Welcome to Canadian Punjabi Post
Follow us on

12

July 2025
 
ਪੰਜਾਬ

ਸਿਹਤ ਵਿਭਾਗ 'ਚ 2984 ਅਸਾਮੀਆਂ ਲਈ 31 ਅਗਸਤ ਤੱਕ ਅਰਜ਼ੀਆਂ ਲਈਆ ਜਾਣਗੀਆਂ : ਬਲਬੀਰ ਸਿੱਧੂ

August 06, 2020 06:02 PM

ਚੰਡੀਗੜ੍ਹ, 6 ਅਗਸਤ (ਪੋਸਟ ਬਿਊਰੋ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ 2984 ਅਸਾਮੀਆਂ ਲਈ 31 ਅਗਸਤ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।
ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਹ ਭਰਤੀਆਂ ਇਸ ਟੀਚੇ ਨੂੰ ਹਾਸਿਲ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵੱਡੇ ਪੱਧਰ 'ਤੇ ਹੋ ਰਹੀ ਭਰਤੀ ਤਹਿਤ ਮੈਡੀਕਲ ਅਫਸਰ ਜਨਰਲ 500, ਮੈਡੀਕਲ ਅਫਸਰ ਡੈਂਟਲ 35, ਰੇਡੀਓ ਗਰਾਫਰ 139, ਮਲਟੀਪਰਪਜ਼ ਹੈਲਥ ਵਰਕਰ (ਮੇਲ) 200, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) 600, ਈ.ਸੀ.ਜੀ. ਟੈਕਨੀਸ਼ਅੀਨ 14, ਮੈਡੀਕਲ ਲਬਾਰਟਰੀ ਟੈਕਨੀਸ਼ਅੀਨ ਗਰੇਡ-2 98, ਫਾਰਮਾਸਿਸਟ (ਫਾਰਮੇਸੀ ਅਫਸਰ) 482, ਓਪਰੇਸ਼ਨ ਥੀਏਟਰ ਸਹਾਇਕ 116 ਅਤੇ ਵਾਰਡ ਅਟੈਂਡੈਟ ਦੀਆਂ 800 ਅਸਾਮੀਆਂ ਸ਼ਾਮਿਲ ਹਨ। ਇਨ•ਾਂ ਅਸਾਮੀਆਂ ਸਬੰਧੀ ਹੋਰ ਜਾਣਕਾਰੀ www.bfuhs.ac.in ਵੈਬਸਾਈਟ ਤੋਂ ਲਈ ਜਾ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਤੋਂ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਦੀ ਸਿੱਧੀ ਭਰਤੀ ਰਾਹੀਂ ਨਿਯੁਕਤੀ ਵਿਚ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਦੀ ਲੀਹ 'ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿਚ ਠੇਕੇ/ਆਊਟਸੋਰਸਿੰਗ ਦੇ ਆਧਾਰ 'ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿਚ ਛੋਟ ਦਿੱਤੀ ਗਈ ਹੈ। ਹਾਲਾਂਕਿ, ਵਿਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਲਈ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਇਸ ਕਰਕੇ ਕੀਤੀ ਗਈ ਕਿਉਂਕਿ ਉਹ ਵਿਭਾਗ ਦੇ ਕੰਮਕਾਜ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਉਨ੍ਹਾਂ ਨੇ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋ ਇਲਾਵਾ, ਇਨਾਂ ਕਰਮਚਾਰੀਆਂ ਨੂੰ ਵੱਧ ਤੋਂ ਵੱਧ 10 ਨੰਬਰ ਤਜ਼ਰਬੇ ਦੇ ਦੇਣ ਦੀ ਵੀ ਤਜ਼ਵੀਜ਼ ਰੱਖੀ ਗਈ ਹੈ ਜਿਸ ਅਧੀਨ 1 ਸਾਲ ਦੇ ਤਜ਼ਰਬੇ ਲਈ 1 ਨੰਬਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਘੇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਇਹ ਅਸਾਮੀਆਂ ਭਰਨ ਦਾ ਫੈਸਲਾ ਕੋਵਿਡ-19 ਦੀ ਮਹਾਂਮਾਰੀ ਦਰਮਿਆਨ ਜ਼ਰੂਰਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਗਰੁੱਪ ਏ ਤੇ ਬੀ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਗਰੁੱਪ ਸੀ ਤੇ ਡੀ ਦੀ ਭਰਤੀ ਅਧੀਨ ਚੋਣ ਸੇਵਾਵਾਂ ਬੋਰਡ ਵਲੋਂ ਕੀਤੀ ਜਾਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ