Welcome to Canadian Punjabi Post
Follow us on

03

July 2025
 
ਭਾਰਤ

ਕੇਂਦਰ ਨੇ ਕੋਰਟ ਵਿੱਚ ਕਿਹਾ : ਸਮਲਿੰਗੀ ਵਿਆਹ ਨੂੰ ‘ਸਾਡਾ ਕਾਨੂੰਨ ਤੇ ਸਮਾਜ` ਮਾਨਤਾ ਨਹੀਂ ਦਿੰਦੇ

September 16, 2020 02:45 AM

ਨਵੀਂ ਦਿੱਲੀ, 15 ਸਤੰਬਰ (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਕੱਲ੍ਹ ਦਿੱਲੀ ਹਾਈ ਕੋਰਟ ਵਿੱਚ ਕਿਹਾ ਕਿ ਸਮਲਿੰਗੀ ਵਿਆਹ ਦੀ ਇਜਾਜ਼ਤ ਨਹੀਂ, ਕਿਉਂਕਿ ‘ਸਾਡਾ ਕਾਨੂੰਨ, ਸਾਡੀ ਨਿਆਂ ਪ੍ਰਕਿਰਿਆ, ਸਮਾਜ ਅਤੇ ਸਾਡੀਆਂ ਨੈਤਿਕ ਕਦਰਾਂ-ਕੀਮਤਾਂ ਇਸ ਨੂੰ ਮਾਨਤਾ ਨਹੀਂ ਦਿੰਦੇ।’
ਸਮਲਿੰਗੀ ਵਿਆਹ ਨੂੰ ਹਿੰਦੂ ਵਿਆਹ ਐਕਟ ਦੇ ਤਹਿਤ ਮਾਨਤਾ ਦੇਣ ਦੀ ਅਪੀਲ ਕਰਨ ਵਾਲੀ ਜਨਹਿਤ ਪਟੀਸ਼ਨ `ਤੇ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ ਜਸਟਿਸ ਡੀ ਐਨ ਪਟੇਲ ਅਤੇ ਜਸਟਿਸ ਪ੍ਰਤੀਕ ਜਾਲਾਨ ਦੀ ਬੈਂਚ ਦੇ ਸਾਹਮਣੇ ਇਹ ਗੱਲਾਂ ਕਹੀਆਂ। ਪਟੀਸ਼ਨ ਦਾ ਵਿਰੋਧ ਕਰਦਿਆਂ ਤੁਸ਼ਾਰ ਮਹਿਤਾ ਨੇ ਕਿਹਾ, ਸਾਡੇ ਇਥੇ ਵਿਆਹ ਨੂੰ ਪਵਿੱਤਰ ਬੰਧਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਆਹਾਂ ਨੂੰ ਮਾਨਤਾ ਦੇਣ ਤੇ ਉਨ੍ਹਾਂ ਨੂੰ ਰਜਿਸਟਰ ਕਰਾਉਣ ਦੀ ਮਨਜ਼ੂਰੀ ਦੋ ਹੋਰਨਾਂ ਕਾਰਨਾਂ ਕਰ ਕੇ ਵੀ ਨਹੀਂ ਕੀਤੀ ਜਾ ਸਕਦੀ। ਪਹਿਲਾ ਕੋਰਟ ਤੋਂ ਇਸ ਸਬੰਧ ਵਿੱਚ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਦੂਸਰਾ ਇਨ੍ਹਾਂ ਨੂੰ ਦਿੱਤੀ ਕੋਈ ਵੀ ਛੋਟ ਵੱਖ-ਵੱਖ ਸੰਵਿਧਾਨਕ ਨਿਯਮਾਂ ਦੇ ਵਿਰੁੱਧ ਹੋਵੇਗੀ। ਉਨ੍ਹਾਂ ਕਿਹਾ, ਜਦ ਤੱਕ ਕਿ ਕੋਰਟ ਵੱਖ-ਵੱਖ ਕਾਨੂੰਨਾਂ ਦੀ ਵਿਆਖਿਆ ਨਾ ਕਰੇ, ਏਦਾਂ ਕਰਨਾ ਸੰਭਵ ਨਹੀਂ ਹੋਵੇਗਾ। ਮਹਿਤਾ ਨੇ ਇਹ ਵੀ ਕਿਹਾ ਕਿ ਹਿੰਦੂ ਵਿਆਹ ਐਕਟ ਵਿਆਹ ਨਾਲ ਜੁੜੇ ਵੱਖ-ਵੱਖ ਐਕਟ ਸਬੰਧਾਂ ਦੇ ਬਾਰੇ ਪਤੀ-ਪਤਨੀ ਦੀ ਗੱਲ ਕਰਦੇ ਹਨ, ਸਮਲਿੰਗੀ ਵਿਆਹ ਵਿੱਚ ਇਹ ਕਿਵੇਂ ਤੈਅ ਹੋਵੇਗਾ ਕਿ ਪਤੀ ਕੌਣ ਹੈ ਤੇ ਪਤਨੀ ਕੌਣ ਹੈ। ਇਸ ਦੇ ਬਾਅਦ ਕੋਰਟ ਨੇ ਮੰਨਿਆ ਕਿ ਦੁਨੀਆ ਵਿੱਚ ਚੀਜ਼ਾਂ ਬਦਲ ਰਹੀਆਂ ਹਨ, ਪਰ ਇਹ ਭਾਰਤੀ ਨਜ਼ਰੀਏ ਵਿੱਚ ਲਾਗੂ ਹੋ ਵੀ ਸਕਦਾ ਹੈ ਅਤੇ ਨਹੀਂ ਵੀ। ਕੋਰਟ ਨੇ ਇਸ ਬਾਰੇ ਜਨਹਿਤ ਪਟੀਸ਼ਨ ਦੀ ਜ਼ਰੂਰਤ `ਤੇ ਵੀ ਸਵਾਲ ਉਠਾਇਆ। ਉਸ ਦਾ ਕਹਿਣਾ ਹੈ ਕਿ ਜੋ ਲੋਕ ਇਸ ਤੋਂ ਪ੍ਰਭਾਵਤ ਹੋਣ ਦਾ ਦਾਅਵਾ ਕਰਦੇ ਹਨ, ਉਹ ਪੜ੍ਹੇ-ਲਿਖੇ ਹਨ ਅਤੇ ਖੁਦ ਕੋਰਟ ਤੱਕ ਆ ਸਕਦੇ ਹਨ। ਕੋਰਟ ਨੇ ਮਾਮਲੇ ਦੀ ਸੁਣਵਾਈ ਲਈ 21 ਅਕਤੂਬਰ ਤੈਅ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ