Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਕੁਫਰ ਦੇ ਝੂਠੇ ਦੋਸ਼ ਵਿੱਚ ਹਿੰਦੂ ਕਾਰੋਬਾਰੀ ਨੂੰ ਗ੍ਰਿਫਤਾਰ ਕਰ ਲਿਆ

September 14, 2020 02:25 AM

* ਮੌਲਵੀਆਂ ਦੀ ਜਾਂਚ ਵਿਚ ਬੇਕਸੂਰ, ਪਰ ਪੁਲਸ ਹਿਰਾਸਤ ਜਾਰੀ

ਕਰਾਚੀ, 13 ਸਤੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਕਸ਼ਮੋਰ ਵਿੱਚ ਇੱਕ ਹਿੰਦੂ ਕਾਰੋਬਾਰੀ ਨੂੰ ਕੁਫਰ ਕਾਨੂੰਨ ਹੇਠ ਇਸਲਾਮ ਵਿਰੁੱਧ ਗਲਤ ਸ਼ਬਦਾ ਬੋਲਣ ਦੇ ਝੂਠੇ ਦੋਸ਼ ਵਿੱਚ ਪੁਲਸ ਨੇ ਗ੍ਰਿਫਤਾਰ ਕੀਤਾ ਹੈ।
ਦੱਸਿਆ ਗਿਆ ਹੈ ਕਿ ਕਾਸ਼ਮੋਰ ਦੇ ਬਕਸਾਪੁਰ ਇਲਾਕੇ ਵਿੱਚ ਚੌਲਾਂ ਦੇ ਕਾਰੋਬਾਰੀ ਨੇ ਆਪਣੇ ਇੱਕ ਮੁਲਾਜ਼ਮ ਨੂੰ ਕੰਮ `ਤੇ ਦੇਰੀ ਨਾਲ ਆਉਣ `ਤੇ ਮੁਹੰਮਦ ਸਾਹਿਬ ਦੇ ਦੱਸੇ ਰਸਤੇ `ਤੇ ਚੱਲਣ ਦੀ ਸਲਾਹ ਦਿੱਤੀ ਸੀ, ਜਿਸ ਉਤੇ ਉਸ ਨੇ ਬਾਜ਼ਾਰ `ਚ ਜਾ ਕੇ ਪ੍ਰਚਾਰ ਸ਼ੁਰੂ ਕਰ ਦਿੱਤਾ ਕਿ ਹਿੰਦੂ ਕਾਰੋਬਾਰੀ ਨੇ ਮੁਹੰਮਦ ਸਾਹਿਬ ਅਤੇ ਇਸਲਾਮ ਵਿਰੁੱਧ ਇਤਰਾਜ਼ ਯੋਗ ਸ਼ਬਦਾਵਲੀ ਵਰਤੀ ਹੈ। ਉਕਤ ਘਟਨਾ ਦੇ ਬਾਅਦ ਬਕਸਾਪੁਰ `ਚ ਸੜਕਾਂ `ਤੇ ਰੋਕ ਲਾ ਕੇ ਮਜ਼ਦੂਰ ਕਈ ਘੰਟਿਆਂ ਤੱਕ ਪੁਲਸ ਅੱਗੇ ਹਿੰਦੂ ਕਾਰੋਬਾਰੀ ਸ਼ਾਮ ਲਾਲ ਨੂੰ ਉਨ੍ਹਾਂ ਦੇ ਸਪੁਰਦ ਕਰਨ ਦੇ ਨਾਅਰੇ ਮਾਰਦੇ ਰਹੇ। ਇਲਾਕੇ ਦੇ ਮੌਲਵੀਆਂ ਨੇ ਜਦੋਂ ਮੁਸਲਿਮ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਹਿੰਦੂ ਕਾਰੋਬਾਰੀ ਨੇ ਉਸ ਨੂੰ ਨਬੀ ਦੇ ਦੱਸੇ ਰਸਤੇ `ਤੇ ਚੱਲਣ ਅਤੇ ਉਨ੍ਹਾਂ ਵਰਗੇ ਕੰਮ ਕਰਨ ਦੀ ਸਲਾਹ ਦਿੱਤੀ ਸੀ। ਇਸ `ਤੇੇ ਮੌਲਵੀਆਂ ਨੇ ਫਤਵਾ ਜਾਰੀ ਕਰਦਿਆਂ ਕਿਹਾ ਕਿ ਸ਼ਾਮ ਲਾਲ ਬੇਕਸੂਰ ਹੈ, ਪਰ ਅਜੇ ਵੀ ਸ਼ਾਮ ਲਾਲ ਪੁਲਸ ਦੀ ਹਿਰਾਸਤ ਵਿੱਚ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ