Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਬੰਗਾਲ ਤੇ ਕੇਰਲ ਤੋਂ ਅਲ ਕਾਇਦਾ ਦੇ ਨੌਂ ਅੱਤਵਾਦੀ ਗ੍ਰਿਫਤਾਰ

September 21, 2020 02:24 AM

ਨਵੀਂ ਦਿੱਲੀ, 20 ਸਤੰਬਰ (ਪੋਸਟ ਬਿਊਰੋ)- ਰਾਸ਼ਟਰੀ ਜਾਂਚ ਏਜੰਸੀ (ਐਨ ਆਈ ਏ) ਨੂੰ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾ ਰਹੇ ਅੱਤਵਾਦੀਆਂ ਦੇ ਖਿਲਾਫ ਇੱਕ ਵੱਡੀ ਸਫਲਤਾ ਮਿਲੀ ਹੈ। ਐਨ ਆਈ ਏ ਨੇ ਪੱਛਮੀ ਬੰਗਾਲ ਅਤੇ ਕੇਰਲ ਤੋਂ ਅੱਤਵਾਦੀ ਸੰਗਠਨ ਅਲ ਕਾਇਦਾ ਦਾ ਪਰਦਾ ਫਾਸ਼ ਕੀਤਾ ਅਤੇ ਕੱਲ੍ਹ ਸਵੇਰੇ ਛਾਪੇਮਾਰੀ ਕਰ ਕੇ ਅਲ ਕਾਇਦਾ ਦੇ ਛੇ ਅੱਤਵਾਦੀਆਂ ਨੂੰ ਬੰਗਾਲ ਤੋਂ ਅਤੇ ਤਿੰਨ ਨੂੰ ਕੇਰਲ ਤੋਂ ਫੜਿਆ ਹੈ। ਅਦਾਲਤ ਨੇ ਸਾਰਿਆਂ ਨੂੰ 24 ਸਤੰਬਰ ਤੱਕ ਐਨ ਆਈ ਏ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਸ ਸੰਬੰਧ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਅੱਤਵਾਦੀਆਂ ਨੂੰ ਰਾਜਧਾਨੀ ਦਿੱਲੀ ਖੇਤਰ ਸਮੇਤ ਕਈ ਸਥਾਨਾਂ `ਤੇ ਹਮਲੇ ਕਰਨ ਲਈ ਉਕਸਾਇਆ ਗਿਆ ਸੀ ਅਤੇ ਇਹ ਦਿੱਲੀ ਅਤੇ ਦੇਸ਼ ਦੇ ਕਈ ਸਥਾਨਾਂ `ਤੇ ਹਮਲੇ ਕਰਨ ਦੀ ਤਿਆਰੀ ਵਿੱਚ ਸਨ। ਇਹੀ ਨਹੀਂ, ਇਹ ਕਸ਼ਮੀਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਨ। ਏਜੰਸੀ ਅਨੁਸਾਰ ਬੰਗਾਲ ਦੇ ਮੁਰਸ਼ਿਦਾਬਾਦ ਤੇ ਕੇਰਲ ਦੇ ਐਰਨਾਕੁਲਮ ਵਿੱਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਉੱਤੇ ਛਾਪੇਮਾਰੀ ਕੀਤੀ ਸੀ। ਦੋਸ਼ੀਆਂ ਦੀ ਪਛਾਣ ਐਰਨਾਕੁਲਮ ਤੋਂ ਮੁਰਸ਼ੀਦ ਹਸਨ, ਲਿਆਕੂਬਹ ਬਿਸਵਾਸ, ਮੋਸ਼ਰਫ ਹੁਸੈਨ ਤੇ ਮੁਰਸ਼ਿਦਾਬਾਦ ਤੋਂ ਨਜਮੁਸ ਸਾਕਿਬ, ਅਬੂ ਸੂਫੀਆਨ, ਮੈਨੁਲ ਮੰਡਲ, ਲੀਯੂ ਯੀਨ ਅਹਿਮਦ, ਅਲ ਮਾਮੁਨ ਕਮਲ ਅਤੇ ਅਤਿਤੁਰ ਰਹਿਮਾਨ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਸਨ ਇਨ੍ਹਾਂ ਦਾ ਨੇਤਾ ਹੈ, ਜੋ ਪੱਛਮੀ ਬੰਗਾਲ ਦਾ ਹੈ। ਛਾਪੇਮਾਰੀ ਦੌਰਾਨ ਇਨ੍ਹਾਂ ਕੋਲੋਂ ਪਟਾਕਿਆਂ ਦੇ ਬਾਰੂਦ ਨੂੰ ਆਈ ਈ ਡੀ ਵਿੱਚ ਬਦਲਣ ਦੇ ਸਾਮਾਨ ਦੇ ਨਾਲ ਬੈਟਰੀਆਂ ਵੀ ਮਿਲੀਆਂ ਹਨ। ਇਹ ਹਮਲੇ ਕਰ ਕੇ ਭੋਲੇ-ਭਾਲੇ ਲੋਕਾਂ ਨੂੰ ਮਾਰਨਾ ਚਾਹੁੰਦੇ ਸਨ। ਇਨ੍ਹਾਂ ਤੋਂ ਤੇਜ਼ਧਾਰ ਹਥਿਆਰਾਂ, ਡਿਜੀਟਲ ਸਾਮਾਨ, ਦਸਤਾਵੇਜ਼ ਅਤੇ ਹੋਰ ਸਾਮਾਨ ਮਿਲਿਆ ਹੈ, ਜੋ ਧਮਾਕੇ ਕਰਨ ਲਈ ਵਰਤਿਆ ਜਾ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ