Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਅਜੇ ਵੀ ਪ੍ਰੇਰੀਜ਼ ਵਿੱਚ ਹੈ ਕੰਜ਼ਰਵੇਟਿਵਾਂ ਦਾ ਆਧਾਰ : ਨੈਨੋਜ਼ ਸਰਵੇ

September 08, 2020 06:00 AM

ਟੋਰਾਂਟੋ, 7 ਸਤੰਬਰ (ਪੋਸਟ ਬਿਊਰੋ) : ਨੈਨੋਜ਼ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਵਿੱਚ ਇਹ ਪਤਾ ਲਾਇਆ ਗਿਆ ਕਿ ਨਵੇਂ ਚੁਣੇ ਗਏ ਵਿਰੋਧੀ ਧਿਰ ਦੇ ਆਗੂ ਐਰਿਨ ਓਟੂਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੰਜ਼ਰਵੇਟਿਵਾਂ ਨੂੰ ਵੋਟ ਪਾਉਣ ਦੇ ਹੱਕ ਵਿੱਚ ਕਿੰਨੇ ਕੈਨੇਡੀਅਨ ਹਨ| ਸਰਵੇਖਣ ਤੋਂ ਇਹ ਪਤਾ ਲੱਗਿਆ ਹੈ ਕਿ ਬਹੁਤੇ ਕੈਨੇਡੀਅਨ ਅਗਲੀਆਂ ਫੈਡਰਲ ਚੋਣਾਂ ਵਿੱਚ ਕੰਜ਼ਰਵੇਟਿਵਾਂ ਨੂੰ ਵੋਟ ਪਾਉਣ ਦੇ ਹੱਕ ਵਿੱਚ ਨਹੀਂ ਹਨ|
ਪਰ ਜਦੋਂ ਪ੍ਰੇਰੀਜ਼ ਦੀ ਗੱਲ ਆਉਂਦੀ ਹੈ ਤਾਂ ਮਾਮਲਾ ਵੱਖਰਾ ਹੋ ਜਾਂਦਾ ਹੈ| ਨੈਨੋਜ਼ ਵੱਲੋਂ ਇਸ ਸਬੰਧ ਵਿੱਚ 31 ਅਗਸਤ ਤੋਂ 3 ਸਤੰਬਰ ਤੱਕ ਸਰਵੇਖਣ ਕਰਵਾਇਆ ਗਿਆ| ਇਸ ਸਰਵੇਖਣ ਵਿੱਚ 1039 ਕੈਨੇਡੀਅਨਾਂ ਨੇ ਹਿੱਸਾ ਲਿਆ| ਇਸ ਵਿੱਚ ਪੁੱਛਿਆ ਗਿਆ ਕਿ ਹੁਣ ਜਦੋਂ ਐਰਿਨ ਓਟੂਲ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਬਣ ਗਏ ਹਨ ਤਾਂ ਤੁਸੀਂ ਅਗਲੀਆਂ ਫੈਡਰਲ ਚੋਣਾਂ ਵਿੱਚ ਉਨ੍ਹਾਂ ਨੂੰ ਵੋਟ ਪਾਉਣ ਦਾ ਮਨ ਬਣਾ ਸਕਦੇ ਹੋਂ, ਕੁੱਝ ਹੱਦ ਤੱਕ ਬਣਾ ਸਕਦੇ ਹੋਂ, ਨਹੀਂ ਬਣਾ ਸਕਦੇ ਜਾਂ ਫਿਰ ਕੰਜ਼ਰਵੇਟਿਵਾਂ ਨੂੰ ਵੋਟ ਪਾਉਣ ਦੇ ਹੱਕ ਵਿੱਚ ਨਹੀਂ ਹੋਂ?
44 ਫੀ ਸਦੀ ਨੇ ਆਖਿਆ ਕਿ ਉਹ ਅਜਿਹਾ ਕਰਨ ਦੇ ਹੱਕ ਵਿੱਚ ਨਹੀਂ ਹਨ| ਬਾਕੀ 8 ਫੀ ਸਦੀ ਨੇ ਆਖਿਆ ਕਿ ਉਹ ਕੁੱਝ ਹੱਦ ਤੱਕ ਕੰਜ਼ਰਵੇਟਿਵਾਂ ਨੂੰ ਵੋਟ ਪਾਉਣ ਦੇ ਹੱਕ ਵਿੱਚ ਨਹੀਂ ਹਨ| 27 ਫੀ ਸਦੀ ਨੇ ਆਖਿਆ ਕਿ ਉਹ ਕੰਜ਼ਰਵੇਟਿਵਾਂ ਨੂੰ ਵੋਟ ਪਾਉਣ ਦੇ ਹੱਕ ਵਿੱਚ ਹਨ ਜਦਕਿ 12 ਫੀ ਸਦੀ ਨੇ ਆਖਿਆ ਕਿ ਉਹ ਕੁੱਝ ਹੱਦ ਤੱਕ ਇਸ ਵਿਚਾਰ ਨਾਲ ਸਹਿਮਤ ਹਨ ਤੇ 9 ਫੀ ਸਦੀ ਨੇ ਆਖਿਆ ਕਿ ਉਨ੍ਹਾਂ ਨੂੰ ਪੱਕਾ ਨਹੀਂ ਪਤਾ ਕਿ ਅਜਿਹਾ ਕਰਨਾ ਚਾਹੀਦਾ ਹੈ ਜਾਂ ਨਹੀਂ|
ਦੂਜੇ ਪਾਸੇ ਪ੍ਰੇਰੀਜ਼ ਵਿੱਚ ਕੰਜ਼ਰਵੇਟਿਵਾ ਨੂੰ ਵੋਟ ਕਰਨ ਦੀ ਇੱਛਾ ਸੱਭ ਤੋਂ ਵੱਧ ਦਰਜ ਕੀਤੀ ਗਈ| ਇੱਥੇ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 63æ2 ਫੀ ਸਦੀ ਨੇ ਆਖਿਆ ਕਿ ਉਹ ਕੰਜ਼ਰਵੇਟਿਵਾਂ ਨੂੰ ਵੋਟ ਪਾਉਣ ਦੇ ਹੱਕ ਵਿੱਚ ਹਨ ਜਾਂ ਕੁੱਝ ਹੱਦ ਤੱਕ ਹੱਕ ਵਿੱਚ ਹਨ| ਇਹ 2019 ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਕੰਜ਼ਰਵੇਟਿਵਾਂ ਨੂੰ ਹਾਸਲ ਹੋਈਆਂ ਵੋਟਾਂ ਦੇ ਬਰਾਬਰ ਹਨ ਜਿੱਥੇ ਕੰਜ਼ਰਵੇਟਿਵਾਂ ਨੇ 62 ਵਿੱਚੋਂ 54 ਸੀਟਾਂ ਜਿੱਤੀਆਂ ਸਨ|
ਸਰਵੇਖਣ ਤੋਂ ਪਤਾ ਲੱਗਿਆ ਕਿ ਓਟੂਲ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ ਓਨਟਾਰੀਓ ਵਿੱਚ 38æ6 ਫੀ ਸਦੀ, ਬ੍ਰਿਟਿਸ਼ ਕੋਲੰਬੀਆ ਵਿੱਚ 35æ9 ਫੀ ਸਦੀ, ਐਟਲਾਂਟਿਕ ਕੈਨੇਡਾ ਵਿੱਚ 29 ਫੀ ਸਦੀ ਤੇ ਕਿਊਬਿਕ ਵਿੱਚ 27æ7 ਫੀ ਸਦੀ ਵੋਟ ਹਾਸਲ ਹੋਣ ਦੀ ਉਮੀਦ ਹੈ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ