Welcome to Canadian Punjabi Post
Follow us on

10

July 2025
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮੱਦਦ ਲਈ ਤਿਆਰ ਹਾਂ

September 11, 2020 09:04 PM

* ਕੋਵਿਡ 'ਤੇ ਘਟੀਆ ਸਿਆਸਤ ਖੇਡਣ ਲਈ 'ਆਪ' ਦੀ ਕਰੜੀ ਆਲੋਚਨਾ


ਚੰਡੀਗੜ੍ਹ, 11 ਸਤੰਬਰ (ਪੋਸਟ ਬਿਊਰੋ): ਕੌਮੀ ਰਾਜਧਾਨੀ ਵਿਚ ਕੋਵਿਡ ਦੀ ਭਿਆਨਕ ਸਥਿਤੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਮਾਰੀ 'ਤੇ ਘਟੀਆ ਸਿਆਸਤ ਖੇਡਣ ਲਈ ਆਮ ਆਦਮ ਪਾਰਟੀ ਦੀ ਕਰੜੀ ਆਲੋਚਨਾ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ਵਿਚ ਪੰਜਾਬ ਸਰਕਾਰ ਵਿਰੁਧ ਨਾਕਾਰਤਮਕ ਪ੍ਰਚਾਰ ਕਰਨ ਲਈ 'ਆਪ' ਦੀ ਮੁਹਿੰਮ ਨੂੰ 'ਗੈਰ-ਜ਼ਿੰਮੇਵਾਰਾਨਾ' ਕਰਾਰ ਦਿੱਤਾ ਹੈ।
ਸੂਬੇ ਵਿਚ ਕੋਵਿਡ ਦੇ ਸੰਕਟ 'ਤੇ ਵਿਚਾਰ ਕਰਨ ਲਈ ਕਾਂਗਰਸੀ ਵਿਧਾਇਕਾਂ ਨਾਲ ਚੌਥੇ ਦੌਰ ਦੀ ਵਰਚੂਅਲ ਮੀਟਿੰਗ ਵਿਚ ਮੱਖ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆਂ ਵਾਂਗ ਭਾਰਤ ਵੀ ਜੰਗ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਸਾਹਮਣਾ ਇਕਜੁਟਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੌਰਾਨ ਵੀ ਘਟੀਆ ਸਿਆਸਤ ਖੇਡਣ 'ਤੇ ਉਤਾਰੂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਸੂਬਿਆਂ ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਵੀ ਨਹੀਂ ਹੈ, ਵਿਚ ਮਹਾਂਮਾਰੀ ਨਾਲ ਨਿਪਟਣ ਲਈ ਸਰਕਾਰਾਂ ਦੀ ਮੱਦਦ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਸੂਬੇ ਭਾਵੇਂ ਉਹ ਦਿੱਲੀ, ਹਿਮਾਚਲ ਪ੍ਰਦੇਸ਼ ਜਾਂ ਹਰਿਆਣਾ ਹੋਵੇ, ਦੀ ਮੱਦਦ ਕਰਨ ਲਈ ਤਿਆਰ ਹਨ। ਇਸ ਸੰਕਟ ਨਾਲ ਨਜਿੱਠਣ ਦਾ ਇਹੀ ਇਕ ਰਸਤਾ ਹੈ। ਉਨ੍ਹਾਂ ਕਿਹਾ,''ਜੇਕਰ ਕੱਲ੍ਹ ਨੂੰ ਦਿੱਲੀ ਨੂੰ ਮੇਰੀ ਮੱਦਦ ਦੀ ਲੋੜ ਪਈ ਤਾਂ ਮੈਂ ਬਿਲਕੁਲ ਇਸ ਮੱਦਦ ਦੀ ਪੇਸ਼ਕਸ਼ ਕਰਾਂਗਾ''।
ਉਨ੍ਹਾਂ ਦੱਸਿਆ ਕਿ ਆਪ ਦੁਆਰਾ ਪੇਸ਼ ਕੀਤੀ ਜਾ ਰਹੀ ਤਸਵੀਰ ਦੇ ਉਲਟ ਸੱਚਾਈ ਇਹ ਹੈ ਕਿ ਪੰਜਾਬ ਨਾਲੋਂ ਦਿੱਲੀ ਦੀ ਹਾਲਤ ਕਿਤੇ ਵੱਧ ਖਰਾਬ ਹੈ। ਪੰਜਾਬ ਵਿਚ 18,000 ਸਰਗਰਮ ਮਾਮਲੇ ਹਨ ਜਦਕਿ ਆਬਾਦੀ 2.90 ਕਰੋੜ ਹੈ ਜਦੋਂ ਕਿ 1.80 ਕਰੋੜ ਦੀ ਆਬਾਦੀ ਵਾਲੀ ਦਿੱਲੀ ਵਿਚ 25,000 ਤੋਂ ਵੀ ਵੱਧ ਐਕਟਿਵ ਮਾਮਲੇ ਹਨ। ਹਰਿਆਣਾ ਦੀ ਆਬਾਦੀ ਵੀ ਪੰਜਾਬ ਨਾਲੋਂ ਘੱਟ ਹੈ ਪਰ ਮਾਮਲੇ ਪੰਜਾਬ ਦੇ ਬਰਾਬਰ ਹੀ ਹਨ।
ਗਰੀਬ ਵਰਗ ਦੇ ਲੋਕਾਂ ਨੂੰ ਜਾਂਚ ਕਰਵਾਉਣ ਲਈ ਸਾਹਮਣੇ ਆਉਣ ਹਿੱਤ ਹੱਲਾਸ਼ੇਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਲੋਕਾਂ ਨੂੰ ਖਾਣੇ ਦੇ ਮੁਫ਼ਤ ਪੈਕੇਟ ਵੰਡਣੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਇਕਾਂਤਵਾਸ ਵਿਚ ਹਨ ਅਤੇ ਜਿਨ੍ਹਾਂ ਕੋਲ ਇਸ ਸਥਿਤੀ ਵਿਚ ਰੋਜ਼ੀ-ਰੋਟੀ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਵਿਧਾਇਕਾਂ ਨੂੰ ਜ਼ਿਲਾ ਪ੍ਰਸਾਸ਼ਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖਾਣੇ ਦੇ ਪੈਕੇਟ ਲੋੜਵੰਦ ਲੋਕਾਂ ਤੱਕ ਪਹੁੰਚ ਰਹੇ ਹਨ ਅਤੇ ਗਰੀਬ ਲੋਕ ਇਕਾਂਤਵਾਸ ਦੌਰਾਨ ਰੋਜ਼ੀ-ਰੋਟੀ ਤੋਂ ਵਿਰਵੇ ਹੋਣ ਦੇ ਡਰ ਕਾਰਨ ਜਾਂਚ ਲਈ ਸਾਹਮਣੇ ਆਉਣ ਤੋਂ ਗੁਰੇਜ਼ ਨਾ ਕਰਨ।
ਜ਼ਿਆਦਾਤਰ ਵਿਧਾਇਕਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਵਿਰੋਧੀ ਪਾਰਟੀਆਂ, ਜੋ ਕਿ ਸਿਆਸੀ ਗਤੀਵਿਧੀਆਂ ਲਈ ਨਿਯਮ ਕਾਨੂੰਨਾਂ ਦੀ ਉਲੰਘਣਾ ਕਰ ਰਹੇ ਹਨ, ਵਲੋਂ ਕੀਤਾ ਜਾ ਰਿਹਾ ਨਕਾਰਾਤਮਕ ਪ੍ਰਚਾਰ ਲੋਕਾਂ ਨੂੰ ਛੇਤੀ ਜਾਂਚ ਲਈ ਸਾਹਮਣੇ ਆਉਣ ਲਈ ਪ੍ਰੇਰਿਤ ਕਰਨ ਦੇ ਰਾਹ ਵਿਚ ਅੜਿੱਕਾ ਬਣ ਰਿਹਾ ਹੈ ਅਤੇ ਸਾਰੀਆਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ।
ਵਿਧਾਇਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਨਿੱਜੀ ਹਸਪਤਾਲਾਂ ਵਲੋਂ ਕੋਵਿਡ ਸੰਕਟ ਦੌਰਾਨ ਮੁਨਾਫਾਖੋਰੀ ਦੇ ਚੱਕਰ ਵਿਚ ਮਰੀਜ਼ਾਂ ਪਾਸੋਂ ਕਾਫੀ ਵੱਧ ਕੀਮਤਾਂ ਵਸੂਲੀਆਂ ਜਾ ਰਹੀਆਂ ਹਨ ਬਾਵਜੂਦ ਇਸ ਦੇ ਕਿ ਸੂਬਾ ਸਰਕਾਰ ਨੇ ਕੀਮਤਾਂ ਤੈਅ ਕੀਤੀਆਂ ਹੋਈਆਂ ਹਨ।
ਅੱਜ ਦੀ ਵਰਚੂਅਲ ਮੀਟਿੰਗ ਵਿਚ ਹਿੱਸਾ ਲੈਣ ਵਾਲੇ ਵਿਧਾਇਕਾਂ ਵਿੱਚ ਬੱਸੀ ਪਠਾਣਾਂ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਤਿਹਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ, ਫਿਰੋਜ਼ਪੁਰ ਸ਼ਹਿਰੀ ਤੋਂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਤੋਂ ਨੱਥੂ ਰਾਮ, ਮੋਗਾ ਤੋਂ ਹਰਜੋਤ ਕਮਲ, ਜਲਾਲਾਬਾਦ ਤੋਂ ਰਮਿੰਦਰ ਆਵਲਾ, ਜਲੰਧਰ ਕੈਂਟ ਤੋਂ ਪਰਗਟ ਸਿੰਘ ਅਤੇ ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ ਸ਼ਾਮਿਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ