Welcome to Canadian Punjabi Post
Follow us on

04

July 2025
 
ਪੰਜਾਬ

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਕਰਨ ਦੇ ਹੁਕਮ

September 16, 2020 05:37 PM

* ਪੰਜਾਬ ਰਾਜ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ


ਚੰਡੀਗੜ੍ਹ, 16 ਸਤੰਬਰ (ਪੋਸਟ ਬਿਊਰੋ): ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ ਅਤੇ ਜ਼ਰੂਰਤ ਤੋਂ 200 ਸਿਲੰਡਰ ਵਾਧੂ ਹਰ ਸਮੇਂ ਆਪਣੇ ਸਟੋਰਾਂ ਵਿਚ ਉਪਲੱਭਧ ਰੱਖਣ। ਇਸ ਮੌਕੇ ਉਨ੍ਹਾਂ ਆਕਸੀਜਨ ਗੈਸ ਸਪਲਾਇਰਾਂ ਨੂੰ ਟੈਲੀਫੋਨ ਰਾਹੀਂ ਗੱਲ ਕਰ ਕੇ ਹਦਾਇਤ ਕੀਤੀ ਕਿ ਉਹ ਆਕਸੀਜਨ ਗੈਸ ਸਪਲਾਈ ਨੂੰ ਸੁਚਾਰੂ ਤਰੀਕੇ ਨਾਲ ਹਸਪਤਾਲਾਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਉਣ।
ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਪੜਚੋਲ ਕੀਤੀ ਗਈ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਹਸਪਤਾਲਾਂ ਵਿਚ ਸਾਫ਼ ਸਫਾਈ `ਤੇ ਹੋਰ ਜ਼ੋਰ ਦੇਣ ਦੇ ਵੀ ਆਦੇਸ਼ ਦਿੱਤੇ।
ਸੋਨੀ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਵਲੋਂ ਜੋ ਵੀ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਤੁਰੰਤ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੰਜਾਬ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਇਕ-ਇਕ ਕਰੋੜ ਦੇ ਚੈਕ ਵੀ ਭੇਂਟ ਕੀਤੇ ਗਏ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਕਾਰਜਾਂ ਤੇ ਖਰਚ ਕੀਤੇ ਜਾਣਗੇ। ਸੋਨੀ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮੁੱਖ ਸਕੱਤਰ ਪੰਜਾਬ ਜੀ ਵਲੋਂ ਬੀਤੇ ਕੱਲ੍ਹ ਹੀ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਜਲਦ ਹੀ ਕਾਲਜਾਂ ਨੂੰ ਮਿਲ ਜਾਵੇਗੀ। ਉਨ੍ਹਾਂ ਇਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਡਾਇਰੈਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ