Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਅਮਰੀਕੀ ਕੰਪਨੀ ਐਚ-1 ਵੀਜ਼ਾ ਦੀ ਉਲੰਘਣਾ ਲਈ 3.45 ਲੱਖ ਡਾਲਰ ਜੁਰਮਾਨਾ ਭਰੇਗੀ

September 18, 2020 10:30 PM

ਵਾਸ਼ਿੰਗਟਨ, 18 ਸਤੰਬਰ (ਪੋਸਟ ਬਿਊਰੋ)- ਨਿਊਜਰਸੀ ਦੀ ਇੱਕ ਕਰਮਚਾਰੀ ਭਰਤੀ ਕਰਨ ਵਾਲੀ ਕੰਪਨੀ ਨੇ ਇਨ੍ਹਾਂ ਦੋਸ਼ਾਂ ਦਾ ਨਿਪਟਾਰਾ ਕਰਨ ਲਈ 3.45 ਲੱਖ ਅਮਰੀਕੀ ਡਾਲਰ ਦੇਣਾ ਮੰਨ ਲਿਆ ਹੈ ਕਿ ਉਸ ਨੇ ਅਮਰੀਕਾ ਵਿੱਚ ਐਚ-1ਬੀ ਵੀਜ਼ਾ ਉੱਤੇ ਕਰਮਚਾਰੀਆਂ ਨੂੰ ਲਿਆਉਣ ਵੇਲੇ ਇਮੀਗ੍ਰੇਸ਼ਨ ਅਤੇ ਰੋਜ਼ਗਾਰ ਨਿਯਮਾਂ ਦੀ ਉਲੰਘਣਾ ਕੀਤੀ ਹੈ। ਐਚ-1ਬੀ ਵੀਜ਼ਾ ਗੈਰ-ਇਮੀਗ੍ਰੇਸ਼ਨ ਵੀਜ਼ਾ ਹੈ। ਇਸ ਨਾਲ ਅਮਰੀਕੀ ਕੰਪਨੀਆਂ ਮੁਹਾਰਤ ਵਾਲੇ ਅਹੁਦਿਆਂ ਉੱਤੇ ਵਿਦੇਸ਼ੀ ਪੇਸ਼ੇਵਰਾਂ ਦੀ ਨਿਯੁਕਤੀ ਕਰ ਸਕਦੀਆਂ ਹਨ।
ਭਾਰਤੀ ਆਈ ਟੀ ਪੇਸ਼ੇਵਰਾਂ ਵਿੱਚ ਐਚ-1ਬੀ ਵੀਜ਼ਾ ਦੀ ਸਭ ਤੋਂ ਵੱਧ ਮੰਗ ਹੈ। ਅਮਰੀਕਾ ਵਿੱਚ ਇਮੀਗ੍ਰੇਸ਼ਨ ਤੇ ਕਸਟਮ ਡਿਊਟੀ ਐਨਫੋਰਸਮੈਂਟ (ਆਈ ਡੀ ਈ) ਦੀ ਵਾਧੂ ਸੁਰੱਖਿਆ ਜਾਂਚ (ਐਚ ਐਸ ਆਈ), ਲੇਬਰ ਵਿਭਾਗ ਅਤੇ ਨਿਊਜਰਸੀ ਜ਼ਿਲੇ ਦੇ ਅਟਾਰਨੀ ਨੇ ਸੈਵਟਿਨਸ ਨੂੰ ਐਚ-1ਬੀ ਸਬੰਧੀ ਉਲੰਘਣਾ ਦੇ ਸਬੰਧ ਵਿੱਚ ਲਾਏ ਗਏ ਦੋਸ਼ਾਂ ਦੇ ਹੱਲ ਲਈ 3.45 ਲੱਖ ਡਾਲਰ ਦੇ ਭੁਗਤਾਨ ਦਾ ਆਦੇਸ਼ ਦਿੱਤਾ ਸੀ। ਸੈਵਟਿਨਸ, ਜਿਸ ਦਾ ਨਾਂ ਪਹਿਲਾਂ ਵੈਦਿਕਸਾਫਟ ਸੀ, ਦੀ ਹਾਜ਼ਰੀ ਭਾਰਤ ਵਿੱਚ ਵੀ ਹੈ। ਕੰਪਨੀ ਐਚ-1ਬੀ ਵੀਜ਼ਾ ਨਾਲ ਅਮਰੀਕਾ ਵਿੱਚ ਵਿਦੇਸ਼ ਨਾਗਰਿਕਾਂ ਨੂੰ ਨਿਯੁਕਤੀ ਦਿਵਾਉਣ ਦੇ ਨਾਲ ਸਲਾਹ, ਤਕਨਲੌਜੀ ਅਤੇ ਕਰਮਚਾਰੀ ਦਿਵਾਉਣ ਵਰਗੇ ਕੰਮਾਂ ਵਿੱਚ ਸ਼ਾਮਲ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ