Welcome to Canadian Punjabi Post
Follow us on

12

July 2025
 
ਭਾਰਤ

ਸੁਖਬੀਰ ਬਾਦਲ ਨੇ ਕਿਹਾ ਖੇਤੀ ਬਿੱਲ ਰੱਦ ਹੋਣ ਤੱਕ ਕੇਂਦਰ ਨਾਲ ਕੋਈ ਗੱਲ ਹੀ ਨਹੀਂ ਕਰਨੀ

September 21, 2020 02:21 AM

ਨਵੀਂ ਦਿੱਲੀ, 20 ਸਤੰਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਖੇਤੀ ਸੁਧਾਰ ਬਿੱਲਾਂ ਦੇ ਖਿਲਾਫ ਸਖਤ ਸਟੈਂਡ ਲੈ ਕੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਨਾਲ ਉਨ੍ਹਾਂ ਦੀ ਪਾਰਟੀ ਉਦੋਂ ਤੱਕ ਕੋਈ ਗੱਲਬਾਤ ਨਹੀਂ ਕਰੇਗੀ, ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ।
ਵਰਨਣ ਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਹੋਏ ਸਖਤ ਵਿਰੋਧ ਤੋਂ ਬਾਅਦ ਅਕਾਲੀ ਦਲ ਨੂੰ ਵੀ ਪਾਰਲੀਮੈਂਟ ਵਿੱਚ ਬਿੱਲਾਂ ਦਾ ਵਿਰੋਧ ਕਰ ਕੇ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਸਟੈਂਡ ਲੈਣਾ ਪਿਆ ਹੈ। ਦਿੱਲੀ ਦੇ ਸਫਦਰਜੰਗ ਰੋਡ ਵਾਲੀ ਹਰਸਿਮਰਤ ਕੌਰ ਬਾਦਲ ਦੀ ਸਰਕਾਰੀ ਕੋਠੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਛੋਟੇ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ ਅਤੇ ਉਹ ਆਪਣੇ ਸਟੈਂਡ `ਤੇ ਕਾਇਮ ਰਹਿ ਕੇ ਅੱਗੇ ਹੋ ਕੇ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਜਾ ਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਕਿਸਾਨਾਂ ਲਈ ਅੱਗੇ ਲੱਗ ਕੇ ਸੰਘਰਸ਼ ਕੀਤਾ ਜਾਵੇਗਾ ਅਤੇ ਓਦੋਂ ਤੱਕ ਕੇਂਦਰ ਸਰਕਾਰ ਨਾਲ ਗੱਲ ਨਹੀਂ ਕੀਤੀ ਜਾਵੇਗਾ ਜਦੋਂ ਤੱਕ ਉਹ ਕਿਸਾਨ ਵਿਰੋਧੀ ਬਿੱਲ ਵਾਪਸ ਨਹੀਂ ਲੈਂਦੀ।
ਦੂਸਰੇ ਪਾਸੇ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ ਪੰਜਾਬ ਵਿੱਚ ਚੱਲਦੇ ਕਿਸਾਨ ਅੰਦੋਲਨ ਨੂੰ ਸੂਬੇ ਦੀਆਂ ਸਭ ਕਿਸਾਨ ਧਿਰਾਂ ਮਿਲ ਕੇ ਇਹ ਲੜਾਈ ਲੜ ਰਹੀਆਂ ਹਨ। ਮੋਗਾ ਵਿੱਚ 31 ਜਥੇਬੰਦੀਆਂ ਦੀ ਮੀਟਿੰਗ ਦੀ ਰਿਪੋਰਟ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਪਟਿਆਲਾ ਨੇ ਪਟਿਆਲਾ ਵਿੱਚ ਜਾਰੀ ਕੀਤੀ ਹੈ। ਅਕਾਲੀ ਦਲ ਤੇ ਭਾਜਪਾ ਦੇ ਕਿਸਾਨ ਵਿੰਗਾਂ ਸਮੇਤ ਇਨ੍ਹਾਂ 31 ਕਿਸਾਨ ਜਥੇਬੰਦੀਆਂ ਨੇ ਸਭ ਕਿਸਾਨ ਧਿਰਾਂ ਨੂੰ ਇਕਜੁੱਟ ਕਰਨ ਦਾ ਇਹ ਫੈਸਲਾ ਮਿਲ ਕੇ ਕੀਤਾ ਹੈ ਅਤੇ ਇਸ ਸੰਗਠਨ ਨੇ ਹੀ 25 ਸਤੰਬਰ ਦੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ