇਸ ਦਵਾਈ ਦੇ ਸੌæਟ ਲੱਗ ਚੁੱਕੇ ਹਨ| ਕੰਪਨੀ ਨੇ ਆਖਿਆ ਕਿ ਮਈ ਤੋਂ ਕੈਨੇਡੀਅਨ ਸਰਕਾਰ ਨੇ ਉਨ੍ਹਾਂ ਲਈ ਕੀਤੀ ਅਪੀਲ ਉਤੇ ਕੋਈ ਗੌਰ ਨਹੀਂ ਕੀਤਾ|
ਸੋਰੇਨਸਨ ਨੇ ਆਖਿਆ ਕਿ ਉਨ੍ਹਾਂ ਦੀ ਕੰਪਨੀ ਅਗਲੇ ਸਾਲ ਗਰਮੀਆਂ ਤੱਕ 5 ਮਿਲੀਅਨ ਵੈਕਸੀਨ ਤਿਆਰ ਕਰ ਸਕਦੀ ਹੈ ਪਰ ਫੈਡਰਲ ਸਰਕਾਰ ਦੀ ਮਦਦ ਤੋਂ ਬਿਨਾਂ ਉਹ ਅਜਿਹਾ ਕਰਨ ਵਿੱਚ ਅਸਮਰੱਥ ਹੋਵੇਗੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਸੀਏਐੱਫ ਦੇ ਦੋ ਸਰਗਰਮ ਮੈਂਬਰਾਂ ਸਣੇ ਚਾਰ `ਤੇ ਮਿਲੀਸ਼ੀਆ ਬਣਾਉਣ ਦੀ ਸਾਜਿ਼ਸ਼ ਰਚਣ ਦੇ ਲੱਗੇ ਦੋਸ਼ ਅਲਮੋਂਟੇ `ਚ ਔਰਤ `ਤੇ ਡਿੱਗਾ ਦਰੱਖਤ, ਗੰਭੀਰ ਜ਼ਖ਼ਮੀ ਐਮਰਜੈਂਸੀ ਮੈਡੀਸਨ ਦੇ ਮੁਖੀ ਨੇ ਅਲਬਰਟਾ ਦੇ ਪ੍ਰੀਮੀਅਰ ਨੂੰ ਨਾਲ ਸਿ਼ਫਟ 'ਤੇ ਆਉਣ ਦੀ ਦਿੱਤੀ ਚੁਣੌਤੀ ਪ੍ਰਧਾਨ ਮੰਤਰੀ ਕਾਰਨੀ ਦੀ ਕੈਬਨਿਟ ਬਜਟ ਤੋਂ ਪਹਿਲਾਂ ਜਨਤਕ ਖਰਚੇ ਦੀ ਕਰੇਗੀ ਸਮੀਖਿਆ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟਰੰਪ-ਸਮਰਥਕ ਅਮਰੀਕੀ ਪਤੀ ਨਾਲ ਕੈਨੇਡੀਅਨ ਔਰਤ ਨੂੰ ਲਿਆ ਹਿਰਾਸਤ `ਚ